September 1, 2026, 9:51 am
----------- Advertisement -----------
HomeNewsLatest Newsਕੇਜਰੀਵਾਲ ਵੱਲੋਂ ਐਸ.ਸੀ ਭਾਈਚਾਰੇ ਨੂੰ ਇਹ 5 ਸਹੂਲਤਾਂ ਦੇਣ ਦਾ ਐਲਾਨ

ਕੇਜਰੀਵਾਲ ਵੱਲੋਂ ਐਸ.ਸੀ ਭਾਈਚਾਰੇ ਨੂੰ ਇਹ 5 ਸਹੂਲਤਾਂ ਦੇਣ ਦਾ ਐਲਾਨ

Published on

----------- Advertisement -----------

ਆਮ ਆਦਮੀ ਪਾਰਟੀ(ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹੁਸ਼ਿਆਰਪੁਰ ਪਹੁਚੇ । ਇਸ ਦੌਰਾਨ ਕੇਜਰੀਵਾਲ ਵਲੋਂ ਅੱਜ ਐੱਸ.ਸੀ ਭਾਈਚਾਰੇ ਨਾਲ ਸੰਬਧਿਤ ਲੋਕਾਂ ਨੂੰ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ ਗਿਆ। ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ SC ਭਾਈਚਾਰੇ ਦੇ ਲੋਕਾਂ ਨੂੰ ਇਹ 5 ਸਹੂਲਤਾਵਾਂ ਖ਼ਾਸ ਤੌਰ ’ਤੇ ਦਿੱਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਪਹਿਲੀ ਗਰੰਟੀ ਅਨੁਸਾਰ ਹਰੇਕ ਬੱਚੇ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਦੂਜੀ ਗਰੰਟੀ ਅਨੁਸਾਰ ਬੱਚਿਆਂ ਦੀ ਕੋਚਿੰਗ ਫੀਸ ਸਰਕਾਰ ਵਲੋਂ ਦਿੱਤੀ ਜਾਵੇਗੀ।


ਕੇਜਰੀਵਾਲ ਨੇ ਤੀਸਰੀ ਗਰੰਟੀ ਦਿੰਦਿਆਂ ਕਿਹਾ ਕਿ ਸਿੱਖਿਆ ਹਾਸਲ ਕਰਨ ਲਈ ਸਰਕਾਰ ਵਿਦਿਆਰਥੀਆਂ ਨੂੰ ਵਿਦੇਸ਼ ਭੇਜੇਗੀ । ਚੌਥੀ ਗਰੰਟੀ ਅਨੁਸਾਰ SC ਭਾਈਚਾਰੇ ਦੇ ਲੋਕਾਂ ਨੂੰ ਸਰਕਾਰ ਬਣਨ ’ਤੇ ਸਾਰੀਆਂ ਸਿਹਤ ਸਹੂਲਤਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ। ਕੇਜਰੀਵਾਲ ਦੇ ਪੰਜਵੀਂ ਗਰੰਟੀ ਦਿੰਦੇ ਹੋਏ ਕਿਹਾ ਕਿ ਜਨਾਨੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਇਸ ਮੌਕੇ ਕੇਜਰੀਵਾਲ ਨੇ ਚੰਨੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ”ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਮੇਰੇ ਕਪੜੇ ਚੰਗੇ ਨਹੀਂ ਹਨ ਪਰ ਜਦ ਮੇਰੀਆਂ ਮਾਂ-ਭੈਣਾਂ ਆਪਣੇ ਲਈ 1000 ਰੁਪਏ ਦੇ ਸੂਟ ਖਰੀਦਣਗੀਆਂ ਤਾਂ ਮੈਨੂੰ ਬਹੁਤ ਖੁਸ਼ੀ ਹੋਵੇਗੀ”।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ABVP ਦੀ ਜਿੱਤ ‘ਤੇ AAP/ASAP ਨੇ ਚੁੱਕੇ ਸਵਾਲ, ਹਾਈ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ, 31 ਅਗਸਤ:ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ...

  ਮੂਡ ਸਵਿੰਗ ਸਮਝ ਕੇ ਨਾ ਕਰੋ ਨਜ਼ਰਅੰਦਾਜ਼, ਬੱਚੇ ‘ਚ ਨਸ਼ੇ ਦੀ ਲਤ ਦੇ ਹੋ ਸਕਦੇ ਨੇ ਸੰਕੇਤ

ਚੰਡੀਗੜ੍ਹ; 31 ਅਗਸਤ 2026:ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ...

ਨੇਪਾਲ ਚ ਹੜ੍ਹ ਦੇ ਪਾਣੀ ‘ਚ ਰੁੜ੍ਹਿਆ ਬੈਂਕ ਦਾ ਲਾਕਰ, ਲੋਕਾਂ ਨੇ ਲੁੱਟੇ 92 ਲੱਖ 68 ਹਜ਼ਾਰ 505 ਨੇਪਾਲੀ ਰੁਪਏ

ਨੇਪਾਲ ਤਿੱਬਤ ‘ਚ ਆਏ ਹੜ੍ਹ ਵਿਚ ਮਰਨ ਵਾਲਿਆਂ ਦਾ ਅੰਕੜਾ 682 ਹੋ ਗਿਆ ਹੈ।...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32 ਹਲਕਿਆਂ ਲਈ ਕੋ-ਆਰਡੀਨੇਟਰ ਨਿਯੁਕਤ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼...

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ ਬੱਸ ਸਟੈਂਡ ਤੋਂ ਤੜਕੇ ਇੱਕ ਚੋਰ ਪ੍ਰਾਈਵੇਟ ਬੱਸ ਭਜਾ ਕੇ ਲੈ ਗਿਆ। ਚੋਰੀ...

ਪੁਲੀਸ ਕਾਂਸਟੇਬਲ ਗੁਰਪ੍ਰੀਤ ਸਿੰਘ ਬਣਿਆ ਕਰੋੜਪਤੀ

ਫਿਰੋਜ਼ਪੁਰ ਨੇੜਲੇ ਪਿੰਡ ਮੱਲਵਾਲ ਕਦੀਮ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ‘ਰੱਖੜੀ ਬੰਪਰ ਡਰਾਅ’ ਵਿੱਚ...

 ਭਰਾਵਾਂ ਵੱਲੋਂ ਅਣਖ਼ ਖ਼ਾਤਰ ਜੀਜੇ ਦਾ ਕਤਲ

ਇੱਥੇ ਦੋ ਸਕੇ ਭਰਾਵਾਂ ਨੇ ਆਪਣੀ ਭੈਣ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਤੇਜ਼ਧਾਰ...