November 15, 2026, 10:54 am
----------- Advertisement -----------
HomeNewsBreaking Newsਖਾਲਿਸਤਾਨ ਦੇ ਸਮਰਥਨ 'ਚ 'ਆਪ' ਦੇ ਸੋਸ਼ਲ ਮੀਡੀਆ ਇੰਚਾਰਜ ਦਾ ਟਵੀਟ, ਪਾਰਟੀ...

ਖਾਲਿਸਤਾਨ ਦੇ ਸਮਰਥਨ ‘ਚ ‘ਆਪ’ ਦੇ ਸੋਸ਼ਲ ਮੀਡੀਆ ਇੰਚਾਰਜ ਦਾ ਟਵੀਟ, ਪਾਰਟੀ ਨੇ ਕੀਤਾ ਬਰਖਾਸਤ

Published on

----------- Advertisement -----------

ਹਿਮਾਚਲ ਪ੍ਰਦੇਸ਼, 4 ਮਈ 2022 – ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੇ ਸੋਸ਼ਲ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਬੇਦੀ ਨੂੰ ਖਾਲਿਸਤਾਨ ਪੱਖੀ ਟਵੀਟ ਕਰਨ ਕਾਰਨ ਪਾਰਟੀ ਤੋਂ ਕੱਢ ਦਿੱਤਾ ਹੈ। ਬੀਜੇਪੀ ਨੇ ਐਤਵਾਰ ਨੂੰ ਬੇਦੀ ‘ਤੇ ਖਾਲਿਸਤਾਨ ਦਾ ਖੁੱਲ੍ਹ ਕੇ ਸਮਰਥਨ ਕਰਨ ਦਾ ਦੋਸ਼ ਲਾਇਆ। ਭਾਜਪਾ ਨੇ ਕਿਹਾ ਕਿ ਬੇਦੀ ਨੇ ਕੁਝ ਸਾਲ ਪਹਿਲਾਂ ਵੀ ਖਾਲਿਸਤਾਨ ਦੇ ਸਮਰਥਨ ਵਿੱਚ ਕਈ ਟਵੀਟ ਕੀਤੇ ਸਨ।

ਆਪ ਨੇ ਇੱਕ ਟਵੀਟ ਵਿੱਚ ਕਿਹਾ ਕਿ ਬੇਦੀ ਦੇ ਟਵੀਟ ਵਿੱਚ ਉਨ੍ਹਾਂ ਦੇ ਵਿਚਾਰ ਹਨ। ਇਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਦੇ ਖਿਲਾਫ ਹੈ। ਉਹ ਕਿਤੇ ਵੀ ਪਾਰਟੀ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੇ। ਟਵੀਟ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਨੇ ਬੇਦੀ ਨੂੰ ਤੁਰੰਤ ਪ੍ਰਭਾਵ ਨਾਲ ਸਾਰੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਹੈ। ‘ਆਪ’ ਨੇ ਇਕ ਹੋਰ ਟਵੀਟ ‘ਚ ਕਿਹਾ ਕਿ ਅਸੀਂ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ‘ਚ ਪੱਕਾ ਵਿਸ਼ਵਾਸ ਰੱਖਦੇ ਹਾਂ। ਦੇਸ਼ ਦੇ ਖਿਲਾਫ ਕੁਝ ਵੀ ਲਿਖਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਾਜਪਾ ਦੀ ਸੂਬਾ ਇਕਾਈ ਦੇ ਜਨਰਲ ਸਕੱਤਰ ਤ੍ਰਿਲੋਕ ਜਾਮਵਾਲ ਨੇ ਮੀਡੀਆ ਨੂੰ ਦੱਸਿਆ ਕਿ ਬੇਦੀ ਨੇ 2012 ਤੋਂ 2020 ਦਰਮਿਆਨ ਵੱਖਵਾਦੀ ਸੰਗਠਨ ਲਈ ਨਵੀਂ ਕਰੰਸੀ ਦੀ ਮੰਗ ਕਰਦੇ ਹੋਏ ਭਾਰਤ ਵਿਰੋਧੀ ਟਵੀਟਾਂ ਦੀ ਇੱਕ ਲੜੀ ਕੀਤੀ ਸੀ। ਉਨ੍ਹਾਂ ਕਿਹਾ ਕਿ ਬੇਦੀ ਦੀ ਪੋਸਟ ਤੋਂ ਪਤਾ ਲੱਗਦਾ ਹੈ ਕਿ ‘ਆਪ’ ਮਾਨਸਿਕਤਾ ਕੀ ਹੈ। ਇਹ ਪਾਰਟੀ ਦੇਸ਼ ਵਿਰੋਧੀ ਤਾਕਤਾਂ ਨੂੰ ਹੱਲਾਸ਼ੇਰੀ ਦਿੰਦੀ ਹੈ। ਅਜਿਹੀ ਪਾਰਟੀ ਕਦੇ ਵੀ ਦੇਸ਼ ਦਾ ਭਲਾ ਨਹੀਂ ਕਰ ਸਕਦੀ। ਲੋਕਾਂ ਨੂੰ ਇਹ ਸੋਚਣਾ ਚਾਹੀਦਾ ਹੈ।

ਧਿਆਨ ਯੋਗ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਉਸ ਸਮੇਂ ਖਾਲਿਸਤਾਨ ਨੂੰ ਲੈ ਕੇ ਸਿਆਸਤ ਗਰਮਾ ਗਈ ਸੀ ਜਦੋਂ ‘ਆਪ’ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦੇ ਹੋਏ ਖਾਲਿਸਤਾਨ ਖਿਲਾਫ ਬੋਲ ਕੇ ਦਿਖਾਉਣ।

ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕੇਜਰੀਵਾਲ ਦੇ ਵੱਖਵਾਦੀ ਸੰਗਠਨ ਨਾਲ ਸਬੰਧਾਂ ਦੀ ਜਾਂਚ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਜਾਂਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਹਾਲਾਂਕਿ ਕੁਮਾਰ ਵਿਸ਼ਵਾਸ ਖਿਲਾਫ ਪੰਜਾਬ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪਰ ਫਿਲਹਾਲ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਮਿਲ ਗਈ ਹੈ। ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਗਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...