September 19, 2026, 12:36 am
----------- Advertisement -----------
HomeNewsEntertainmentਆਮਿਰ ਖਾਨ ਤੇ ਕਰੀਨਾ ਕਪੂਰ ਨੇ ਕੀਤਾ 'ਫੇਦਰ ਚੈਲੇਂਜ', ਪ੍ਰਸ਼ੰਸਕਾਂ ਨੂੰ ਆਈ...

ਆਮਿਰ ਖਾਨ ਤੇ ਕਰੀਨਾ ਕਪੂਰ ਨੇ ਕੀਤਾ ‘ਫੇਦਰ ਚੈਲੇਂਜ’, ਪ੍ਰਸ਼ੰਸਕਾਂ ਨੂੰ ਆਈ 3 Idiots ਦੀ ਯਾਦ

Published on

----------- Advertisement -----------

ਨਵੀਂ ਦਿੱਲੀ: ਕਰੀਨਾ ਕਪੂਰ ਅਤੇ ਆਮਿਰ ਖਾਨ ਇੱਕ ਵਾਰ ਫਿਰ ਇਕੱਠੇ ਨਜ਼ਰ ਆਉਣ ਵਾਲੇ ਹਨ। ਫਿਲਮ 3 ਇਡੀਅਟਸ ‘ਚ ਦੋਹਾਂ ਦੀ ਜੋੜੀ ਨੇ ਧਮਾਲ ਮਚਾ ਦਿੱਤਾ ਸੀ। ਦੋਵਾਂ ਦੇ ਫਲਰਟ ਅੰਦਾਜ਼ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਸੀ। ਅੱਜ ਵੀ ਦੋਵਾਂ ਨੂੰ ਦੇਖ ਕੇ ਤੁਸੀਂ ਇਸ ਫਿਲਮ ਨੂੰ ਮਿਸ ਕਰ ਰਹੇ ਹੋਵੋਗੇ ਪਰ ਇਸ ਵਾਰ ਦੋਵੇਂ ਫਿਲਮ ਲਾਲ ਸਿੰਘ ਚੱਢਾ ‘ਚ ਨਵੇਂ ਅਵਤਾਰ ‘ਚ ਨਜ਼ਰ ਆਉਣ ਵਾਲੇ ਹਨ। ਫਿਲਮ ਲਾਲ ਸਿੰਘ ਚੱਢਾ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿੱਚ ਹੈ। ਫਿਲਮ ਦਾ ਇੱਕ ਗੀਤ ਕਹਾਣੀ ਵੀ ਰਿਲੀਜ਼ ਹੋ ਗਿਆ ਹੈ। ਹੁਣ ਪ੍ਰਸ਼ੰਸਕਾਂ ਨੂੰ ਇਸ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਹੈ। ਫਿਲਮ ਲਾਲ ਸਿੰਘ ਚੱਢਾ ਰਿਲੀਜ਼ ਹੋਣ ਲਈ ਤਿਆਰ ਹੈ ਅਤੇ ਫਿਲਮ ਦੇ ਸਿਤਾਰੇ ਆਮਿਰ ਖਾਨ ਅਤੇ ਕਰੀਨਾ ਕਪੂਰ ਨੇ ਫਿਲਮ ਦੀ ਪ੍ਰਮੋਸ਼ਨ ਸ਼ੁਰੂ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਆਮਿਰ ਨੇ ਪ੍ਰਸ਼ੰਸਕਾਂ ਨੂੰ ‘ਫੇਦਰ ਚੈਲੇਂਜ’ ਵੀ ਦਿੱਤਾ। ਹੁਣ ਆਮਿਰ ਅਤੇ ਕਰੀਨਾ ਦਾ ਇੱਕ ਮਜ਼ੇਦਾਰ ਵੀਡੀਓ ਸਾਹਮਣੇ ਆਇਆ ਹੈ ਜਿਸ ਨੂੰ ਕਰੀਨਾ ਨੇ ਸ਼ੇਅਰ ਕੀਤਾ ਹੈ। ਦੋਹਾਂ ਨੇ ਇਹ ‘ਫੇਦਰ ਚੈਲੇਂਜ’ ਕੀਤਾ। ਗੀਤ ਕਹਾਣੀ ‘ਤੇ ਆਧਾਰਿਤ ਇੱਕ ਨਵਾਂ ਫਿਲਟਰ ਸਾਹਮਣੇ ਆਇਆ ਹੈ ਜਿਸ ਨਾਲ ‘ਫੀਦਰ ਚੈਲੇਂਜ’ ਲਿਆ ਜਾ ਸਕਦਾ ਹੈ। ਆਮਿਰ ਅਤੇ ਕਰੀਨਾ ਦੋਵੇਂ ਇਸ ਫਿਲਟਰ ਦੀ ਵਰਤੋਂ ਕਰ ਰਹੇ ਹਨ। ਦੋਵੇਂ ਕੈਮਰੇ ਦੇ ਸਾਹਮਣੇ ਬੈਠੇ ਹਨ ਅਤੇ ਸਫੇਦ ਰੰਗ ਦੇ ਖੰਭ ਨੂੰ ਉਡਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਆਮਿਰ ਨੇ ਭੂਰੇ ਰੰਗ ਦੀ ਕਮੀਜ਼ ਪਾਈ ਹੋਈ ਹੈ ਜਦਕਿ ਕਰੀਨਾ ਸਟਾਈਲਿਸ਼ ਕੁੜਤੇ ‘ਚ ਦਿਖਾਈ ਦੇ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ- ‘ਇੱਥੇ ਮੇਰੇ ਹੀਰੋ ਆਮਿਰ ਖ਼ਾਨ ਨਾਲ ਫੇਦਰ ਚੈਲੇਂਜ ਲਓ।’

ਫ਼ਿਲਮ ਦਾ ਗੀਤ ‘ਕਹਾਣੀ’ ਬੈਕਗ੍ਰਾਊਂਡ ‘ਚ ਚੱਲ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਕਈ ਪ੍ਰਸ਼ੰਸਕਾਂ ਨੂੰ ‘3 ਇੰਡੀਅਨ’ ਯਾਦ ਆ ਗਿਆ। ਇੱਕ ਪ੍ਰਸ਼ੰਸਕ ਨੇ ਕਿਹਾ, ‘ਉਮੀਦ ਹੈ ਕਿ ਇਹ ਫ਼ਿਲਮ ਬਹੁਤ ਵਧੀਆ ਪ੍ਰਦਰਸ਼ਨ ਕਰੇਗੀ।’ ਇਸ ਤਰ੍ਹਾਂ ਕਲਕਾਰਾਂ ਦੇ ਨਾਲ ਪ੍ਰਸ਼ੰਸਕ ਵੀ ਇਸ ਵੀਡੀਓ ਨੂੰ ਖੂਬ ਪਸੰਦ ਕਰ ਰਹੇ ਹਨ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ। ਦੱਸ ਦੇਈਏ ਕਿ ‘ਲਾਲ ਸਿੰਘ ਚੱਢਾ’ ਨੂੰ ਅਦਵੈਤ ਚੰਦਨ ਨੇ ਡਾਇਰੈਕਟ ਕੀਤਾ ਹੈ। ਇਹ ਹਾਲੀਵੁੱਡ ਫਿਲਮ ‘ਫੋਰੈਸਟ ਗੰਪ’ ਦਾ ਹਿੰਦੀ ਰੀਮੇਕ ਹੈ। ਇਹ ਫ਼ਿਲਮ 11 ਅਗਸਤ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...