ਚੰਡੀਗੜ੍ਹ, 4 ਮਈ : – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਅਕਾਲੀ ਦਲ ਵਲੋਂ ਬੰਦੀ ਸਿੱਖਾਂ ਨੂੰ ਰਿਹਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਸਿੱਖਾਂ ਨੇ ਦੁਗਣੀ ਸਜ਼ਾ ਤੱਕ ਪੂਰੀ ਕਰ ਲਈ ਹੈ। ਬੰਦੀ ਸਿੱਖਾਂ ਦਾ ਮਸਲਾ ਸਿੱਖ ਕੌਮ ਦਾ ਅਹਿਮ ਮਸਲਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਯਤਨ ਕਰ ਰਹੇ ਹਾਂ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖਾਂ ਨੂੰ ਅਣਮਨੁੱਖੀ ਤਰੀਕੇ ਨਾਲ ਜੇਲ੍ਹਾਂ ‘ਚ ਰੱਖਿਆ ਗਿਆ। ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਆਉਣ ਨਾਲ ਕਾਨੂੰਨ ਵਿਵਸਥਾ ਵਿਗੜ ਗਈ ਹੈ।
----------- Advertisement -----------
ਬੰਦੀ ਸਿੱਖਾਂ ਦਾ ਮਸਲਾ ਸਿੱਖ ਕੌਮ ਦਾ ਅਹਿਮ ਮਸਲਾ ਹੈ : ਸੁਖਬੀਰ ਬਾਦਲ
Published on
----------- Advertisement -----------












