November 21, 2026, 9:26 pm
----------- Advertisement -----------
HomeNewsLatest Newsਪਟਿਆਲਾ: ਪਿੰਡ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਇਆ ਨਜਾਇਜ਼ ਕਬਜ਼ਾ

ਪਟਿਆਲਾ: ਪਿੰਡ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਇਆ ਨਜਾਇਜ਼ ਕਬਜ਼ਾ

Published on

----------- Advertisement -----------

– ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਖ਼ੁਦ ਕੀਤੀ ਅਗਵਾਈ
– ਆਰਥਿਕ ਸੰਕਟ ‘ਚੋਂ ਕੱਢਣ ਲਈ ਨਜਾਇਜ਼ ਕਾਬਜ਼ਕਾਰ ਤੁਰੰਤ ਕਬਜ਼ੇ ਛੱਡਣ-ਕੁਲਦੀਪ ਧਾਲੀਵਾਲ

ਹੁਲਕਾ/ਰਾਜਪੁਰਾ/ਬਨੂੜ, 2 ਮਈ 2022 : – ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਬਲਾਕ ਰਾਜਪੁਰਾ ਦੀ ਗ੍ਰਾਮ ਪੰਚਾਇਤ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ ਗਿਆ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਦੇਖ-ਰੇਖ ਕੀਤੀ ਗਈ ਇਸ ਕਾਰਵਾਈ ਦੌਰਾਨ 30 ਏਕੜ ਜਮੀਨ ਵਿੱਚੋਂ ਦੋ ਮਾਮਲਿਆਂ ‘ਚ 14 ਏਕੜ ਨਜਾਇਜ਼ ਕਾਬਜ਼ਕਾਰਾਂ ਦੇ ਕਬਜ਼ੇ ਹੇਠੋਂ ਕਬਜ਼ਾ ਵਾਰੰਟ ਲੈਕੇ ਛੁਡਵਾਈ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ‘ਚ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਬਣੀ ਹੈ, ਜਿਹੜੀ ਕਿ  ਵੱਡੇ ਆਰਥਿਕ ਸੰਕਟ ਫਸੇ ਪੰਜਾਬ ਨੂੰ ਮਜ਼ਬੂਤ ਇਰਾਦੇ ਨਾਲ ਅਜਿਹੇ ਸੰਕਟ ‘ਚੋਂ ਬਾਹਰ ਕੱਢੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਨੈਣ ਖੁਰਦ ਦੀ 43 ਏਕੜ ਅਤੇ ਹੁਲਕਾ ਪਿੰਡ ਦੀ 14 ਏਕੜ ਜਮੀਨ ਮੁੜ ਸਰਕਾਰ ਦੇ ਕੋਲ ਵਾਪਸ ਆਉਣੀ ਸ਼ੁਭ ਸ਼ਗਨ ਹੈ। ਉਨ੍ਹਾਂ ਨੇ ਪੰਚਾਇਤ ਮਹਿਕਮੇ ਦੇ ਅਧਿਕਾਰੀਆਂ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ।

ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਨੇ ਖ਼ੁਦ ਵੀ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜਾ ਨਜਾਇਜ਼ ਕਾਬਜ਼ਕਾਰ ਅਜਿਹਾ ਨਹੀਂ ਕਰੇਗਾ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ‘ਚ ਕੁਲਦੀਪ ਧਾਲੀਵਾਲ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਲੋਕਾਂ ਦੇ ਸੁਝਾਓ ਲੈਕੇ ਨਿਵੇਕਲੀ ਪਹਿਲਕਦਮੀ ਕਰ ਰਹੀ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਹੁਲਕਾ ਪਿੰਡ ਦੀ ਜ਼ਮੀਨ ਨੂੰ ਛੁਡਵਾਉਣ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਡੀ.ਪੀ.ਓ.-ਕਮ-ਕੁਲੈਕਟਰ ਪਟਿਆਲਾ ਸੁਖਚੈਨ ਸਿੰਘ ਦੀ ਅਦਾਲਤ ਨੇ ਪੰਜਾਬ ਵਿਲੇਜ਼ ਕਾਮਨ ਲੈਂਡਜ਼ ਐਕਟ 1961 ਦੀ ਧਾਰਾ 7 ਤਹਿਤ ਦੋ ਮਾਮਲਿਆਂ ‘ਚ ਫੈਸਲਾ ਸੁਣਾਇਆ ਸੀ। ਇਸ ਤਰ੍ਹਾਂ ਕੁਲ 16 ਕਬਜ਼ਾ ਵਾਰੰਟ ਜਾਰੀ ਕੀਤੇ ਗਏ ਸਨ ਅਤੇ ਅੱਜ ਇਨ੍ਹਾਂ ਕਬਜ਼ਾ ਵਾਰੰਟਾਂ ਤਹਿਤ 14 ਏਕੜ ਸ਼ਾਮਲਾਟ ਜ਼ਮੀਨ ਤੋਂ ਕਬਜ਼ਾ ਛੁਡਵਾ ਕੇ ਗ੍ਰਾਮ ਪੰਚਾਇਤ ਹੁਲਕਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਏ.ਡੀ.ਸੀ. (ਵਿਕਾਸ) ਗੌਤਮ ਜੈਨ, ਡੀ.ਡੀ.ਪੀ.ਓ. ਸੁਖਚੈਨ ਸਿੰਘ, ਬੀ.ਡੀ.ਪੀ.ਓ. ਰਾਜਪੁਰਾ ਅਮਨਦੀਪ ਕੌਰ, ਨਾਇਬ ਤਹਿਸੀਲਦਾਰ ਬਨੂੜ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਬੰਧਤ ਥਾਣਿਆਂ ਦੀ ਪੁਲਿਸ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...