November 21, 2026, 9:04 pm
----------- Advertisement -----------
HomeNewsLatest Newsਸੀਐਮ ਸਾਬ ! ਪਤਾ ਨਹੀਂ ਕਦੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ, ਇਸ...

ਸੀਐਮ ਸਾਬ ! ਪਤਾ ਨਹੀਂ ਕਦੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ, ਇਸ ਸਮੇਂ ਲੋਕ ਸਿਰਫ ਬਿਜਲੀ ਲਈ ਰੋ ਰਹੇ ਹਨ: ਸੰਜੀਵ ਵਸ਼ਿਸ਼ਟ

Published on

----------- Advertisement -----------

ਡੀਸੀ ਦਫ਼ਤਰ ਦੇ ਬਾਹਰ ਬਿਜਲੀ ਸੰਕਟ ਨੂੰ ਲੈ ਕੇ ਭਾਜਪਾ ਵੱਲੋਂ 5 ਮਈ ਨੂੰ ਜ਼ਿਲ੍ਹਾ ਪੱਧਰੀ ਧਰਨਾ
ਮੋਹਾਲੀ : – ਪੰਜਾਬ ‘ਚ 300 ਯੂਨਿਟ ਮੁਫਤ ਬਿਜਲੀ ਦੇਣ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ‘ਚ ਆਈ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੁਣ ਲੋਕਾਂ ਨੂੰ ਮੁਫਤ ਬਿਜਲੀ ਦੀ ਉਮੀਦ ਛੱਡ ਦਿੱਤੀ ਹੈ, ਪਰ ਹੁਣ ਲੋਕ ਬਿਜਲੀ ਦਾ ਰੋਣਾ ਰੋਣ ਲਈ ਮਜਬੂਰ ਹਨ। ਇਹ ਗੱਲ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਰਾਣਾ ਅਤੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਨੇ ਵਿਸ਼ੇਸ਼ ਮੁਲਾਕਾਤ ਮੀਟਿੰਗ ਦੌਰਾਨ ਕਹੀ। ਸੁਸ਼ੀਲ ਰਾਣਾ ਨੇ ਕਿਹਾ ਕਿ ਪੰਜਾਬ ਅਤੇ ਮੁਹਾਲੀ ਵਿੱਚ ਚੱਲ ਰਹੇ ਬਿਜਲੀ ਸੰਕਟ ਤੋਂ ਹਰ ਵਰਗ ਦੇ ਲੋਕ ਪਰੇਸ਼ਾਨ ਹਨ। ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨੂੰ ਵਾਅਦੇ ਕਰਕੇ ਗੁੰਮਰਾਹ ਕੀਤਾ ਗਿਆ ਸੀ ਅਤੇ ਹੁਣ ਜਿਸ ਤਰ੍ਹਾਂ ਨਾਲ ਸਰਕਾਰ ਬਣਨ ਤੋਂ ਬਾਅਦ ਸਾਰੇ ਵਾਅਦਿਆਂ ਨੂੰ ਤੋੜਿਆ ਜਾ ਰਿਹਾ ਹੈ, ਉਸ ਨਾਲ ਲੋਕਾਂ ਦਾ ਭਰੋਸਾ ਵੀ ਆਮ ਆਦਮੀ ਪਾਰਟੀ ਨਾਲੋਂ ਟੁੱਟਦਾ ਜਾ ਰਿਹਾ ਹੈ। ਰਾਣਾ ਨੇ ਦੱਸਿਆ ਕਿ ਬਿਜਲੀ ਸੰਕਟ ਨੂੰ ਲੈ ਕੇ ਭਾਜਪਾ ਵੱਲੋਂ 5 ਮਈ ਨੂੰ ਮੁਹਾਲੀ ਦੇ ਡੀਸੀ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਪ੍ਰਦਰਸ਼ਨ ਦੀ ਅਗਵਾਈ ਉਨ੍ਹਾਂ ਅਤੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਕਰਨਗੇ, ਜਿਸ ਵਿੱਚ ਸਰਕਾਰ ਦੇ ਨਾਂ ਡੀਸੀ ਮੁਹਾਲੀ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ ਅਤੇ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ ਕੀਤੀ ਜਾਵੇਗੀ।

ਮੁਫਤ ਬਿਜਲੀ ਤਾਂ ਬਾਅਦ ਦੀ ਗੱਲ ਹੈ, ਬਿਜਲੀ ਦਿਓ
ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਨੇ ਇਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਲਈ ਕਈ ਤਰ੍ਹਾਂ ਦੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਸਰਕਾਰ ਬਣਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕਿ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਪਰ ਸਰਕਾਰ ਬਣਨ ਤੋਂ ਬਾਅਦ ਸਭ ਕੁਝ ਉਲਟ-ਪੁਲਟ ਹੁੰਦਾ ਨਜ਼ਰ ਆ ਰਿਹਾ ਹੈ। ਮੁਫ਼ਤ ਬਿਜਲੀ ਮਿਲਣੀ ਤਾਂ ਦੂਰ ਦੀ ਗੱਲ, ਮੌਜੂਦਾ ਸਮੇਂ ਵਿੱਚ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ। ਇੱਥੇ ਹਰ ਰੋਜ਼ 7 ਤੋਂ 8 ਘੰਟੇ ਦੇ ਅਣਐਲਾਨੇ ਬਿਜਲੀ ਕੱਟ ਲੱਗ ਰਹੇ ਹਨ। ਜਿਸ ਕਾਰਨ ਆਮ ਲੋਕਾਂ ਦਾ ਰੋਜ਼ਾਨਾ ਦਾ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿ ਗਿਆ ਹੈ ਅਤੇ ਗਰਮੀ ਦੇ ਮੌਸਮ ਵਿੱਚ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...