September 9, 2026, 12:20 am
----------- Advertisement -----------
HomeNewsBreaking Newsਪਟਿਆਲਾ ਹਿੰਸਾ ਮਾਮਲੇ 'ਚ 6 ਮੁਕੱਦਮੇ ਦਰਜ, ਤਿੰਨ ਗ੍ਰਿਫਤਾਰ

ਪਟਿਆਲਾ ਹਿੰਸਾ ਮਾਮਲੇ ‘ਚ 6 ਮੁਕੱਦਮੇ ਦਰਜ, ਤਿੰਨ ਗ੍ਰਿਫਤਾਰ

Published on

----------- Advertisement -----------

ਕਾਲੀ ਦੇਵੀ ਮੰਦਿਰ ਨੇੜੇ ਦੋ ਧਿਰਾਂ ਦੇ ਆਪਸੀ ਤਕਰਾਰ ਸਬੰਧੀ 6 ਮੁਕੱਦਮੇ ਦਰਜ, 3 ਗ੍ਰਿਫ਼ਤਾਰ
-ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡੀ.ਸੀ. ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰਿਕ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ
-ਮਾਹੌਲ ਵਿਗਾੜਨ ਵਾਲਿਆਂ ਨੂੰ ਸਖ਼ਤੀ ਨਾਲ ਸਿੱਝਿਆ ਜਾਵੇਗਾ-ਚੰਦਰ ਗੈਂਦ
-ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਆਈ.ਜੀ. ਛੀਨਾ
-ਸੋਸ਼ਲ ਮੀਡੀਆ ‘ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਵਿਰੁੱਧ ਵੀ ਹੋਵੇਗੀ ਸਖ਼ਤ ਕਾਰਵਾਈ
ਪਟਿਆਲਾ, 30 ਅਪ੍ਰੈਲ: ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਹੈ ਕਿ ਬੀਤੇ ਦਿਨ ਮਾਤਾ ਕਾਲੀ ਦੇਵੀ ਮੰਦਿਰ ਨੇੜੇ ਹਿੰਦੂ ਤੇ ਸਿੱਖ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੇ ਮਾਮਲੇ ‘ਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਅਧਿਕਾਰੀਆਂ ਨੇ ਕਿਹਾ ਕਿ ਇਸ ਸਮੇਂ ਪਟਿਆਲਾ ਜ਼ਿਲ੍ਹੇ ਅਤੇ ਖਾਸ ਕਰਕੇ ਸ਼ਹਿਰ ‘ਚ ਮਾਹੌਲ ਪੂਰਾ ਸ਼ਾਂਤ ਹੈ ਤੇ ਜ਼ਿਲ੍ਹਾ ਪੁਲਿਸ ਸਮੇਤ ਵਿਸ਼ੇਸ਼ ਪੁਲਿਸ ਬਲਾਂ ਦੀਆਂ ਵਾਧੂ ਟੁਕੜੀਆਂ ਵੱਲੋਂ 24 ਘੰਟੇ ਮੁਸਤੈਦੀ ਵਰਤੀ ਜਾ ਰਹੀ ਹੈ ਤਾਂ ਕਿ ਆਮ ਨਾਗਰਿਕਾਂ ਦਾ ਕਾਨੂੰਨ ਵਿਵਸਥਾ ‘ਚ ਵਿਸ਼ਵਾਸ ਬਹਾਲ ਰਹੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਅਮਨ-ਸ਼ਾਂਤੀ ਤੇ ਫ਼ਿਰਕੂ ਇਕਸੁਰਤਾ ਨੂੰ ਢਾਹ ਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਰੜੇ ਹੱਥੀਂ ਲਿਆ ਜਾਵੇਗਾ। ਇਸ ਤੋਂ ਬਿਨ੍ਹਾਂ ਸੋਸ਼ਲ ਮੀਡੀਆ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਰ ਸ਼ਾਮ ਕੀਤੀ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਦਰ ਗੈਂਦ ਨੇ ਕਿਹਾ ਕਿ ਪਟਿਆਲਾ ਅਤੇ ਪੰਜਾਬ ਦਾ ਸ਼ਾਂਤਮਈ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਦੀ ਘਟਨਾ ਨੂੰ ਪੁਲਿਸ ਨੇ ਪੂਰੀ ਪੇਸ਼ੇਵਰਾਨਾ ਸੂਝ-ਬੂਝ ਨਾਲ ਸੁਲਝਾਇਆ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ।
ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਆਪਸੀ ਤਕਰਾਰ ‘ਚ ਜਿੱਥੇ ਸ਼ਿਵ ਸੈਨਾ ਦੇ ਆਗੂ ਹਰੀਸ਼ ਸਿੰਗਲਾ ਸਮੇਤ ਦੋ ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਥੇ ਹੀ ਸਮੁੱਚੇ ਮਾਮਲੇ ‘ਚ ਮੁੱਖ ਦੋਸ਼ੀ ਵਜੋਂ ਬਰਜਿੰਦਰ ਸਿੰਘ ਪਰਵਾਨਾ ਉਰਫ਼ ਸਨੀ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਰਾਜਪੁਰਾ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਤੇ ਉਹ ਗਰਮ ਸੁਭਾਅ ਤੇ ਕੱਟੜ ਖਿਆਲਾਂ ਦਾ ਸ਼ਖ਼ਸ ਹੈ, ਜਿਸ ਬਾਬਤ ਪੂਰੀ ਪੜਤਾਲ ਕੀਤੀ ਜਾ ਰਹੀ ਹੈ। ਜਦੋਂਕਿ ਹਰੀਸ਼ ਸਿੰਗਲਾ ਦਾ ਦੋ ਦਿਨਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਆਈ.ਜੀ. ਛੀਨਾ ਨੇ ਦੱਸਿਆ ਕਿ ਪੂਰੇ ਮਾਮਲੇ ਸਬੰਧੀਂ 6 ਵੱਖ-ਵੱਖ ਪੁਲਿਸ ਕੇਸ ਦਰਜ ਕੀਤੇ ਹਨ, ਜਿਨ੍ਹਾਂ ‘ਚੋਂ 5 ਥਾਣਾ ਕੋਤਵਾਲੀ ਅਤੇ 1 ਮੁਕੱਦਮਾ ਥਾਣਾ ਲਾਹੌਰੀ ਗੇਟ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀ.ਟੀ.ਵੀ ਫੁਟੇਜ਼ ਸਮੇਤ ਸੋਸ਼ਲ ਮੀਡੀਆ ਨੂੰ ਵੀ ਵਾਚਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਕ ਸਵਾਲ ਦੇ ਜਵਾਬ ‘ਚ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਪਿੰਡ ਅਜਨਾਲੀ ਦੇ ਵਸਨੀਕ ਬਲਵਿੰਦਰ ਸਿੰਘ, ਜਿਸ ਦੇ ਗੋਲੀ ਲੱਗੀ ਹੈ, ਦਾ ਡਾਕਟਰਾਂ ਦੀ ਟੀਮ, ਜਿਸ ‘ਚ ਪੀ.ਜੀ.ਆਈ. ਦੇ ਮਾਹਰ ਵੀ ਸ਼ਾਮਲ ਹਨ, ਵੱਲੋਂ ਪੂਰਾ ਮੁਆਇਨਾ ਕੀਤਾ ਜਾ ਰਿਹਾ ਹੈ, ਦੇ ਇਲਾਜ ‘ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਕਿ ਹਰ ਮੁਕੱਦਮੇ ਦੀ ਪੂਰੀ ਪੜਤਾਲ ਬਿਨਾਂ ਕਿਸੇ ਦਬਾਅ ਤੋਂ ਸੁਤੰਤਰ ਢੰਗ ਨਾਲ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਆਸ਼ੂਤੋਸ਼ ਗੌਤਮ ਪੁੱਤਰ ਪਿਤਾਂਬਰ ਦੱਤ ਦੇ ਬਿਆਨਾਂ ‘ਤੇ ਦਰਜ ਮੁਕੱਦਮਾ ਨੰਬਰ 73/22 ਥਾਣਾ ਕੋਤਵਾਲੀ, ਦੀ ਛਾਣਬੀਣ ਕਰਦਿਆਂ 24 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ‘ਚ ਮੁੱਖ ਦੋਸ਼ੀ ਕੁਲਦੀਪ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਬਿਜਲਪੁਰ ਅੱਡਾ ਢੈਂਠਲ ਤੇ ਬਰਜਿੰਦਰ ਸਿੰਘ ਪਰਵਾਨਾ ਸ਼ਾਮਲ ਹਨ ਤੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਲੁਕ ਆਊਟ ਕਾਰਨਰ ਜਾਰੀ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਆਈ.