November 25, 2026, 1:36 pm
----------- Advertisement -----------
HomeNewsLatest Newsਡਬਲਯੂ.ਐੱਫ.ਪੀ ਅਫ਼ਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਨਾਲ "ਬਹੁਤ ਜ਼ਿਆਦਾ ਸੰਤੁਸ਼ਟ": ਲਾਲ ਚੰਦ...

ਡਬਲਯੂ.ਐੱਫ.ਪੀ ਅਫ਼ਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਨਾਲ “ਬਹੁਤ ਜ਼ਿਆਦਾ ਸੰਤੁਸ਼ਟ”: ਲਾਲ ਚੰਦ ਕਟਾਰੂਚੱਕ

Published on

----------- Advertisement -----------

ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐੱਫ.ਪੀ.) ਟੀਮ ਅੱਜ ਪੰਜਾਬ ਵਿੱਚ ਸਟੋਰੇਜ਼ ਤਕਨੀਕਾਂ ਦੇ ਅਧਿਐਨ ਲਈ ਕਰੇਗੀ ਦੌਰਾ

ਪੰਜਾਬ ਲਈ ਮਾਣ ਦੀ ਗੱਲ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 4 ਮਈ: ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐੱਫ.ਪੀ.) ਵੱਲੋਂ ਪੰਜਾਬ ਵਿੱਚ ਕਣਕ ਦੇ ਭੰਡਾਰਨ ਲਈ ਅਪਣਾਈਆਂ ਜਾ ਰਹੀਆਂ ਸਾਂਭ ਸੰਭਾਲ ਸਬੰਧੀ ਤਕਨੀਕਾਂ ਦੀ ਸ਼ਲਾਘਾ ਕੀਤੀ ਗਈ ਹੈ। ਇਸ ਸਾਲ ਫ਼ਰਵਰੀ-ਮਾਰਚ ਵਿੱਚ ਅਫ਼ਗਾਨਿਸਤਾਨ ਵਿੱਚ ਭੇਜੀ ਕਣਕ ਦੀ ਖ਼ਰੀਦ, ਟੈਸਟਿੰਗ ਅਤੇ ਢੋਆ-ਢੁਆਈ ਦੀ ਪ੍ਰਕਿਰਿਆ ਨੂੰ ਸਮਝਣ ਲਈ ਅਧਿਕਾਰੀਆਂ ਦੀ ਇੱਕ ਟੀਮ ਪੰਜਾਬ ਭੇਜਣ ਦਾ ਫੈਸਲਾ ਵੀ ਕੀਤਾ ਗਿਆ ਹੈ ਤਾਂ ਜੋ ਡਬਲਯੂ.ਐੱਫ.ਪੀ. ਵੱਲੋਂ ਵੀ ਅਜਿਹੀ ਹੀ ਐਸਓਪੀ ਨੂੰ ਅਪਣਾਇਆ ਜਾ ਸਕੇ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜ ਮੈਂਬਰੀ ਟੀਮ ਜਿਸ ਵਿੱਚ ਸੈਂਡਰੋ ਬਨਾਲ, ਫਿਲਿਪੋ ਜ਼ੁਨੀਨੋ, ਸਟੈਫਨੀ ਹਰਡ, ਅਮਿਤ ਵਢੇਰਾ ਅਤੇ ਡਾ. ਸ਼ਰੂਤੀ ਸ਼ਾਮਲ ਹਨ, ਅੱਜ ਅੰਮ੍ਰਿਤਸਰ ਦਾ ਦੌਰਾ ਕਰੇਗੀ ਤਾਂ ਜੋ ਇਸ ਗੱਲ ਦਾ ਮੁਲਾਂਕਣ ਕੀਤਾ ਜਾ ਸਕੇ ਕਿ ਪੰਜਾਬ ਵਿੱਚ ਕਣਕ ਦੀ ਗੁਣਵੱਤਾ ਵਿੱਚ ਕਮੀ ਆਉਣ ਦਿੱਤੇ ਬਿਨਾਂ ਕਿੰਨੇ ਸਮੇਂ ਤੱਕ ਇਸ ਦਾ ਭੰਡਾਰਨ ਕੀਤਾ ਜਾਂਦਾ ਹੈ।

