November 21, 2026, 9:03 pm
----------- Advertisement -----------
HomeNewsLatest Newsਬੰਦੀ ਸਿੰਘਾਂ ਦੀ ਰਿਹਾਈ ਤੱਕ ਸ੍ਰੀ ਅਖੰਡ ਪਾਠ ਸਾਹਿਬ ਜਾਰੀ ਰਹਿਣਗੇ: ਜਥੇਦਾਰ...

ਬੰਦੀ ਸਿੰਘਾਂ ਦੀ ਰਿਹਾਈ ਤੱਕ ਸ੍ਰੀ ਅਖੰਡ ਪਾਠ ਸਾਹਿਬ ਜਾਰੀ ਰਹਿਣਗੇ: ਜਥੇਦਾਰ ਅਵਤਾਰ ਸਿੰਘ ਹਿੱਤ

Published on

----------- Advertisement -----------

ਨਵੀਂ ਦਿੱਲੀ, 1 ਮਈ : – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜੇਲ੍ਹਾਂ ’ਚ ਬੰਦ ਸਿੱਖ ਕੈਦੀ ਜੋ ਸਜ਼ਾਵਾਂ ਭੁਗਤਾਉਣ ਮਗਰੋਂ ਵੀ ਅਜੇ ਤਕ ਸਲਾਖਾਂ ਪਿੱਛੇ ਹਨ ਉਨ੍ਹਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਚਲਾਈ ਜਾ ਰਹੀ ਹੈ ਅਤੇ ਜਦੋਂ ਤਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ ਸ੍ਰੀ ਅਖੰਡ ਪਾਠ ਸਾਹਿਬ ਨਿਰੰਤ ਜਾਰੀ ਰਹਿਣਗੇ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਦਾ। ਉਨ੍ਹਾਂ ਅੱਜ ਪੰਥਦਰਦੀਆਂ ਨੂੰ ਅਪੀਲ ਵੀ ਕੀਤੀ ਕਿ ਪੰਥਕ ਮਸਲਿਆਂ ’ਤੇ ਇਕਜੁਟ ਹੋ ਕੇ ਕੌਮ ਦੇ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਸਿਆਸਤ ਤੋਂ ਉੱਪਰ ਉੱਠ ਕੇ ਅੱਗੇ ਆਉਣਾ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਅੰਦਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ 28 ਅਪ੍ਰੈਲ ਨੂੰ ਰੱਖੇ ਗਏ ਸਨ ਜਿਸ ਦੀ ਸੰਪੂਰਣਤਾ ਮਗਰੋਂ ਦਿੱਲੀ ਦੀ ਸੰਗਤ ਵੱਲੋਂ ਅਗਲੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰ ਦਿੱਤੀ ਗਈ ਅਤੇ ਜਦੋਂ ਤਕ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰ ਦਿੰਦੀ ਤਦ ਤਕ ਇਹ ਅਖੰਡ ਪਾਠ ਸਾਹਿਬ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਸੰਗਤਾਂ ’ਚ ਇਸ ਗੱਲ ਨੂੰ ਲੈ ਕੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਜਿਸ ਦੇ ਚਲਦੇ ਸੰਗਤਾਂ ਵੱਲੋਂ ਕਈ ਮਹੀਨਿਆਂ ਲਈ ਅਖੰਡ ਪਾਠ ਸਾਹਿਬ ਦੀ ਬੁਕਿੰਗ ਕਰਵਾ ਦਿੱਤੀ ਗਈ ਹੈ ਅਤੇ ਲਗਾਤਾਰ ਦਿੱਲੀ ਦੇ ਵੱਖ-ਵੱਖ ਹਲਕਿਆਂ ਤੋਂ ਸੰਗਤ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਬੁਕਿੰਗ ਲਈ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਬਚਨ ਸਿੰਘ ਗਰੇਵਾਲ, ਦਿਲਬਾਗ ਸਿੰਘ ਵਿਰਕ, ਅਮਰਜੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਬੱਬਰ, ਜਗਮੋਹਨ ਸਿੰਘ ਵਿਰਕ, ਸੁਰਿੰਦਰ ਸਿੰਘ ਸਮਾਣਾ, ਅਵਨੀਤ ਸਿੰਘ ਰਾਏਸਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...