ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਆਸਟ੍ਰੇਲੀਆ ਦੇ ਰਾਜਦੂਤ ਨਾਲ ਮੁਲਾਕਾਤ ਕੀਤੀ ਗਈ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਤੇ ਤਸਵੀਰਾਂ ਸ਼ੇਅਰ ਕਰਕੇ ਲਿਖਿਆ “ਅੱਜ ਆਸਟ੍ਰੇਲੀਆ ਦੇ ਰਾਜਦੂਤ @AusHCIndia ਦੇ ਨਾਲ ਪੰਜਾਬ ਦੇ ਕਈ ਮੁੱਦਿਆਂ ਨੂੰ ਲੈਕੇ ਬਹੁਤ ਵਧੀਆ ਚਰਚਾ ਹੋਈ।
ਆਸਟ੍ਰੇਲੀਆ ਵਿੱਚ ਖੇਤੀ ਤੇ ਹੋਰ ਚੀਜ਼ਾਂ ਲਈ ਮਾਡਰਨ ਤਕਨੀਕਾਂ ਵਰਤੀਆਂ ਜਾਂਦੀਆਂ ਹਨ। ਪੰਜਾਬ ਦੇ ਮੌਸਮ ਅਤੇ ਹਾਲਾਤਾਂ ਅਨੁਸਾਰ ਇਨ੍ਹਾਂ ਤਕਨੀਕਾਂ ਨੂੰ ਇੱਥੇ ਵੀ ਲਾਗੂ ਕਰਾਂਗੇ ਅਤੇ ਖੇਤੀ ਨੂੰ ਮੁੜ ਤੋਂ ਲਾਹੇਵੰਦ ਧੰਦਾ ਬਣਾਵਾਂਗੇ।”












