ਪਿਛਲੇ ਕੁਝ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨਾਲ ਛੇੜਛਾੜ ਦੀਆਂ ਘਟਨਾਵਾਂ ਵਧੀਆਂ ਹਨ। ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਨਾਂ ਦੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ਿਤ ਆਨਲਾਈਨ ਕੀਤਾ ਸੀ। ਥਮਿੰਦਰ ਸਿੰਘ ਵੱਲੋਂ ਪ੍ਰਕਾਸ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਈ ਗਲਤੀਆਂ ਸਨ। ਕਈ ਥਾਈਂ ਬਿੰਦੀਆਂ, ਟਿੱਪੀਆ ਆਦਿ ਦੀ ਲੋੜ ਨਾ ਹੋਣ ‘ਤੇ ਵੀ ਵਰਤੋਂ ਕੀਤੀ ਗਈ। ਇਸ ਬਾਰੇ ਵਿਚਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਥਕ ਇਕੱਠ ਬੁਲਾਇਆ ਗਿਆ। ਵਿਚਾਰ-ਵਟਾਂਦਰਾ ਕਰਨ ਉਪਰੰਤ ਉਕਤ ਘਟਨਾਵਾਂ ਵਿਰੁੱਧ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਥਕ ਇਕੱਤਰਤਾ ਨੇ ਦੋ ਅਹਿਮ ਫੈਸਲੇ ਲਏ ਹਨ। ਇਨ੍ਹਾਂ ਵਿੱਚੋਂ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਆਨਲਾਈਨ ਪ੍ਰਕਾਸ਼ ਕਰਨ ਵਾਲੇ ਥਮਿੰਦਰ ਸਿੰਘ ਆਨੰਦ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਦੂਜੇ ਪਾਸੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਸਾਂਝੇ ਕਦਮ ਚੁੱਕਣ ਲਈ ਵੀ ਸਹਿਮਤੀ ਬਣੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਥਮਿੰਦਰ ਸਿੰਘ ਆਨੰਦ ਨੂੰ ਆਪਣੀ ਗਲਤੀ ਲਈ ਮੁਆਫੀ ਮੰਗਣੀ ਪਵੇਗੀ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆ ਕੇ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਇਸ ਦੇ ਪਿੱਛੇ ਦੀ ਮਨਸ਼ਾ ਬਾਰੇ ਵੀ ਜਾਣਕਾਰੀ ਦੇਣੀ ਪਵੇਗੀ। ਇਸ ਤੋਂ ਇਲਾਵਾ ਆਨਲਾਈਨ ਪ੍ਰਕਾਸ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹਟਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਦੋਂ ਤੱਕ ਥਮਿੰਦਰ ਸਿੰਘ ਆਨੰਦ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।
----------- Advertisement -----------
ਪਵਿੱਤਰ ਗੁਰਬਾਣੀ ‘ਚ ਮਨਮਰਜ਼ੀ ਨਾਲ ਤਬਦੀਲੀਆਂ ਕਰਨ ਦਾ ਮਾਮਲਾ, ਥਮਿੰਦਰ ਸਿੰਘ ਤਨਖ਼ਾਹੀਆ ਕਰਾਰ
Published on
----------- Advertisement -----------
----------- Advertisement -----------











