ਪੰਜਾਬ ‘ਚ ਛੇਤੀ ਹੀ ਬਿਜਲੀ ਦੇ ਲੰਬੇ ਕੱਟਾਂ ਤੋਂ ਰਾਹਤ ਮਿਲਣ ਵਾਲੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਹੈ ਕਿ ਸਰਕਾਰ ਸੂਬੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਤੇ ਬਹੁਤ ਜਲਦੀ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਝਾਰਖੰਡ ਵਿੱਚ ਪਛਵਾੜਾ ਕੋਲਾ ਖਾਣ ਮਿਲ ਗਈ ਹੈ, ਜਿਸ ਨੂੰ ਜਲਦੀ ਹੀ ਚਾਲੂ ਕਰ ਕੇ ਪੰਜਾਬ ਨੂੰ ਕੋਲਾ ਸਪਲਾਈ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਿਜਲੀ ਕਿੱਲਤ ਦੂਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਬਿਜਲੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
----------- Advertisement -----------
ਪੰਜਾਬ ਵਾਸੀਆਂ ਨੂੰ Powercut ਤੋਂ ਮਿਲੇਗੀ ਰਾਹਤ, ਬਿਜਲੀ ਮੰਤਰੀ ਨੇ ਕਹਿ ਵੱਡੀ ਗੱਲ
Published on
----------- Advertisement -----------












