November 21, 2026, 10:01 pm
----------- Advertisement -----------
HomeNewsLatest Newsਆਈ.ਜੀ. ਮੁਖਵਿੰਦਰ ਸਿੰਘ ਛੀਨਾ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਹੋਏ ਨਤਮਸਤਕ

ਆਈ.ਜੀ. ਮੁਖਵਿੰਦਰ ਸਿੰਘ ਛੀਨਾ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਹੋਏ ਨਤਮਸਤਕ

Published on

----------- Advertisement -----------

ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਤੇ ਜਗਤ ਗੁਰੂ ਪੰਚਾ ਨੰਦ ਗਿਰੀ ਨਾਲ ਮੀਟਿੰਗ
ਪਟਿਆਲਾ, 4 ਮਈ : – ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਇੱਥੇ ਪੁਰਾਤਨ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਨੇ ਨਾਲ ਹੀ ਮੰਦਿਰ ਦੀ ਸੁਰੱਖਿਆ ਲਈ ਪਟਿਆਲਾ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਹਿੰਦੂ ਤਖ਼ਤ ਦੇ ਮੁਖੀ ਜਗਤ ਗੁਰੂ ਪੰਚਾ ਨੰਦ ਗਿਰੀ ਨਾਲ ਵੀ ਸਦਭਾਵਨਾ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਮੋਹਿਤ ਅਗਰਵਾਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਇਸ ਪੁਰਾਤਨ ਮੰਦਿਰ ਦੀ ਦੁਨੀਆਂ ਭਰ ‘ਚ ਵੱਸਦੇ ਹਿੰਦੂ ਅਤੇ ਸਿੱਖਾਂ ‘ਚ ਬਰਾਬਰ ਮਾਨਤਾ ਅਤੇ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਇਸ ਪਵਿੱਤਰ ਮੰਦਿਰ ਵਿਖੇ ਨਤਮਸਤਕ ਹੋ ਕੇ ਦੇਸ਼, ਸਮਾਜ ਤੇ ਪਟਿਆਲਾ ਸ਼ਹਿਰ ‘ਚ ਏਕਤਾ, ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਣ ਲਈ ਦੇਵੀ ਦੇ ਚਰਨਾਂ ‘ਚ ਕਾਮਨਾ ਕੀਤੀ ਹੈ।
ਆਈ.ਜੀ. ਛੀਨਾ ਨੇ ਕਿਹਾ ਕਿ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ‘ਚ ਸ਼ਾਮਲ ਦੋਸ਼ੀਆਂ ਵਿਰੁੱਧ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਦੇ ਨਾਲ ਹੀ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਵੀ ਨਹੀਂ ਕੀਤਾ ਜਾਵੇਗਾ।


ਉਨ੍ਹਾਂ ਨੇ ਹਿੰਦੂ ਤਖ਼ਤ ਦੇ ਮੁਖੀ ਜਗਤ ਗੁਰੂ ਪੰਚਾ ਨੰਦ ਗਿਰੀ ਨਾਲ ਵੀ ਸਦਭਾਵਨਾ ਮੁਲਾਕਾਤ ਕਰਕੇ ਹਿੰਦੂ ਸੰਗਠਨਾਂ ਵੱਲੋਂ ਸ਼ਾਂਤੀ ਬਰਕਰਾਰ ਰੱਖਣ ਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਧੰਨਵਾਦ ਵੀ ਕੀਤਾ। ਜਗਤ ਗੁਰੂ ਪੰਚਾ ਨੰਦ ਗਿਰੀ ਨੇ ਉਨ੍ਹਾਂ ਨਾਲ ਮੰਦਿਰ ਦੀ ਸੁਰੱਖਿਆ ਬਾਰੇ ਵੀ ਚਰਚਾ ਕੀਤੀ ਅਤੇ ਆਈ.ਜੀ. ਛੀਨਾ ਦਾ ਸਨਮਾਨ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...