June 10, 2026, 7:12 pm
----------- Advertisement -----------
HomeNewsLatest Newsਮੋਹਾਲੀ ਮਾਰਕਿਟ ਕਮੇਟੀ ਹੋਂਦ ਵਿੱਚ ਆਈ : ਐਸ.ਡੀ.ਐਮ. ਮੋਹਾਲੀ

ਮੋਹਾਲੀ ਮਾਰਕਿਟ ਕਮੇਟੀ ਹੋਂਦ ਵਿੱਚ ਆਈ : ਐਸ.ਡੀ.ਐਮ. ਮੋਹਾਲੀ

Published on

----------- Advertisement -----------

ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ

ਐਸ.ਏ.ਐਸ. ਨਗਰ, 04 ਮਈ: ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਤੇ ਇਸੇ ਲੜੀ ਤਹਿਤ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ 73 ਪਿੰਡਾਂ ‘ਤੇ ਅਧਾਰਤ ਮਾਰਕਿਟ ਕਮੇਟੀ ਮੋਹਾਲੀ ਹੋਂਦ ਵਿੱਚ ਆ ਗਈ ਹੈ, ਜਿਸ ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਮਾਰਕਿਟ ਕਮੇਟੀ ਵਿੱਚ ਸ਼ਾਮਲ 73 ਪਿੰਡਾਂ ਤੋਂ ਇਲਾਵਾ ਅਨਾਜ ਮੰਡੀ ਸਨੇਟਾ ਅਤੇ ਭਾਗੋਮਾਜਰਾ ਪਹਿਲਾਂ ਖਰੜ ਮਾਰਕਿਟ ਕਮੇਟੀ ਵਿੱਚ ਸ਼ਾਮਲ ਸਨ।

 ਇਹ ਜਾਣਕਾਰੀ ਐਸ.ਡੀ.ਐਮ. ਮੋਹਾਲੀ ਹਰਬੰਸ ਸਿੰਘ ਵੱਲੋਂ ਨਵੀਂ ਬਣੀ ਮਾਰਕਿਟ ਕਮੇਟੀ ਮੋਹਾਲੀ ਦਾ ਬਤੌਰ ਪ੍ਰਬੰਧਕ ਚਾਰਜ ਸੰਭਾਲਦਿਆ ਦਿੱਤੀ ਗਈ ।  ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਮਾਰਕਿਟ ਕਮੇਟੀ ਬਣਨ ਨਾਲ ਕਿਸਾਨਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਦੱਸਿਆ ਕਿ ਮੋਹਾਲੀ ਸ਼ਹਿਰ ਦੀਆਂ ਸਮੂਹ ਕਿਸਾਨ ਮੰਡੀਆਂ ਜੋ ਕਿ ਖਰੜ ਅਧੀਨ ਸਨ ਹੁਣ ਉਹ ਵੀ ਨਵੀਂ ਬਣੀ ਮੋਹਾਲੀ ਮਾਰਕਿਟ ਕਮੇਟੀ ਅਧੀਨ ਸ਼ਾਮਲ ਕੀਤੀਆਂ ਜਾ ਚੁੱਕੀਆਂ ਹਨ।   ਉਨ੍ਹਾਂ ਕਿਹਾ ਕਿ ਸਬੰਧਤ 73 ਪਿੰਡਾਂ ਤੋਂ ਇਲਾਵਾ ਅਨਾਜ ਮੰਡੀ ਸਨੇਟਾਂ ਨੂੰ ਪਹਿਲ ਦੇ ਆਧਾਰ ਤੇ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਇੰਦਰਜੀਤ ਸਿੰਘ , ਲੇਖਾਕਾਰ ਕੁਲਬੀਰ ਸਿੰਘ ਅਤੇ ਪਲਵਿੰਦਰ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...