June 8, 2026, 3:21 am
----------- Advertisement -----------
HomeNewsLatest Newsਬੀ.ਜੇ.ਐੱਸ ਸਪੋਰਟਸ ਅਕੈਡਮੀ ਸਮੁੰਦੜੀਆਂ ਦੀ ਖਿਡਾਰਨ ਨੇ ਜਿੱਤਿਆ ਖੇਲੋ ਇੰਡੀਆ ਮੈਡਲ

ਬੀ.ਜੇ.ਐੱਸ ਸਪੋਰਟਸ ਅਕੈਡਮੀ ਸਮੁੰਦੜੀਆਂ ਦੀ ਖਿਡਾਰਨ ਨੇ ਜਿੱਤਿਆ ਖੇਲੋ ਇੰਡੀਆ ਮੈਡਲ

Published on

----------- Advertisement -----------

ਬੰਗਲੌਰ ਵਿਖੇ ਚੱਲ ਰਹੀਆਂ ਦੂਜੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਬੀਜੇਐੱਸ ਸਪੋਰਟਸ ਅਕੈਡਮੀ ਸਮੁੰਦੜੀਆਂ ਦੀ ਖਿਡਾਰਨ ਜੈਸਮੀਨ ਕੌਰ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ। ਜੈਸਮੀਨ ਕੌਰ ਦੇ ਕੋਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੈਸਮੀਨ ਪਹਿਲਾਂ ਵੀ ਖੇਲੋ ਇੰਡੀਆ ਸਕੂਲ ਗੇਮਜ਼ ਵਿੱਚੋਂ ਦੋ ਸੋਨ ਤਮਗੇ ਪ੍ਰਾਪਤ ਕਰ ਚੁੱਕੀ ਹੈ ਅਤੇ ਉਸ ਨੇ ਹੁਣ ਤੱਕ ਇਸ ਖੇਡ ਵਿੱਚ ਕਈ ਰਾਸ਼ਟਰੀ ਰਿਕਾਰਡ ਵੀ ਕਾਇਮ ਕੀਤੇ ਹਨ ।

ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਦੇਸ਼ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਦੀਆਂ ਚੋਟੀ ਦੀਆਂ ਅੱਠ ਖਿਡਾਰਨਾਂ ਦੀ ਚੋਣ ਹੋਈ ਸੀ। ਜੈਸਮੀਨ ਕੌਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਪ੍ਰਤੀਨਿਧਤਾ ਕਰਦੇ ਹੋਏ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ । ਜ਼ਿਕਰਯੋਗ ਹੈ ਕਿ ਇਨ੍ਹਾਂ ਖਿਡਾਰਨਾਂ ਵਿੱਚ ਜੈਸਮੀਨ ਕੌਰ ਸਭ ਤੋਂ ਘੱਟ ਉਮਰ ਦੀ ਖਿਡਾਰਨ ਸੀ ਜਿਸ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕੀਤਾ । ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਰਾਜ ਕੁਮਾਰ ਜੀ,ਭਾਰਤੀ ਅਥਲੈਟਿਕ ਕੋਚ ਬਿਕਰਮ ਸਿੰਘ,ਟੀਮ ਮੈਨੇਜਰ ਮਧੁਰ ਰਾਂਗੀ, ਅਥਲੈਟਿਕ ਕੋਚ ਗੁਰਪ੍ਰੀਤ ਕੌਰ ਐੱਲ ਪੀ ਯੂ ਦਾ ਵਿਸ਼ੇਸ਼ ਧੰਨਵਾਦ ਕੀਤਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...