October 17, 2026, 1:16 pm
----------- Advertisement -----------
HomeNewsEntertainmentਅੰਮ੍ਰਿਤ ਮਾਨ ਨੇ ਇੰਝ ਮਨਾਇਆ ਆਪਣੇ ਪਿਤਾ ਦਾ ਜਨਮ ਦਿਨ, ਦੇਖੋ ਤਸਵੀਰਾਂ...

ਅੰਮ੍ਰਿਤ ਮਾਨ ਨੇ ਇੰਝ ਮਨਾਇਆ ਆਪਣੇ ਪਿਤਾ ਦਾ ਜਨਮ ਦਿਨ, ਦੇਖੋ ਤਸਵੀਰਾਂ ਅਤੇ ਵੀਡਿਓਜ਼

Published on

----------- Advertisement -----------

ਪੰਜਾਬੀ ਗਾਇਕ ਅੰਮ੍ਰਿਤ ਮਾਨ ਜੋ ਕਿ ਸੋਸ਼ਲ ਮੀਡਿਆ ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਬਾਰੇ ਫੈਨਜ਼ ਨੂੰ ਅਪਡੇਟ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਅੰਮ੍ਰਿਤ ਮਾਨ ਨੇ ਆਪਣੇ ਪਿਤਾ ਦਾ ਜਨਮ ਦਿਨ ਮਨਾਇਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅੰਮ੍ਰਿਤ ਮਾਨ ਆਪਣੇ ਪਿਤਾ ਜੀ ਦਾ ਜਨਮ ਦਿਨ ਮਨਾ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਆਪਣੇ ਪਿਤਾ ਜੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।

ਅੰਮ੍ਰਿਤ ਮਾਨ ਨੇ ਲਿਖਿਆ ਕਿ ‘ਜਨਮ ਦਿਨ ਮੁਬਾਰਕ ਹੋਵੇ ਮਾਨ ਸਾਬ, ਲਵ ਯੂ ਡੈਡ’। ਇਨ੍ਹਾਂ ਤਸਵੀਰਾਂ ‘ਚ ਅੰਮ੍ਰਿਤ ਮਾਨ ਦੇ ਨਾਲ ਉਨ੍ਹਾਂ ਦਾ ਭਰਾ ਵੀ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਗਾਇਕ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ।ਇਸ ਦੀਆਂ ਤਸਵੀਰਾਂ ਅੰਮ੍ਰਿਤ ਮਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੁੰ ਦਿੱਤੇ ਹਨ ।

‘ਬੰਬ ਜੱਟ’, ‘ਟਰੈਂਡਿੰਗ ਨਖਰਾ’, ‘ਡਿਫਰੈਂਸ’ , ਪਰੀਆਂ ਤੋਂ ਸੋਹਣੀ ਸਣੇ ਕਈ ਗੀਤ ਸ਼ਾਮਿਲ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ । ਅੰਮ੍ਰਿਤ ਮਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ । ਪਰ ਬਾਅਦ ‘ਚ ਉਨ੍ਹਾਂ ਨੇ ਖੁਦ ਵੀ ਗੀਤ ਗਾਏ ਅਤੇ ਗਾਇਕੀ ਦੇ ਖੇਤਰ ‘ਚ ਵੀ ਆ ਗਏ । ਅੰਮ੍ਰਿਤ ਮਾਨ ਇੱਥੋਂ ਤੱਕ ਹੀ ਸੀਮਤ ਨਹੀਂ ਰਹੇ । ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਪਰ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਬੱਬਰ 2′ ਆਈ ਸੀ । ਇਸ ਫ਼ਿਲਮ ਨੂੰ ਬਹੁਤ ਜ਼ਿਆਦਾ ਪਿਆਰ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...