November 22, 2026, 7:33 pm
----------- Advertisement -----------
HomeNewsLatest Newsਸੂਬੇ ਦੀਆਂ ਮੰਡੀਆਂ ਪੜਾਅਵਾਰ ਢੰਗ ਨਾਲ ਹੋਣਗੀਆਂ ਬੰਦ: ਲਾਲ ਚੰਦ ਕਟਾਰੂਚੱਕ

ਸੂਬੇ ਦੀਆਂ ਮੰਡੀਆਂ ਪੜਾਅਵਾਰ ਢੰਗ ਨਾਲ ਹੋਣਗੀਆਂ ਬੰਦ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਕੇਂਦਰ ਵੱਲੋਂ ਸੁੰਗੜੇ ਦਾਣਿਆਂ ਦੀ ਨਵੇਂ ਸਿਰਿਓਂ ਸੈਂਪਲਿੰਗ ਕਰਨ ਦੇ ਹੁਕਮ

5 ਮਈ ਤੋਂ ਬੰਦ ਹੋਣਗੀਆਂ ਮੰਡੀਆਂ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 3 ਮਈ: ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਮੁਕੰਮਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਮੰਡੀਆਂ ਨੂੰ 5 ਮਈ ਤੋਂ ਪੜਾਅਵਾਰ ਢੰਗ ਨਾਲ ਬੰਦ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਮੰਡੀ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ।

ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖਰੀਦ ਬਾਬਤ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜ੍ਹਤੀਆਂ, ਮੰਡੀ ’ਚ ਕੰਮ ਕਰਨ ਵਾਲੇ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਤੇਜੀ ਨਾਲ ਪਾਉਣ ‘ਤੇ ਤਸੱਲੀ ਪ੍ਰਗਟਾਈ। ਉਨਾਂ ਕਿਹਾ ਕਿ ਅਜਿਹਾ ਖਰਾਬ ਮੌਸਮ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਹੋਇਆ ਹੈ, ਜਿਸ ਕਾਰਨ ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਅਨਾਜ ਸੁੰਗੜ ਗਿਆ ਸੀ।

ਉਨਾਂ ਕਿਹਾ ਕਿ ਆਲਮੀ ਪੱਧਰ ’ਤੇ ਕਣਕ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ, ਜ਼ਿਆਦਾਤਰ ਰਾਜਾਂ ਵਿੱਚ ਕਣਕ ਦੀ ਸਰਕਾਰੀ ਖਰੀਦ ਵਿੱਚ ਭਾਰੀ ਗਿਰਾਵਟ ਦੇਖੀ ਗਈ , ਪਰ ਇੱਕ ਵਾਰ ਫਿਰ ਪੰਜਾਬ ਨੇ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੇ ਹੁਣ ਤੱਕ 93 ਲੱਖ ਟਨ ਤੋਂ ਵੱਧ ਕਣਕ ਦੀ ਖਰੀਦ ਕਰ ਲਈ ਹੈ।

ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਢਿੱਲ ਦੇਣ ਵਿੱਚ ਦੇਰੀ ਬਾਰੇ ਪੁੱਛੇ ਸਵਾਲ ‘ਤੇ, ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਮੰਡੀਆਂ ਵਿੱਚੋਂ ਨਮੂਨੇ ਲੈਣ ਲਈ ਅਧਿਕਾਰੀਆਂ ਦਾ ਦੂਜਾ ਸਮੂਹ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਦਾਣਿਆਂ ਦੇ ਸੁੰਗੜਣ ਦੀ ਸਮੱਸਿਆ ਦਾ ਡੂੰਘਾਈ ਨਾਲ ਪਤਾ ਲਗਾਇਆ ਜਾ ਸਕੇ। ਉਨ੍ਹਾਂ ਭਾਰਤ ਸਰਕਾਰ ਦੇ ਦੌਰੇ ‘ਤੇ ਆਏ ਅਧਿਕਾਰੀਆਂ ਨੂੰ ਰਾਜ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...