ਪਟਿਆਲਾ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਟਿਆਲਾ ਪਹੁੰਚੇ। ਇੱਥੇ ਉਹ ਕਾਲੀ ਮਾਤਾ ਮੰਦਰ ਪਹੁੰਚੇ ਤੇ ਮਾਤਾ ਰਾਨੀ ਦਾ ਅਸ਼ੀਰਵਾਦ ਲਿਆ। ਉਨ੍ਹਾਂ ਨਾਲ ਹੋਰ ਕਾਂਗਰਸ ਆਗੂ ਵੀ ਮੌਜੂਦ ਰਹੇ। ਇਸ ਤੋਂ ਬਾਅਦ ਵੜਿੰਗ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵੀ ਨਤਮਸਤਕ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਨੇਤਾ ਮੰਗਲਵਾਰ ਨੂੰ ਰਾਜ ਦੇ ਰਾਜਪਾਲ ਨੂੰ ਮਿਲਣਗੇ। ਵੜਿੰਗ ਦੇ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹਿਣਗੇ। ਮੰਨਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਰਾਜਪਾਲ ਨਾਲ ਮੁਲਾਕਾਤ ਦੌਰਾਨ ਪਟਿਆਲਾ ਹਿੰਸਾ ਸਮੇਤ ਸੂਬਾ ਸਰਕਾਰ ਦੇ ਕੰਮਕਾਜ ਨਾਲ ਸਬੰਧਤ ਮੁੱਦੇ ਉਠਾਉਣਗੇ।
----------- Advertisement -----------
ਰਾਜਾ ਵੜਿੰਗ ਪਹੁੰਚੇ ਪਟਿਆਲਾ, ਕਾਲੀ ਮਾਤਾ ਮੰਦਰ ‘ਚ ਹੋਏ ਨਤਮਸਤਕ
Published on
----------- Advertisement -----------












