ਲੁਧਿਆਣਾ, (ਸੌਰਵ ਅਰੋੜਾ): ਲੁਧਿਆਣਾ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪਤਨੀ ਵੱਲੋਂ ਆਪਣੀ ਹੀ ਪਤੀ ‘ਤੇ ਆਪਣੇ 2 ਮਹੀਨੇ ਦੇ ਬੱਚੇ ਦੀ ਜਾਨ ਲੈਣ ਦਾ ਇਲਜ਼ਾਮ ਲਾਇਆ ਗਿਆ ਹੈ। ਮਹਿਲਾ ਆਪਣੇ ਮਰੇ ਹੋਏ ਬੱਚੇ ਨੂੰ ਲੈ ਕੇ ਪੁਲਿਸ ਥਾਣੇ ਪਹੰਚੀ। ਮਾਮਲਾ ਲੁਧਿਆਣਾ ਦੇ ਥਾਣਾ ਦੁਗਰੀ ਫੇਸ ਵੰਨ ਇਲਾਕੇ ਦਾ ਹੈ। ਜਿੱਥੇ ਇਕ ਮਹਿਲਾ ਨੇ ਪਰਿਵਾਰ ਸਮੇਤ ਆਪਣੇ ਮਰੇ ਹੋਏ ਬੱਚੇ ਨੂੰ ਥਾਣੇ ਲਿਜਾ ਕੇ ਆਪਣੇ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਪੀੜਤ ਮਹਿਲਾ ਦਾ ਕਹਿਣਾ ਹੈ ਕਿ ਉਸ ਦਾ ਪਤੀ ਨਸ਼ਾ ਕਰਦਾ ਹੈ ਅਤੇ ਮਾਰਕੁੱਟ ਕਰਦਾ ਹੈ ਜਿਸ ਦੇ ਚਲਦਿਆਂ ਬੱਚੇ ਨੂੰ ਵੀ ਮਾਰਿਆ ਗਿਆ ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ ਅਤੇ ਉਸ ਦੀ ਮੌਤ ਹੋ ਗਈ ਇਸ ਦੌਰਾਨ ਪੀੜਤ ਮਹਿਲਾ ਨੇ ਦੋਸ਼ ਲਗਾਉਂਦਿਆਂ ਪਤੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਹਿਲਾ ਦੇ ਦੱਸਣ ਮੁਤਾਬਿਕ ਉਸ ਦਾ ਪਤੀ ਨਸ਼ਾ ਕਰਦਾ ਹੈ ਅਤੇ ਪਤੀ ਤੇ ਬੱਚੇ ਨੂੰ ਮਾਰਨ ਦਾ ਇਲਜ਼ਾਮ ਲਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਇਸ ਗੱਲ ਦਾ ਖੁਲਾਸਾ ਹੋਵੇਗਾ ਕਿ ਬੱਚੇ ਦੀ ਮੌਤ ਕਿਵੇਂ ਹੋਈ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।












