ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਨੋਟਿਸ ਲੈਂਦਿਆਂ ਕਾਂਗਰਸ ਹਾਈਕਮਾਂਡ ਨੇ ਮਾਮਲਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਕੋਲ ਭੇਜ ਦਿੱਤਾ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਹਾਈ ਕਮਾਂਡ ਨੂੰ ਪੱਤਰ ਲਿਖ ਕੇ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਿਫਾਰਿਸ਼ ਕੀਤੀ ਹੈ।
ਅਨੁਸ਼ਾਸਨੀ ਕਮੇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸ਼ਿਕਾਇਤ ‘ਤੇ ਫੈਸਲਾ ਲਏ ਜਾਣ ਦੀ ਉਮੀਦ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਰਾਜਾ ਵੜਿੰਗ ਦੇ ਸਥਾਪਨਾ ਸਮਾਗਮ ਵਾਲੇ ਦਿਨ ਸਿੱਧੂ ਸਮਾਗਮ ਵਿੱਚ ਮਹਿਮਾਨ ਵਜੋਂ ਸ਼ਾਮਲ ਹੋਏ ਸਨ।












