July 1, 2026, 2:43 am
----------- Advertisement -----------
HomeNewsBreaking Newsਸਰਹੱਦੋਂ ਪਾਰ ਖੇਤੀ ਕਰਦਾ ਕਿਸਾਨ ਕੱਪੜਿਆਂ ਵਿੱਚ ਲੁਕੋ ਕੇ ਲਿਆ ਰਿਹਾ ਸੀ...

ਸਰਹੱਦੋਂ ਪਾਰ ਖੇਤੀ ਕਰਦਾ ਕਿਸਾਨ ਕੱਪੜਿਆਂ ਵਿੱਚ ਲੁਕੋ ਕੇ ਲਿਆ ਰਿਹਾ ਸੀ ਹੈਰੋਇਨ, BSF ਨੇ ਫੜਿਆ

Published on

----------- Advertisement -----------

ਅੰਮ੍ਰਿਤਸਰ, 2 ਮਈ 2022 – ਭਾਰਤੀ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸਰਹੱਦ ‘ਤੇ ਤਾਰਾਂ ਦੇ ਪਾਰ ਖੇਤੀ ਕਰ ਰਹੇ ਇਕ ਕਿਸਾਨ ਕੋਲੋਂ 7 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਬੀਐਸਐਫ ਨੇ ਤਾਰਾਂ ਦੇ ਆਰ-ਪਾਰ ਤਲਾਸ਼ੀ ਲੈਂਦੇ ਹੋਏ ਹੈਰੋਇਨ ਦੀ ਦੂਜੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ। ਬੀਐਸਐਫ ਨੇ ਕਿਸਾਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਐਫ ਵੱਲੋਂ ਫੜੇ ਗਏ ਕਿਸਾਨ ਦੀ ਪਹਿਚਾਣ ਸਰਹੱਦੀ ਪਿੰਡ ਹਰਦੋ ਰਤਨ ਦੇ ਰਹਿਣ ਵਾਲੇ ਦਿਲਬਾਗ ਸਿੰਘ ਵਜੋਂ ਹੋਈ ਹੈ। ਮੁਲਜ਼ਮ ਦਿਲਬਾਗ ਸਿੰਘ ਦੀ ਤਾਰਾਂ ਤੋਂ ਪਾਰ ਤਿੰਨ ਕਨਾਲ ਜ਼ਮੀਨ ਹੈ। ਉੱਥੇ ਖੇਤੀ ਕਰਨ ਤੋਂ ਬਾਅਦ ਉਹ ਵਾਪਸ ਆ ਗਿਆ। ਉਹ ਆਪਣੇ ਨਾਲ ਟਰੈਕਟਰ ਟਰਾਲੀ ਵੀ ਲੈ ਗਿਆ ਸੀ। ਵਾਪਸੀ ‘ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਕਿਸਾਨ ਨੇ ਆਪਣੇ ਕੱਪੜਿਆਂ ‘ਚ ਕੁਝ ਲੁਕਾਉਣ ਦੀ ਕੋਸ਼ਿਸ਼ ਕੀਤੀ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਹੋਇਆ, ਜਿਸ ਤੋਂ ਬਾਅਦ ਕਿਸਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਕਿਸਾਨ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਬੀ.ਐੱਸ.ਐੱਫ. ਨੂੰ ਤਾਰਾਂ ਤੋਂ ਪਾਰ ਤਲਾਸ਼ ‘ਚ ਇਕ ਹੋਰ ਸਫਲਤਾ ਮਿਲੀ ਹੈ। ਤਲਾਸ਼ੀ ਦੌਰਾਨ ਜਵਾਨਾਂ ਨੇ ਖੇਤਾਂ ਵਿੱਚ ਲਾਵਾਰਿਸ ਪਿਆ ਇੱਕ ਪੈਕਟ ਬਰਾਮਦ ਕੀਤਾ, ਜਿਸ ਵਿੱਚ ਹੈਰੋਇਨ ਪੈਕ ਕਰਕੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤ ਵਾਲੇ ਪਾਸੇ ਸੁੱਟ ਦਿੱਤੀ ਗਈ ਸੀ। ਨੂੰ ਵੀ ਜ਼ਬਤ ਕਰਕੇ ਬੀਐਸਐਫ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੀਐਸਐਫ ਜਵਾਨਾਂ ਵੱਲੋਂ ਜ਼ਬਤ ਕੀਤੇ ਗਏ ਦੋਵਾਂ ਪੈਕਟਾਂ ਦਾ ਕੁੱਲ ਵਜ਼ਨ 1.020 ਕਿਲੋ ਮਾਪਿਆ ਗਿਆ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 7 ਕਰੋੜ ਰੁਪਏ ਹੈ। ਫਿਲਹਾਲ ਕਿਸਾਨ ਨੂੰ ਪੁਲਿਸ ਹਵਾਲੇ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...