April 17, 2026, 7:07 pm
----------- Advertisement -----------
HomeNewsLatest Newsਧਮਕੀ ਦੇਣ ਵਾਲੇ ਪੱਤਰਕਾਰ ਤੇ BCCI ਨੇ ਲਾਈ 2 ਸਾਲ ਦੀ ਪਾਬੰਦੀ

ਧਮਕੀ ਦੇਣ ਵਾਲੇ ਪੱਤਰਕਾਰ ਤੇ BCCI ਨੇ ਲਾਈ 2 ਸਾਲ ਦੀ ਪਾਬੰਦੀ

Published on

----------- Advertisement -----------

ਮੁੰਬਈ : – BCCI ਨੇ ਕ੍ਰਿਕਟ ਇਤਿਹਾਸਕਾਰ, ਪੱਤਰਕਾਰ ਅਤੇ ਜੀਵਨੀ ਲੇਖਕ ਬੋਰੀਆ ਮਜੂਮਦਾਰ ‘ਤੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਮਜੂਮਦਾਰ ‘ਤੇ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਨੂੰ ਇੰਟਰਵਿਊ ਦੇ ਨਾਂ ‘ਤੇ ਧਮਕਾਉਣ ਦਾ ਦੋਸ਼ ਹੈ। ਦੈਨਿਕ ਭਾਸਕਰ ਨੇ ਸਭ ਤੋਂ ਪਹਿਲਾਂ ਇਹ ਖੁਲਾਸਾ ਕੀਤਾ ਸੀ ਕਿ ਸਾਹਾ ਕਾਂਡ ਵਿੱਚ ਜਿਸ ਪੱਤਰਕਾਰ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਉਹ ਕੋਈ ਹੋਰ ਨਹੀਂ ਬਲਕਿ ਬੋਰੀਆ ਮਜੂਮਦਾਰ ਹੈ।
BCCI ਨੇ ਕਿਹਾ- ਅਸੀਂ ਦੇਸ਼ ਭਰ ਦੀਆਂ ਸਾਰੀਆਂ ਰਾਜ ਇਕਾਈਆਂ ਨੂੰ ਸੂਚਿਤ ਕਰਨ ਜਾ ਰਹੇ ਹਾਂ ਕਿ ਬੋਰੀਆ ਨੂੰ ਕਿਸੇ ਵੀ ਸਟੇਡੀਅਮ ‘ਚ ਦਾਖਲ ਹੋਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਘਰੇਲੂ ਮੈਚਾਂ ਵਿੱਚ ਵੀ ਬੋਰੀਆ ਨੂੰ ਮੀਡੀਆ ਮਾਨਤਾ ਨਹੀਂ ਦਿੱਤੀ ਜਾਵੇਗੀ। ਮੀਡੀਆ ਮਾਨਤਾ ਦੀ ਘਾਟ ਦਾ ਮਤਲਬ ਹੈ ਕਿ ਮਜੂਮਦਾਰ ਹੁਣ ਟੀਮ ਇੰਡੀਆ ਦੀ ਕਿਸੇ ਵੀ ਪ੍ਰੈੱਸ ਕਾਨਫਰੰਸ ‘ਚ ਸ਼ਾਮਲ ਨਹੀਂ ਹੋ ਸਕਣਗੇ।
ਇਸ ਤੋਂ ਇਲਾਵਾ ਸਾਰੇ ਭਾਰਤੀ ਖਿਡਾਰੀਆਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਕਿਹਾ ਜਾਵੇਗਾ ਕਿ ਉਹ ਬੋਰੀਆ ਮਜੂਮਦਾਰ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਨਾ ਕਰਨ। ਇਸ ਤੋਂ ਇਲਾਵਾ ਬੋਰਡ ਬੋਰੀਆ ਬਾਰੇ ਆਈਸੀਸੀ ਨੂੰ ਵੀ ਸ਼ਿਕਾਇਤ ਕਰੇਗਾ ਅਤੇ ਉਸ ਨੂੰ ਦੁਨੀਆ ਭਰ ਵਿੱਚ ਹੋਣ ਵਾਲੇ ਆਈਸੀਸੀ ਟੂਰਨਾਮੈਂਟਾਂ ’ਤੇ ਪਾਬੰਦੀ ਲਾਉਣ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...