November 23, 2026, 11:42 pm
----------- Advertisement -----------
HomeNewsEntertainmentਅਦਾਕਾਰ ਟਾਈਗਰ ਸ਼ਰਾਫ ਦੀ ਹਾਲ ਹੀ ਰਿਲੀਜ਼ ਹੋਈ Heropanti 2 ਹੋਈ ਆਨਲਾਈਨ...

ਅਦਾਕਾਰ ਟਾਈਗਰ ਸ਼ਰਾਫ ਦੀ ਹਾਲ ਹੀ ਰਿਲੀਜ਼ ਹੋਈ Heropanti 2 ਹੋਈ ਆਨਲਾਈਨ ਲੀਕ

Published on

----------- Advertisement -----------

ਟਾਈਗਰ ਸ਼ਰਾਫ ਸਟਾਰਰ ਫਿਲਮ ਹੀਰੋਪੰਤੀ 2 ਇਸ ਸ਼ੁੱਕਰਵਾਰ ਯਾਨੀ 29 ਅਪ੍ਰੈਲ ਨੂੰ ਰਿਲੀਜ਼ ਹੋਈ ਹੈ। ਫਿਲਮ ਨੂੰ ਲੈ ਕੇ ਦਰਸ਼ਕਾਂ ਦਾ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਇਹ ਫਿਲਮ ਕਾਫੀ ਪਸੰਦ ਆ ਰਹੀ ਹੈ, ਜਦਕਿ ਕੁਝ ਨੂੰ ਫਿਲਮ ਦੀ ਕਹਾਣੀ ‘ਚ ਕੋਈ ਤਾਕਤ ਨਜ਼ਰ ਨਹੀਂ ਆ ਰਹੀ। ਫਿਲਮ ਦਾ ਪਹਿਲੇ ਦਿਨ ਦਾ ਕਲੈਕਸ਼ਨ ਵੀ ਕੁਝ ਖਾਸ ਨਹੀਂ ਰਿਹਾ ਹੈ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਹ ਫਿਲਮ ਬਾਕਸ ਆਫਿਸ ‘ਤੇ ਉਮੀਦ ਮੁਤਾਬਕ ਕਾਰੋਬਾਰ ਨਹੀਂ ਕਰ ਸਕੇਗੀ। ਇਸ ਦੇ ਨਾਲ ਹੀ ਇਸ ਫਿਲਮ ਨੂੰ ਲੈ ਕੇ ਇਕ ਹੋਰ ਬੁਰੀ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹੀਰੋਪੰਤੀ 2 ਨੂੰ ਰਿਲੀਜ਼ ਹੋਣ ਤੋਂ ਤੁਰੰਤ ਬਾਅਦ ਆਨਲਾਈਨ ਲੀਕ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਹੀਰੋਪੰਤੀ 2 ਕਈ ਵੈੱਬਸਾਈਟਾਂ ‘ਤੇ ਮੌਜੂਦ ਹੈ। ਫਿਲਮ ਦੇ ਆਨਲਾਈਨ ਲੀਕ ਹੋਣ ਦਾ ਅਸਰ ਇਸ ਦੇ ਬਾਕਸ ਆਫਿਸ ਕਲੈਕਸ਼ਨ ‘ਤੇ ਪੈ ਸਕਦਾ ਹੈ। ਫਿਲਮ ਦਾ ਪਹਿਲੇ ਦਿਨ ਦਾ ਕਲੈਕਸ਼ਨ ਵੀ ਕਾਫੀ ਘੱਟ ਰਿਹਾ ਹੈ। ਹੁਣ ਫਿਲਮ ਦੇ ਲੀਕ ਹੋਣ ਤੋਂ ਬਾਅਦ ਇਸ ਦੀ ਕਮਾਈ ਦੇ ਗ੍ਰਾਫ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਟਾਈਗਰ ਦੀ ਇਹ ਨਵੀਂ ਫਿਲਮ ਸੁਪਰਸਟਾਰ ਅਜੇ ਦੇਵਗਨ ਦੀ ਰਨਵੇ 34 ਦਾ ਮੁਕਾਬਲਾ ਕਰੇਗੀ। ਦੋਵੇਂ ਫਿਲਮਾਂ ਇੱਕੋ ਦਿਨ ਰਿਲੀਜ਼ ਹੋਈਆਂ। ਅਜੇ ਤੋਂ ਇਲਾਵਾ, ਰਨਵੇ 34 ਵਿੱਚ ਅਮਿਤਾਭ ਬੱਚਨ, ਰਕੁਲ ਪ੍ਰੀਤ ਸਿੰਘ ਅਤੇ ਬੋਮਨ ਇਰਾਨੀ ਵੀ ਹਨ। ਇਸ ਫਿਲਮ ਨੂੰ ਅਜੇ ਦੇਵਗਨ ਨੇ ਖੁਦ ਡਾਇਰੈਕਟ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼ਿਵਾਏ ਅਤੇ ਯੂ, ਮੈਂ ਔਰ ਹਮ ਵਰਗੀਆਂ ਫਿਲਮਾਂ ਦਾ ਨਿਰਦੇਸ਼ਨ ਵੀ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...