May 14, 2026, 3:07 pm
----------- Advertisement -----------
HomeNewsEntertainmentਵਿੱਕੀ ਕੌਸ਼ਲ ਨੇ ਸੰਤੁਸ਼ਟੀ ਅਤੇ ਮਸਤੀ ਨਾਲ ਪੂਰਾ ਕੀਤਾ ਫਿਲਮ ਦਾ ਸ਼ੈਡਿਊਲ,ਤਾਂ...

ਵਿੱਕੀ ਕੌਸ਼ਲ ਨੇ ਸੰਤੁਸ਼ਟੀ ਅਤੇ ਮਸਤੀ ਨਾਲ ਪੂਰਾ ਕੀਤਾ ਫਿਲਮ ਦਾ ਸ਼ੈਡਿਊਲ,ਤਾਂ ਫੈਨਜ਼ ਨੇ ਕੀਤੀ ਤਾਰੀਫ

Published on

----------- Advertisement -----------

ਅਭਿਨੇਤਾ ਵਿੱਕੀ ਕੌਸ਼ਲ ਉਨ੍ਹਾਂ ਸਿਤਾਰਿਆਂ ‘ਚੋਂ ਇਕ ਹੈ, ਜਿਨ੍ਹਾਂ ਨੇ ਫਿਲਮਾਂ ‘ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾਈ ਹੈ। ਵਿੱਕੀ ਅਕਸਰ ਸੋਸ਼ਲ ਮੀਡੀਆ ‘ਤੇ ਆਪਣੀਆਂ ਪੋਸਟਾਂ ਰਾਹੀਂ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਹਾਲ ਹੀ ‘ਚ ਵਿੱਕੀ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਪੂਰੀ ਕਰਨ ਤੋਂ ਬਾਅਦ ਇਕ ਫੋਟੋ ਸ਼ੇਅਰ ਕੀਤੀ ਹੈ। ਇਹ ਅਨਟਾਈਟਲ ਫਿਲਮ ਆਨੰਦ ਤਿਵਾਰੀ ਦੇ ਨਿਰਦੇਸ਼ਨ ਹੇਠ ਬਣਾਈ ਜਾ ਰਹੀ ਹੈ। ਵਿੱਕੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੀ ਫਿਲਮ ਦਾ ਸ਼ੈਡਿਊਲ ਪੂਰਾ ਕਰਕੇ ਘਰ ਜਾ ਰਹੇ ਹਨ। ਇਸ ਫੋਟੋ ‘ਚ ਫਿਲਮ ਦੀ ਸ਼ੂਟਿੰਗ ਖ਼ਤਮ ਹੋਣ ਤੋਂ ਬਾਅਦ ਉਹ ਜਿੱਤ ਦਾ ਚਿੰਨ੍ਹ ਬਣਾ ਕੇ ਖੁਸ਼ੀ ਦਾ ਇਜ਼ਹਾਰ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਸ ਨੇ ਨੀਲੀ ਜੀਨਸ ਅਤੇ ਸਲੇਟੀ ਰੰਗ ਦੀ ਹੂਡੀ ਪਾਈ ਹੋਈ ਹੈ।

ਫੋਟੋ ਸ਼ੇਅਰ ਕਰਦੇ ਹੋਏ ਵਿੱਕੀ ਕੌਸ਼ਲ ਨੇ ਕੈਪਸ਼ਨ ਵਿੱਚ ਲਿਖਿਆ, “ਕੁਝ ਸਭ ਤੋਂ ਪਿਆਰੇ ਲੋਕਾਂ ਨਾਲ ਕੰਮ ਕਰਨ ਦਾ ਸਮਾਂ ਪੂਰਾ ਹੋਇਆ… ਥੋੜੀ ਖੁਸ਼ੀ, ਥੋੜੀ ਥਕਾਵਟ ਅਤੇ ਬਹੁਤ ਜ਼ਿਆਦਾ ਸੰਤੁਸ਼ਟੀ ਅਤੇ ਮਜ਼ੇਦਾਰ। “ਵਿੱਕੀ ਕੌਸ਼ਲ ਦੇ ਫੈਨਜ਼ ਉਨ੍ਹਾਂ ਦੀ ਇਸ ਤਸਵੀਰ ‘ਤੇ ਖੂਬ ਪਿਆਰ ਲੁਟਾ ਰਹੇ ਹਨ। ਫੈਨਜ਼ ਦੇ ਨਾਲ-ਨਾਲ ਉਨ੍ਹਾਂ ਦੇ ਕੋ-ਸਟਾਰ ਐਮੀ ਵਿਰਕ ਨੇ ਵੀ ਵਿੱਕੀ ਦੀ ਇਸ ਤਸਵੀਰ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਇੱਕ ਫੈਨ ਨੇ ਲਿਖਿਆ ਕਿ ਇਹ ਜੋਸ਼ ਹੈ, ਤਾਂ ਇੱਕ ਨੇ ਕੈਟਰੀਨਾ ਦੇ ਨਾਲ ਇੱਕ ਫੋਟੋ ਵੀ ਸ਼ੇਅਰ ਕਰਨ ਲਈ ਕਿਹਾ। ਜਦੋਂ ਕਿ ਐਮੀ ਨੇ ਦਿਲ ਦੇ ਇਮੋਸ਼ਨ ਨਾਲ ਲਿਖਿਆ, ”ਓਕੇ ਜੀ”। ਇੰਨਾ ਹੀ ਨਹੀਂ ਵਿੱਕੀ ਇਸ ਤੋਂ ਪਹਿਲਾਂ ਐਮੀ ਵਿਰਕ ਅਤੇ ਤ੍ਰਿਪਤੀ ਡਿਮਰੀ ਨਾਲ ਮਸੂਰੀ ‘ਚ ਸ਼ੂਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ।ਬੀਤੇ ਦਿਨੀਂ ਵਿੱਕੀ ਨੇ ਐਮੀ ਵਿਰਕ ਦੇ ਗੀਤ ਨਾਲ ਜਿਮ ਵਿੱਚ ਵਰਕਆਊਟ ਕਰਦੇ ਹੋਏ ਇੱਕ ਵੀਡੀਓ ਵੀ ਸਾਂਝਾ ਕੀਤਾ, ਜਿਸ ਨੂੰ ਐਮੀ ਵਿਰਕ ਨੇ ਵੀ ਰੀਪੋਸਟ ਕੀਤਾ। ਅਜਿਹੇ ‘ਚ ਦੋਵਾਂ ਵਿਚਾਲੇ ਚੰਗੀ ਬਾਂਡਿੰਗ ਦੇਖਣ ਨੂੰ ਮਿਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ...

*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ...

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ* *ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ...

ਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ‘ਤੇ ਸਖ਼ਤੀ, ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ, ਅਸ਼ਲੀਲ...

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...