November 17, 2026, 2:08 pm
----------- Advertisement -----------
HomeNewsLatest Newsਜਦੋਂ ਲੋਕਾਂ ਨੇ ਬਜਟ ਬਣਾਉਣਾ ਹੈ, ਤਾਂ ਸਰਕਾਰ ਕਿਸ ਲਈ ਹੈ: ਰਾਜਾ...

ਜਦੋਂ ਲੋਕਾਂ ਨੇ ਬਜਟ ਬਣਾਉਣਾ ਹੈ, ਤਾਂ ਸਰਕਾਰ ਕਿਸ ਲਈ ਹੈ: ਰਾਜਾ ਵੜਿੰਗ

Published on

----------- Advertisement -----------

ਇਹ ਵੈਚਾਰਿਕ ਗਿਆਨਤਾ ਅਤੇ ਵਿੱਤੀ ਟੋਟਕੇਬਾਜ਼ੀ

ਚੰਡੀਗੜ, 4 ਮਈ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕੀਤੇ ਗਏ ਦਾਅਵੇ ਕਿ ਪੰਜਾਬ ਦੇ ਲੋਕ ਆਪਣਾ ਬਜਟ ਬਣਾਉਣਗੇ ਹਨ, ਨੂੰ ਲੈ ਕੇ ਬਜਟ ਬਣਾਉਣ ਸਬੰਧੀ ਉਨ੍ਹਾਂ ਦੀ ਅਗਿਆਨਤਾ ਤੇ ਹਾਸਾ ਉਡਾਇਆ ਹੈ।
ਇੱਥੇ ਇੱਕ ਬਿਆਨ ਚ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਨਾਲ ਸਰਕਾਰ ਦੀ ਬਜਟ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਜਾਣਕਾਰੀ ਅਤੇ ਵੈਚਾਰਿਕ ਦਿਵਾਲ਼ੀਏਪਣ ਦਾ ਪਤਾ ਲੱਗਦਾ ਹੈ।
ਵੜਿੰਗ ਨੇ ਮਾਨ ਨੂੰ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਤੁਹਾਨੂੰ ਸਰਕਾਰ ਦੀ ਤਾਕਤ ਅਤੇ ਸੱਤਾ ਦਿੱਤੀ ਹੈ ਤੇ ਬਜਟ ਇਸ ਦੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਚੋਂ ਇਕ ਹੈ। ਤੁਸੀਂ ਅਜਿਹੀਆਂ ਗੈਰ ਸੰਵਿਧਾਨਿਕ ਨੋਟੰਕੀਆਂ ਰਾਹੀਂ ਸਿਆਸੀ ਡਰਾਮੇਬਾਜ਼ੀ ਬੰਦ ਕਰੋ, ਜਿਹੜੀਆਂ ਕਿਸੇ ਕੰਮ ਦੀਆਂ ਨਹੀਂ।
ਜਿਨ੍ਹਾਂ ਨੇ ਮੁੱਖ ਮੰਤਰੀ ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਉਹ ਨਹੀਂ ਜਾਣਦੇ ਕਿ ਇਹ ਸਰਕਾਰ ਜਾਂ ਮੁੱਖ ਮੰਤਰੀ ਬਜਟ ਤਿਆਰ ਕਰਨ ਨੂੰ ਲੈ ਕੇ ਕੀ ਸੋਚਦੇ ਹਨ, ਪਰ ਇਨ੍ਹਾਂ ਨੂੰ ਕੋਈ ਦੱਸੇ ਕਿ ਇਸਦਾ ਅਰਥ ਨੇੜੇ ਵਾਲੀ ਦੁਕਾਨ ਤੋਂ ਰਾਸ਼ਨ ਖ੍ਰੀਦਣਾ ਨਹੀਂ ਹੈ। ਜਿਹੜੇ ਲੋਕਾਂ ਦੀ ਵਾਹ-ਵਾਹ ਖੱਟਣ ਵਾਸਤੇ ਸਰਕਾਰ ਦੇ ਇਸ ਸਭ ਤੋਂ ਮਹੱਤਵਪੂਰਨ ਕੰਮ ਨੂੰ ਮਹੱਤਵਹੀਣ ਬਣਾ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬਜਟ ਦੀ ਤਿਆਰੀ ਕਰਨਾ ਅਤੇ ਉਸਨੂੰ ਪੇਸ਼ ਕਰਨਾ ਭਾਰਤੀ ਸੰਵਿਧਾਨ ਦੀ ਧਾਰਾ 202 ਦੇ ਤਹਿਤ ਇੱਕ ਸੰਵਿਧਾਨਕ ਜ਼ਿੰਮੇਵਾਰੀ ਹੈ। ਬਾਬਾ ਸਾਹਿਬ ਅੰਬੇਦਕਰ ਦੇ ਸੰਵਿਧਾਨ ਚ ਬਜਟ ਬਣਾਉਣ ਦੀ ਪ੍ਰਕਿਰਿਆ ਦਾ ਸਪੱਸ਼ਟ ਤੌਰ ਤੇ ਵਰਣਨ ਕੀਤਾ ਗਿਆ ਹੈ। ਜਿਨ੍ਹਾਂ ਬਾਬਾ ਸਾਹਿਬ ਦਾ ਤੁਸੀਂ ਆਪਣੇ ਫ਼ਾਇਦੇ ਲਈ ਜ਼ਿਆਦਾਤਰ ਜ਼ਿਕਰ ਕਰਦੇ ਹੋ ਅਤੇ ਉਨ੍ਹਾਂ ਨੇ ਸਾਨੂੰ ਕਦੇ ਨਹੀਂ ਕਿਹਾ ਸੀ ਕਿ ਤੁਸੀਂ ਬਜਟ ਬਣਾਉਣ ਲਈ ਲੋਕਾਂ ਚ ਜਾਓ। ਇਹ ਸਿਰਫ਼ ਵਿੱਤੀ ਟੋਟਕੇਬਾਜ਼ੀ ਨੂੰ ਦਰਸਾਉਂਦਾ ਹੈ।
ਵੜਿੰਗ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਇਸ ਕੰਮ ਨੂੰ ਮਾਹਿਰਾਂ ਦੇ ਕੋਲ ਹੀ ਰਹਿਣ ਦਿਓ, ਜਿਨ੍ਹਾਂ ਤੋਂ ਇਹ ਉਮੀਦ ਵੀ ਕੀਤੀ ਜਾਂਦੀ ਹੈ। ਸਰਕਾਰ ਦੀ ਚੋਣ ਦੇ ਨਾਲ ਲੋਕਾਂ ਦੀ ਜ਼ਿੰਮੇਵਾਰੀ ਖ਼ਤਮ ਹੋ ਜਾਂਦੀ ਹੈ, ਜਿਹੜੀ ਬਜਟ ਤਿਆਰ ਕਰਨ ਵਾਸਤੇ ਮਾਹਿਰਾਂ ਦੀ ਸਲਾਹ ਲੈਣ ਦਾ ਹੱਕ ਰੱਖਦੀ ਹੈ। ਜੇਕਰ ਲੋਕਾਂ ਨਹੀਂ ਬਜਟ ਬਣਾਉਣਾ ਹੈ, ਤਾਂ ਸਰਕਾਰ ਇੱਥੇ ਕਿਸ ਲਈ ਹੈ।
ਵੜਿੰਗ ਨੇ ਕਿਹਾ ਕਿ ਇਹ ਆਪ ਸਰਕਾਰ ਵੱਲੋਂ ਸਿਰਫ ਇੱਕ ਹੋਰ ਸਟੰਟ ਹੈ, ਜਿਹੜਾ ਅਸਲੀਅਤ ਵਿੱਚ ਕੁਝ ਵੀ ਫ਼ਾਇਦਾ ਨਹੀਂ ਦਿੰਦਾ। ਇੱਥੋਂ ਤਕ ਕਿ ਸਾਲ 2015 ਚ ਦਿੱਲੀ ਚ ਕੇਜਰੀਵਾਲ ਨੇ ਵੀ ਇਹੋ ਸਟੰਟ ਕੀਤਾ ਸੀ ਅਤੇ ਉਥੇ ਉਸਨੂੰ ਲੋਕਾਂ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਹੁਣ ਪੰਜਾਬ ਚ ਵੀ ਇਹੋ ਕੰਮ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਮਹਾਨ ਕਦਮ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...