ਡਬਲਯੂ.ਐੱਫ.ਪੀ. ਵੱਲੋਂ ਦਿੱਤੀ ਇਸ ਮਾਨਤਾ ਨੂੰ ਮਾਣ ਵਾਲੀ ਗੱਲ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਦਾਤਾ ਹੈ ਅਤੇ ਹੁਣ ਪੰਜਾਬ ਵਿੱਚ ਪੈਦਾ ਹੋਣ ਵਾਲਾ ਅਨਾਜ ਵਿਦੇਸ਼ਾਂ ਵਿੱਚ ਵੀ ਲੋਕਾਂ ਨੂੰ ਭੋਜਨ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਮਾਣ ਵਾਲੀ ਗੱਲ ਹੈ ਕਿ ਪੱਛਮੀ ਦੇਸ਼ ਹੁਣ ਅਨਾਜ ਦੀ ਸੰਭਾਲ ਦੀਆਂ ਤਕਨੀਕਾਂ ਦਾ ਅਧਿਐਨ ਕਰਨ ਲਈ ਭਾਰਤ ਵੱਲ ਦੇਖ ਰਹੇ ਹਨ ਅਤੇ ਇਹ ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਵਿਕਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਟੀਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਅਤੇ ਐਫ.ਸੀ.ਆਈ. ਦੇ ਸੀਨੀਅਰ ਅਧਿਕਾਰੀ ਟੀਮ ਦੇ ਨਾਲ ਹੋਣਗੇ।

ਜ਼ਿਕਰਯੋਗ ਹੈ ਕਿ 27 ਅਪ੍ਰੈਲ, 2022 ਨੂੰ ਵਿਦੇਸ਼ ਮੰਤਰਾਲੇ ਵੱਲੋਂ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੂੰ ਇੱਕ ਵੱਖਰੇ ਪੱਤਰ ਵਿੱਚ ਦੱਸਿਆ ਗਿਆ ਸੀ ਕਿ “ਡਬਲਯੂ.ਐਫ.ਪੀ. 10000 ਮੀਟਰਕ ਟਨ ਕਣਕ ਦੀ ਗੁਣਵੱਤਾ ਤੋਂ ਬਹੁਤ ਸੰਤੁਸ਼ਟ ਹੈ ਜੋ ਕਿ ਭਾਰਤ ਵੱਲੋਂ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ ਪ੍ਰਦਾਨ ਕੀਤੀ ਗਈ ਹੈ।” ਇਹ ਕਣਕ ਪੰਜਾਬ ਤੋਂ ਪਾਕਿਸਤਾਨ ਦੇ ਜ਼ਮੀਨੀ ਰਸਤੇ ਰਾਹੀਂ ਅਫ਼ਗਾਨਿਸਤਾਨ ਪਹੁੰਚਾਈ ਗਈ ਸੀ। ਟਰਾਂਸਪੋਰਟ ਕੀਤੀ ਕਣਕ ਨੂੰ ਮੈਸਰਜ਼ ਐਲ.ਟੀ. ਫੂਡਜ਼ ਲਿਮਟਿਡ ਦੇ ਨਾਲ ਪੀਪੀਪੀ ਮੋਡ ਦੁਆਰਾ ਨਿਰਮਿਤ ਮੂਲੇ ਚੱਕ ਭਗਤਾਣਾ ਵਾਲਾ, ਅੰਮ੍ਰਿਤਸਰ ਵਿਖੇ 50,000 ਮੀਟਰਕ ਟਨ ਸਮਰੱਥਾ ਵਾਲੇ ਪਨਗ੍ਰੇਨ ਸਟੀਲ ਸਿਲੋਜ਼ ਵਿੱਚ ਸਟੋਰ ਕੀਤਾ ਗਿਆ ਸੀ, ਜਿਸ ਦਾ ਡਬਲਯੂ.ਐਫ.ਪੀ ਟੀਮ ਵੱਲੋਂ ਅੱਜ ਦੌਰਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...