November 21, 2026, 9:33 pm
----------- Advertisement -----------
HomeNewsHealthਡਿਪਟੀ ਕਮਿਸ਼ਨਰ ਵੱਲੋਂ 3 ਬੀ 2 'ਚ ਪੀ ਐਚ ਸੀ ਤੋਂ ਅਪਗਰੇਡ...

ਡਿਪਟੀ ਕਮਿਸ਼ਨਰ ਵੱਲੋਂ 3 ਬੀ 2 ‘ਚ ਪੀ ਐਚ ਸੀ ਤੋਂ ਅਪਗਰੇਡ ਹੋ ਕੇ ਸੀ ਐਚ ਸੀ ਬਣਨ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

Published on

----------- Advertisement -----------

ਠੇਕੇਦਾਰਾਂ ਨੂੰ ਨਿਰਮਾਣ ਕਾਰਜ ਮਿੱਥੇ ਸਮੇਂ ਵਿਚ ਨੇਪਰੇ ਚਾੜ੍ਹਨ ਦੀ ਹਦਾਇਤ

ਐਸ.ਏ.ਐਸ ਨਗਰ 3 ਮਈ : – ਅਮਿਤ ਤਲਵਾੜ,ਡਿਪਟੀ ਕਮਿਸ਼ਨਰ ਐਸਏਐਸ ਨਗਰ ਵੱਲੋਂ ਅੱਜ ਮੁਹਾਲੀ ਦੇ 3 ਬੀ 2 ਖੇਤਰ ਵਿਖੇ ਪੀ ਐਚ ਸੀ ਤੋਂ ਅਪਗਰੇਡ ਹੋ ਕੇ ਸੀ ਐੱਚ ਸੀ ਬਣਾਏ ਜਾ ਰਹੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ l ਉਨ੍ਹਾਂ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਕਸੀਅਨ ਅਤੇ ਠੇਕੇਦਾਰ ਨੂੰ ਮੌਕੇ ਤੇ ਬੁਲਾ ਕੇ ਇਹ ਹਦਾਇਤ ਕੀਤੀ ਗਈ ਕਿ ਇਸ ਨਿਰਮਾਣ ਕਾਰਜ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਮਿਆਰੀ ਸਿਹਤ ਸਹੂਲਤਾਂ ਇਸ ਸੀ ਐਸ ਸੀ ਰਾਹੀਂ ਇਲਾਕੇ ਦੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਸਕਣ l
ਸ੍ਰੀ ਅਮਿਤ ਤਲਵਾੜ ਨੇ ਠੇਕੇਦਾਰਾਂ ਨੂੰ ਇਹ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਜੰਗੀ ਪੱਧਰ ਤੇ ਜਾਰੀ ਰਹੇ ਪਰ ਨਿਰਮਾਣ ਕਾਰਜ ਵਾਲੇ ਖੇਤਰ ਨੂੰ ਕੋਈ ਦੀਵਾਰ ਜਾਂ ਪਰਦਾ ਕਰਕੇ ਮੌਜੂਦਾ ਪੀ ਐਚ ਸੀ ਨਾਲੋਂ ਵੱਖਰਾ ਕੀਤਾ ਜਾਵੇ ਤਾਂ ਜੋ ਇਲਾਜ ਲਈ ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਪੇਸ਼ ਆਵੇ l ਇਸ ਮੌਕੇ ਤੇ ਮੌਜੂਦ ਸਿਵਲ ਸਰਜਨ ਡਾ ਆਦਰਸ਼ਪਾਲ ਕੌਰ ਨੂੰ ਡਿਪਟੀ ਕਮਿਸ਼ਨਰ ਵੱਲੋਂ ਇਹ ਹਦਾਇਤ ਕੀਤੀ ਗਈ ਕਿ ਜਦੋਂ ਤਕ ਸੀ ਐਚ ਸੀ ਦਾ ਨਿਰਮਾਣ ਕਾਰਜ ਮੁਕੰਮਲ ਨਹੀਂ ਹੁੰਦਾ ਤਦੋਂ ਤਕ ਇਸ ਨੂੰ ਪੀ ਐਚ ਸੀ ਵਜੋਂ ਹੀ ਜਾਰੀ ਰੱਖਿਆ ਜਾਵੇ ਅਤੇ ਡਾਕਟਰਾਂ ਦੇ ਬੈਠਣ ਦੇ ਨਾਲ ਨਾਲ ਮਰੀਜ਼ਾਂ ਦੀ ਸਹੂਲਤ ਲਈ ਹਰ ਤਰ੍ਹਾਂ ਦਾ ਪ੍ਰਬੰਧ ਇਸ ਥਾਂ ਤੇ ਯਕੀਨੀ ਬਣਾਇਆ ਜਾਵੇ l ਇਸ ਦੇ ਨਾਲ ਹੀ ਉਨ੍ਹਾਂ ਨੇ ਸਿਵਲ ਸਰਜਨ ਨੂੰ ਇਹ ਹਦਾਇਤ ਵੀ ਕੀਤੀ ਕਿ ਸੀ ਐੱਚ ਸੀ ਵਜੋਂ ਅਪਗਰੇਡ ਹੋਣ ਤੋਂ ਬਾਅਦ ਇੱਥੇ ਤੈਨਾਤ ਕੀਤੇ ਜਾਣ ਵਾਲੇ ਡਾਕਟਰ ਅਤੇ ਹੋਰ ਜ਼ਰੂਰੀ ਸਾਜ਼ੋ ਸਾਮਾਨ ਅਤੇ ਸਹੂਲਤਾਂ ਦੇ ਬਾਰੇ ਵਿਸਤ੍ਰਿਤ ਡਿਮਾਂਡ ਡਰਾਫਟ ਤਿਆਰ ਕਰਕੇ ਸਿਹਤ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇ l ਇਸ ਮਗਰੋਂ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਵਿਖੇ ਜਾ ਕੇ ਪੀ ਐਸ ਏ ਆਕਸੀਜਨ ਪਲਾਂਟ ਦੀ ਵਰਕਿੰਗ ਦਾ ਜਾਇਜ਼ਾ ਵੀ ਲਿਆ l
ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਉਚੇਚੇ ਤੌਰ ਤੇ ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ,ਪ੍ਰਿੰਸੀਪਲ ਮੈਡੀਕਲ ਕਾਲਜ , ਡਾ ਭਵਨੀਤ ਭਾਰਤੀ ਅਤੇ ਐਸ ਐਮ ਓ ਡਾ ਵਿਜੈ ਭਗਤ ਵੀ ਮੌਜੂਦ ਸਨ l

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...