October 15, 2026, 9:53 pm
----------- Advertisement -----------
HomeNewsEntertainmentਮਾਂ ਦੇ ਸੰਘਰਸ਼ ਨੂੰ ਦਰਸਾਉਦੀ ਫਿਲਮ 'ਮਾਂ' 6 ਮਈ 2022 ਨੂੰ ਦੁਨੀਆ...

ਮਾਂ ਦੇ ਸੰਘਰਸ਼ ਨੂੰ ਦਰਸਾਉਦੀ ਫਿਲਮ ‘ਮਾਂ’ 6 ਮਈ 2022 ਨੂੰ ਦੁਨੀਆ ਭਰ ਵਿੱਚ ਹੋਵੇਗੀ ਰਿਲੀਜ਼

Published on

----------- Advertisement -----------

ਚੰਡੀਗੜ੍ਹ : ਹੰਬਲ ਮੋਸ਼ਨ ਪਿਕਚਰਸ ਨੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ ‘ਮਾਂ’ ਨੂੰ ਪੇਸ਼ ਕੀਤਾ ਹੈ, ਜਿਸਦਾ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਨਿਰਮਾਣ ਕੀਤਾ ਹੈ। ਇਸ ਫਿਲਮ ਦਾ ਨਿਰਦੇਸ਼ਨ ਬਲਜੀਤ ਸਿੰਘ ਦਿਓ ਨੇ ਕੀਤਾ ਹੈ ਅਤੇ ਰਾਣਾ ਰਣਬੀਰ ਨੇ ਇਸਦੀ ਕਹਾਣੀ ਲਿਖੀ ਹੈ। ਗਿੱਪੀ ਗਰੇਵਾਲ ਤੋਂ ਇਲਾਵਾ, ਫਿਲਮ ਵਿੱਚ ਬਹੁਮੁਖੀ ਅਦਾਕਾਰਾ ਦਿਵਿਆ ਦੱਤਾ ਵੀ ਮੁੱਖ ਭੂਮਿਕਾ ਵਿੱਚ ਹੈ। ਪ੍ਰਭਾਵਸ਼ਾਲੀ ਸਟਾਰ ਕਾਸਟ ਵਿੱਚ ਰਾਣਾ ਰਣਬੀਰ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਆਰੂਸ਼ੀ ਸ਼ਰਮਾ, ਰਘਵੀਰ ਬੋਲੀ, ਸਮੀਪ ਸਿੰਘ, ਅਤੇ ਵੱਡਾ ਗਰੇਵਾਲ ਸ਼ਾਮਲ ਹਨ।

ਇਸ ਤੋਂ ਇਲਾਵਾ, ਇਹ ਫ਼ਿਲਮ ਸਾਨੂੰ ਪ੍ਰਸਿੱਧ ਪੰਜਾਬੀ ਗਾਇਕ ਜੋੜੀ ਅਮਰ ਨੂਰੀ ਅਤੇ ਸਵਰਗਵਾਸੀ ਸਰਦੂਲ ਸਿਕੰਦਰ ਜੀ ਨੂੰ ਦੇਖਣ ਦਾ ਵੀ ਮੌਕਾ ਦੇਵੇਗੀ। ਫਿਲਮ ਦੇ ਗੀਤ ਹੈਪੀ ਰਾਏਕੋਟੀ, ਰਿੱਕੀ ਖਾਨ ਅਤੇ ਫਤਿਹ ਸ਼ੇਰਗਿੱਲ ਦੇ ਲਿਖੇ ਹਨ ਜਿਨ੍ਹਾਂ ਨੂੰ ਜੇ ਕੇ ਅਤੇ ਦੇਸੀ ਕਰੂ ਨੇ ਸੰਗੀਤ ਦਿੱਤਾ ਹੈ, ਇਸ ਫਿਲਮ ਵਿਚ ਹਰਭਜਨ ਮਾਨ, ਫਿਰੋਜ਼ ਖਾਨ, ਕਮਲ ਖਾਨ, ਕਰਮਜੀਤ ਅਨਮੋਲ, ਰਿੱਕੀ ਖਾਨ, ਅਮਰ ਨੂਰੀ ਅਤੇ ਸਵਰਗੀ ਸਰਦੂਲ ਸਿਕੰਦਰ ਨੇ ਆਵਾਜ਼ ਦਿੱਤੀ ਹੈ।

ਫਿਲਮ ਬਣਾਉਣ ਦੇ ਸਨਮਾਨ ਵਿੱਚ, ਨਿਰਮਾਤਾ ਗਿੱਪੀ ਗਰੇਵਾਲ ਨੇ ਕਿਹਾ, “ਮੈਂ ਇਸ ਫਿਲਮ ਨੂੰ ਬਣਾਉਣ ਲਈ ਮਾਣ ਨਾਲ ਭਰਿਆ ਹੋਇਆ ਹਾਂ, ਇੱਕ ਮਾਂ ਦੀਆਂ ਭਾਵਨਾਵਾਂ ਨੂੰ ਦਰਸਾਉਣਾ ਇੱਕ ਵੱਡੀ ਜ਼ਿੰਮੇਵਾਰੀ ਹੈ ਕਿਓਂਕਿ ਇੱਕ ਮਾਂ ਖੁਦ ਆਪਣੇ ਜਜ਼ਬਾਤਾਂ ਨੂੰ ਹਮੇਸ਼ਾ ਆਪਣੀ ਮੁਸਕਰਾਹਟ ਦੇ ਪਿੱਛੇ ਲੂਕਾ ਕੇ ਰੱਖਦੀ ਹੈ।

ਮੈਂ ਉਮੀਦ ਕਰਦਾ ਹਾਂ ਕਿ ਹਰ ਕੋਈ ਫਿਲਮ ਦੇਖ ਕੇ ਆਪਣੇ ਆਪ ਨੂੰ ਆਪਣੀ ਮਾਂ ਦੇ ਪਿਆਰ ਨੂੰ ਡੁਘਾਈ ਨਾਲ ਸਮਝੇਗਾ ਅਤੇ ਆਪਣੀ ਜ਼ਿੰਦਗੀ ਵਿੱਚ ਉਸ ਦੀ ਮਹੱਤਤਾ ਨੂੰ ਮਹਿਸੂਸ ਕਰੇਗਾ।” ਫਿਲਮ ਦੀ ਮੁੱਖ ਪਾਤਰ, ਦਿਵਿਆ ਦੱਤਾ ਕਹਿੰਦੀ ਹੈ, “ਇੱਕ ਮਾਂ ਦੀ ਕੀਮਤੀ ਭੂਮਿਕਾ ਨਿਭਾਉਣਾ ਮੇਰੇ ਲਈ ਖੁਸ਼ੀ ਦੀ ਗੱਲ ਸੀ, ਸਭ ਤੋਂ ਮਜ਼ਬੂਤ ਅਤੇ ਸਭ ਤੋਂ ਵੱਧ ਜਜ਼ਬਾਤਾਂ ਨਾਲ ਭਰਿਆ ਮੇਰਾ ਕਿਰਦਾਰ ਹਮੇਸ਼ਾ ਮੇਰੇ ਦਿਲ ਦੇ ਨੇੜੇ ਰਹੇਗਾ।” ‘ਮਾਂ’ 6 ਮਈ 2022 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...