ਜੀ ਛੀਨਾ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਐਸ.ਆਈ. ਮੇਵਾ ਸਿੰਘ ਥਾਣਾ ਕੋਤਵਾਲੀ ਦੇ ਰੁੱਕੇ ‘ਤੇ ਦਰਜ ਮੁਕਦਮਾ ਨੰਬਰ 74/22 ‘ਚ ਹਰੀਸ਼ ਸਿੰਗਲਾ ਪੁੱਤਰ ਰਾਜ ਕੁਮਾਰ ਸਿੰਗਲਾ ਅਤੇ 40/50 ਹੋਰ ਨਾ ਮਾਲੂਮ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ ਹੈ।
ਐਸ.ਐਸ.ਪੀ ਨੇ ਦਰਜ ਹੋਏ ਮੁਕਦਮਿਆਂ ਬਾਰੇ ਦੱਸਿਆ ਕਿ ਮੁਕੱਦਮਾ ਨੰਬਰ 72 ਮਿਤੀ 29 ਅਪ੍ਰੈਲ 2022 ਅ/ਧ 307/323/506/148/149/ ਆਈ.ਪੀ.ਸੀ. 25, 27/54/59 ਏ ਏ.ਸੀ.ਟੀ. ਥਾਣਾ ਕੋਤਵਾਲੀ ਪਟਿਆਲਾ, ਮੁਕੱਦਮਾ ਨੰਬਰ 73 ਮਿਤੀ 29 ਅਪ੍ਰੈਲ 2022 ਅ/ਧ 323, 324,506,148,149 ਆਈ.ਪੀ.ਸੀ. ਥਾਣਾ ਕੋਤਵਾਲੀ ਪਟਿਆਲਾ ਵਾਧਾ ਜੁਰਮ 307 ਆਈ.ਪੀ.ਸੀ., ਮੁਕੱਦਮਾ ਨੰਬਰ 74 ਮਿਤੀ 29 ਅਪ੍ਰੈਲ 2022 ਅ/ਧ 353,186,188,153-ਏ,506,148,149,120-ਬੀ ਆਈ.ਪੀ.ਸੀ. ਥਾਣਾ ਕੋਤਵਾਲੀ ਪਟਿਆਲਾ, ਮੁਕੱਦਮਾ ਨੰਬਰ 75 ਮਿਤੀ 29 ਅਪ੍ਰੈਲ 2022 ਅ/ਧ 324,323,506,148,149 ਆਈ.ਪੀ.ਸੀ. ਥਾਣਾ ਕੋਤਵਾਲੀ ਪਟਿਆਲਾ, ਮੁਕੱਦਮਾ ਨੰਬਰ 76 ਮਿਤੀ 30 ਅਪ੍ਰੈਲ 2022 ਅ/ਧ 153-ਏ, 380,427,147,148,149-ਆਈ.ਪੀ.ਸੀ. ਪ੍ਰੀਵੇਨਸ਼ਨ ਆਫ਼ ਡੇਮੇਜ਼ ਟੂ ਪਬਲਿਕ ਪ੍ਰਾਪਰਟੀ ਐਕਟ 1984 ਥਾਣਾ ਕੋਤਵਾਲੀ ਪਟਿਆਲਾ ਤੋਂ ਇਲਾਵਾ ਮੁਕੱਦਮਾ ਨੰਬਰ 71 ਮਿਤੀ 30 ਅਪ੍ਰੈਲ 2022 ਅ/ਧ 29/04/2022, ਅ/ਧ 323,324,341,353,186,148,149 ਆਈ.ਪੀ.ਸੀ. ਥਾਣਾ ਲਾਹੌਰੀ ਗੇਟ ਪਟਿਆਲਾ ਦਰਜ ਕੀਤਾ ਗਿਆ ਹੈ।
ਪ੍ਰੈਸ ਕਾਨਫਰੰਸ ਦੌਰਾਨ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਤਫ਼ਤੀਸ਼ ਡਾ. ਮਹਿਤਾਬ ਸਿੰਘ, ਐਸ.ਪੀ. ਹਰਪਾਲ ਸਿੰਘ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਮੋਹਿਤ ਅਗਰਵਾਲ ਵੀ ਮੌਜੂਦ ਸਨ।

ਸਿੰਘ ਨੂੰ ਹਟਾ ਕੇ ਵਜ਼ੀਰ ਸਿੰਘ ਖਹਿਰਾ ਨੂੰ ਲਾਇਆ ਗਿਆ ਹੈ। ਡੀਐਸਪੀ ਅਸ਼ੋਕ ਕੁਮਾਰ ਨੂੰ ਵੀ ਹਟਾ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਥਾਣਾ ਲਾਹੌਰੀ ਗੇਟ ਦੇ ਐਸਐਚਓ ਗੁਰਪ੍ਰੀਤ ਸਿੰਘ ਅਤੇ ਥਾਣਾ ਕੋਤਵਾਲੀ ਦੇ ਐਸਐਚਓ ਬਿਕਰਮ ਸਿੰਘ ਨੂੰ ਵੀ ਹਟਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...