November 21, 2026, 9:02 pm
----------- Advertisement -----------
HomeNewsLatest Newsਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਪਟਿਆਲਾ ਕਾਂਡ ਦਾ ਸਾਜਿਸ਼ਕਾਰ ਕੇਵਲ 48...

ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਪਟਿਆਲਾ ਕਾਂਡ ਦਾ ਸਾਜਿਸ਼ਕਾਰ ਕੇਵਲ 48 ਘੰਟਿਆਂ ‘ਚ ਕੀਤਾ ਗਿ੍ਰਫ਼ਤਾਰ: ਮਾਲਵਿੰਦਰ ਸਿੰਘ ਕੰਗ

Published on

----------- Advertisement -----------

ਸਮਾਜ ਵਿਰੋਧੀ ਤੱਤਾਂ ਦੀ ਪੰਜਾਬ ’ਚ ਕੋਈ ਥਾਂ ਨਹੀਂ, ਮਹੌਲ ਖ਼ਰਾਬ ਕਰਨ ਵਾਲੇ ਬਚ ਨਹੀਂ ਸਕਦੇ: ਮਾਲਵਿੰਦਰ ਸਿੰਘ ਕੰਗ

  • ਪੰਜਾਬ ਨੂੰ ਖਾਲਿਸਤਾਨ ਨਹੀਂ ਪੰਜਾਬ ਨੂੰ ਪੰਜਾਬ ਬਣਾਵਾਂਗੇ – ਮਾਲਵਿੰਦਰ ਸਿੰਘ ਕੰਗ

ਚੰਡੀਗੜ, 1 ਮਈ, 2022 : – ਪਟਿਆਲਾ ਕਾਂਡ ਦੇ ਸਾਜਿਸ਼ਕਾਰ ਬਰਜਿੰਦਰ ਸਿੰਘ ਪਰਵਾਨਾ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲੀਸ ਦੀ ਤੁਰੰਤ ਕੀਤੀ ਕਾਰਵਾਈ ਕਾਰਨ ਪਟਿਆਲਾ ਹਿੰਸਾ ਕਾਂਡ ਦੇ ਸਾਜਿਸ਼ਕਾਰ ਨੂੰ 48 ਘੰਟਿਆਂ ਦੇ ਅੰਦਰ ਗਿ੍ਰਫ਼ਤਾਰ ਕਰ ਲਿਆ ਗਿਆ ਹੈ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਨੇ ਹੀ ਘਟਨਾ ਦੀ ਪੂਰੀ ਸਾਜਿਸ਼ ਰਚੀ ਸੀ। ਹੁਣ ਤੱਕ ਇਸ ਮਾਮਲੇ ’ਚ 6 ਐਫ਼.ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਘਟਨਾ ਲਈ ਜ਼ਿੰਮੇਵਾਰ 9 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਕੰਗ ਨੇ ਕਿਹਾ ਕਿ ਜਿਹੜੇ ਲੋਕ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕਰਨਗੇ, ਉਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁੱਦ ਪੂਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਤੁਰੰਤ ਕਾਰਵਾਈ ਕੀਤੇ ਜਾਣ ਕਾਰਨ ਹਲਾਤ ਬਹੁਤ ਜਲਦੀ ਕਾਬੂ ’ਚ ਕਰ ਲਏ ਗਏ ਹਨ। ਉਨਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਰਾਸ਼ਟਰੀ ਅਖੰਡਤਾ ’ਚ ਰੁਕਾਵਟ ਪਾਉਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖਾਲਿਸਤਾਨ ਜਾਂ ਇਸ ਤਰਾਂ ਦੇ ਪੰਜਾਬ ਵਿਰੋਧੀ ਬਿਆਨਾਂ ਦੀ ਜ਼ਰੂਰਤ ਨਹੀਂ ਹੈ, ਅੱਜ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਵਾਪਸ ਲਿਆਉਣ ਦੀ ਜ਼ਰੂਰਤ ਹੈ। ਨੌਜਵਾਨਾਂ ਅਤੇ ਕਿਸਾਨਾਂ ਨੂੰ ਬਚਾਉਣ ਦੀ ਜ਼ਰੂਰਤ ਹੈ। ਪੰਜਾਬ ਦੇ ਪਾਣੀ ਅਤੇ ਕੁਦਰਤੀ ਸਾਧਨਾਂ ’ਤੇ ਧਿਆਨ ਦੇਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਸਹੀ ਦਿਸ਼ਾ ’ਚ ਲੈ ਕੇ ਜਾਣ ਲਈ ਮਾਫੀਆ ਅਤੇ ਭਿ੍ਰਸ਼ਟਾਚਾਰ ਦੇ ਖਿਲਾਫ਼ ਮਾਨ ਸਰਕਾਰ ਲਗਾਤਾਰ ਕਾਰਵਾਈ ਕਰ ਰਹੀ ਹੈ, ਜਿਸ ਨਾਲ ਕੁੱਝ ਲੋਕਾਂ ਦੀਆਂ ਰਾਜਨੀਤਿਕ ਦੁਕਾਨਾਂ ਅਤੇ ਗੈਰ ਕਾਨੂੰਨੀ ਕੰਮ ਬੰਦ ਹੋ ਰਹੇ ਹਨ। ਇਸ ਲਈ ਅਜਿਹੇ ਲੋਕ ਕੋਝੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇ ਕੇ ਵਿਕਾਸ ਕਾਰਜਾਂ ਤੋਂ ਸਰਕਾਰ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।
‘ਆਪ’ ਬੁਲਾਰੇ ਨੇ ਕਿਹਾ ਕਿ ਪੰਜਾਬ ’ਚ ਇਸ ਤਰਾਂ ਦੀਆਂ ਹਿੰਸਕ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਕਦੇ ਸਫ਼ਲ ਨਹੀਂ ਹੋਣਗੀਆਂ। ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਅਜਿਹੇ ਰਾਸ਼ਟਰ ਵਿਰੋਧੀ ਅਸਮਾਜਿਕ ਤੱਤਾਂ ਦੇ ਖ਼ਿਲਾਫ਼ ਮਾਨ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਨਾ ਸਵਾਗਤਯੋਗ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...