November 21, 2026, 8:26 pm
----------- Advertisement -----------
HomeNewsLatest Newsਪਟਿਆਲਾ ਵਿੱਚ ਹੋਈ ਹਿੰਸਾ 'ਤੇ ਕੈਪਟਨ ਅਮਰਿੰਦਰ ਨੇ ਜਤਾਇਆ ਦੁੱਖ

ਪਟਿਆਲਾ ਵਿੱਚ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਨੇ ਜਤਾਇਆ ਦੁੱਖ

Published on

----------- Advertisement -----------

ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਿੱਚ ਨਾਕਾਮੀ ਲਈ ‘ਆਪ’ ਸਰਕਾਰ ਦੀ ਕੀਤੀ ਨਿੰਦਾ

ਚੰਡੀਗੜ੍ਹ, 29 ਅਪ੍ਰੈਲ : – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਵਾਪਰੀਆਂ ਹਿੰਸਾ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਦਰਸਾਉਂਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਕੀਮਤ ‘ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿਚ ਨਾ ਆਉਣ। ਉਨ੍ਹਾਂ ਨੇ ਆਪਣੇ ਸਾਥੀ ਪਟਿਆਲਵੀਆਂ ਨੂੰ ਅਪੀਲ ਕੀਤੀ, “ਪਟਿਆਲਾ ਦਾ ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਇਤਿਹਾਸ ਹੈ, ਆਓ ਅਸੀਂ ਇਸ ਨੂੰ ਹਰ ਕੀਮਤ ‘ਤੇ ਸੁਰੱਖਿਅਤ ਰੱਖਣਾ ਯਕੀਨੀ ਬਣਾਈਏ।”

ਇਤਿਹਾਸਕ ਸ਼ਹਿਰ ਦੀ ਸ਼ਾਂਤੀ ਨੂੰ ਹਿਲਾ ਕੇ ਰੱਖ ਦੇਣ ਵਾਲੀਆਂ ਅੱਜ ਦੀਆਂ ਘਟਨਾਵਾਂ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ, ਕੈਪਟਨ ਅਮਰਿੰਦਰ ਨੇ ਹੈਰਾਨੀ ਪ੍ਰਗਟ ਕੀਤੀ ਕਿ ਪ੍ਰਸ਼ਾਸਨ ਕਿਵੇਂ ਸਥਿਤੀ ਨੂੰ ਇਸ ਹੱਦ ਤੱਕ ਵਿਗੜਨ ਦੀ ਇਜਾਜ਼ਤ ਦੇ ਸਕਦਾ ਹੈ ਕਿ ਇਹ ਹਿੰਸਾ ਤੱਕ ਪਹੁੰਚ ਗਈ ਹੈ। ਇੱਥੋਂ ਤੱਕ ਕਿ ਇੱਕ ਆਮ ਆਦਮੀ ਵੀ ਅੰਦਾਜ਼ਾ ਲਗਾ ਸਕਦਾ ਸੀ ਅਤੇ ਇਹ ਦੱਸ ਸਕਦਾ ਹੈ ਕਿ ਲੋਕਾਂ ਦੇ ਇੱਕ ਸਮੂਹ ਦੁਆਰਾ ਪ੍ਰਸਤਾਵਿਤ “ਵਿਰੋਧ ਮਾਰਚ” ਹਿੰਸਾ ਦਾ ਕਾਰਨ ਬਣ ਸਕਦਾ ਹੈ, ਉਨ੍ਹਾਂ ਨੇ ਕਿਹਾ, ਇਹ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਕੋਈ ਅਗਾਊਂ ਕਾਰਵਾਈ ਕਿਉਂ ਨਹੀਂ ਕੀਤੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਅੱਜ ਪਟਿਆਲਾ ਵਿੱਚ ਵਾਪਰੀਆਂ ਘਟਨਾਵਾਂ ਇੱਕ ਲੰਬੀ ਲੜੀ ਦਾ ਹੀ ਹਿੱਸਾ ਹਨ।

“ਮੁੱਖ ਮੰਤਰੀ ਭਗਵੰਤ ਮਾਨ, ਜਿਸ ਕੋਲ ਗ੍ਰਹਿ ਵਿਭਾਗ ਵੀ ਹੈ, ਕੋਲ ਫੈਸਲੇ ਲੈਣ ਦਾ ਆਪਣਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਸਾਰੇ ਫੈਸਲੇ ਅਰਵਿੰਦ ਕੇਜਰੀਵਾਲ ਦੁਆਰਾ ਲਏ ਜਾਂਦੇ ਹਨ, ਇਸ ਲਈ ਉਨ੍ਹਾਂ ਤੋਂ ਕੁਝ ਵੀ ਬਿਹਤਰ ਦੀ ਉਮੀਦ ਨਹੀਂ ਕੀਤੀ ਜਾ ਸਕਦੀ”, ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਮਾਨ ਨੂੰ ਹਰ ਚੀਜ਼ ਲਈ ਦਿੱਲੀ ਤੋਂ ਪ੍ਰਵਾਨਗੀ ਲੈਣੀ ਪੈਂਦੀ ਹੈ ਅਤੇ ਉਹ ਆਪਣੇ ਆਪ ਐਸੀ ਐਮਰਜੈਂਸੀ ਸਥਿਤੀਆਂ ਨੂੰ ਨਹੀਂ ਸੰਭਾਲ ਸਕਦੇ। ਕੈਪਟਨ ਅਮਰਿੰਦਰ ਨੇ ਟਿੱਪਣੀ ਕੀਤੀ, “ਮਾਨ ਨਾ ਤਾਂ ਪੰਜਾਬ ਨੂੰ ਸੰਭਾਲਣ ਲਈ ਸਮਰੱਥ ਹੈ ਅਤੇ ਨਾ ਹੀ ਕੋਈ ਜ਼ਰੂਰੀ ਫੈਸਲਾ ਲੈਣ ਲਈ ਅਧਿਕਾਰਤ ਹੈ, ਅਤੇ ਇਹ ਪੰਜਾਬ ਲਈ ਬਹੁਤ ਮੰਦਭਾਗੀ ਗੱਲ ਹੈ”।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...