September 17, 2026, 6:45 am
----------- Advertisement -----------
HomeNewsPunjabਬਟਾਲਾ ਸਕੂਲ ਬੱਸ ਹਾਦਸਾ : ਸਿੱਖਿਆ ਮੰਤਰੀ ਵੱਲੋਂ ਬੱਚੇ ਦੇ ਮੁਫ਼ਤ ਇਲਾਜ਼...

ਬਟਾਲਾ ਸਕੂਲ ਬੱਸ ਹਾਦਸਾ : ਸਿੱਖਿਆ ਮੰਤਰੀ ਵੱਲੋਂ ਬੱਚੇ ਦੇ ਮੁਫ਼ਤ ਇਲਾਜ਼ ਦਾ ਐਲਾਨ

Published on

----------- Advertisement -----------

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਦੇ ਨਿੱਜੀ ਸਕੂਲ ਦੀ ਵੈਨ ਖੇਤਾਂ ‘ਚ ਲੱਗੀ ਅੱਗ ਕਾਰਨ ਫੈਲੇ ਧੂੰਏ ਨਾਲ ਖੇਤਾਂ ਵਿਚ ਪਲਟ ਗਈ ਅਤੇ ਅੱਗ ਲੱਗ ਗਈ ਅੱਗ ਲੱਗਣ ਕਾਰਨ ਬੱਸ ਵਿੱਚ ਸਵਾਰ ਸਕੂਲੀ ਵਿਦਿਆਰਥੀਆ ਵਿੱਚੋ ਕਈ ਬੁਰੀ ਤਰ੍ਹਾਂ ਝੁਲਸ ਗਏ। ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਹਾਦਸੇ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਜ਼ਖ਼ਮੀ ਹੋਏ ਬੱਚਿਆਂ ਦਾ ਮੁਫ਼ਤ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ- ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ।


ਦੱਸ ਦਈਏ ਕਿ ਪੰਜਾਬ ਦੇ ਗੁਰਦਾਸਪੁਰ ਨਜ਼ਦੀਕ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਸਕੂਲ ਵੈਨ ਛੁੱਟੀ ਹੋਣ ‘ਤੇ ਬੱਚਿਆਂ ਨੂੰ ਲੈ ਕੇ ਘਰ ਛੱਡਣ ਜਾ ਰਹੀ ਸੀ ਤਾਂ ਰਸਤੇ ਵਿਚ ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਕਾਰਨ ਫੈਲੇ ਧੂੰਏ ਨਾਲ ਬੱਸ ਦਾ ਸੰਤੁਲਨ ਵਿਗੜਨ ਗਿਆ ਅਤੇ ਬੱਸ ਖੇਤਾਂ ਵਿਚ ਪਲਟ ਗਈ ਅਤੇ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਵੱਲੋ ਕਿਸੇ ਤਰੀਕੇ ਵੈਨ ਅੰਦਰਲੇ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਇਸ ਹਾਦਸੇ ਦਾ ਸ਼ਿਕਾਰ ਹੋਏ ਬੱਚਿਆਂ ਨੂੰ ਗੰਭੀਰ ਹਾਲਤ ‘ਚ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਉੱਚ ਕੇਂਦਰ ‘ਚ ਰੈਫਰ ਕਰ ਦਿੱਤਾ ਗਿਆ।


ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਮਾਸੂਮਾਂ ਦੀਆਂ ਚੀਕਾਂ ਵੀ ਸੁਣਾਈ ਨਹੀਂ ਦੇ ਰਹੀਆਂ ਸਨ। ਭਾਵੇਂ ਇਹ ਪਤਾ ਨਹੀਂ ਲੱਗ ਸਕਿਆ ਕਿ ਅੱਗ ਨਾਲ ਕਿੰਨੇ ਪਸ਼ੂ-ਪੰਛੀ ਸੜ ਗਏ ਪਰ ਉਨ੍ਹਾਂ ਦਾ ਦਰਦ ਕਿਸੇ ਨੇ ਨਹੀਂ ਸੁਣਿਆ। ਅੱਗ ਇੰਨੀ ਸੀ ਕਿ ਬੱਚਿਆਂ ਨੂੰ ਬਾਹਰ ਕੱਢਣਾ ਮੁਸ਼ਕਿਲ ਹੋ ਗਿਆ। ਬੱਸ ਵਿੱਚ 42 ਵਿਦਿਆਰਥੀ ਸਵਾਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...