June 26, 2026, 8:25 pm
----------- Advertisement -----------
HomeNewsAutomobilesਕੋਲਾ ਸੰਕਟ: ਰੇਲਵੇ ਨੇ 24 ਮਈ ਤੱਕ 1000 ਤੋਂ ਵੱਧ ਟਰੇਨਾਂ ਕੀਤੀਆਂ...

ਕੋਲਾ ਸੰਕਟ: ਰੇਲਵੇ ਨੇ 24 ਮਈ ਤੱਕ 1000 ਤੋਂ ਵੱਧ ਟਰੇਨਾਂ ਕੀਤੀਆਂ ਰੱਦ

Published on

----------- Advertisement -----------

ਦੇਸ਼ ਇਸ ਸਮੇਂ ਗੰਭੀਰ ਕੋਲਾ ਸੰਕਟ ਨਾਲ ਜੂਝ ਰਿਹਾ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ‘ਚ ਵੱਧ ਰਹੇ ਕੋਲਾ ਸੰਕਟ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਸਿਲਸਿਲੇ ਵਿੱਚ ਸਰਕਾਰ ਨੇ ਰਾਜਾਂ ਵਿੱਚ ਕੋਲੇ ਦੀ ਢੋਆ-ਢੁਆਈ ਲਈ ਵੱਡੀ ਗਿਣਤੀ ਵਿੱਚ ਰੇਲ ਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ 24 ਮਈ ਤੱਕ ਕਰੀਬ 1100 ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਕੋਲੇ ਦੀ ਕਮੀ ਨੂੰ ਤੁਰੰਤ ਪੂਰਾ ਕਰਨ ਦੀ ਇਹ ਵੱਡੀ ਕਵਾਇਦ ਹੈ।
24 ਮਈ ਤੱਕ ਰੱਦ ਕੀਤੀਆਂ ਟਰੇਨਾਂ ‘ਚ ਐਕਸਪ੍ਰੈਸ, ਮੇਲ ਅਤੇ ਪੈਸੰਜਰ ਟਰੇਨਾਂ ਸ਼ਾਮਲ ਹਨ। ਹਾਲਾਂਕਿ ਸਰਕਾਰ ਦੇ ਇਸ ਕਦਮ ਨਾਲ ਯਾਤਰੀਆਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਪਰ ਸਰਕਾਰ ਦਾ ਇਹ ਕਦਮ ਦੇਸ਼ ਵਿੱਚ ਡੂੰਘੇ ਹੋ ਰਹੇ ਗੰਭੀਰ ਬਿਜਲੀ ਸੰਕਟ ਨਾਲ ਨਜਿੱਠਣ ਲਈ ਰਾਹਤ ਸਾਬਤ ਹੋ ਸਕਦਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਵੀ ਸਰਕਾਰ ਨੇ ਕਈ ਟਰੇਨਾਂ ਰੱਦ ਕਰ ਦਿੱਤੀਆਂ ਸਨ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਤੇਜ਼ ਗਰਮੀ ਦੇ ਦੌਰਾਨ ਬਿਜਲੀ ਕੱਟਾਂ ਦੀ ਗਿਣਤੀ ਛੇ ਸਾਲਾਂ ਦੇ ਸਮੇਂ ਵਿੱਚ ਸਭ ਤੋਂ ਵੱਧ ਹੈ। ਇਹ ਹਾਲਾਤ ਕੋਲੇ ਦੀ ਭਾਰੀ ਘਾਟ ਕਾਰਨ ਪੈਦਾ ਹੋਏ ਹਨ ਜੋ ਬਿਜਲੀ ਉਤਪਾਦਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਕੋਲੇ ਦੇ ਭੰਡਾਰ ਕਰੀਬ ਨੌਂ ਸਾਲਾਂ ਵਿੱਚ ਗਰਮੀ ਤੋਂ ਪਹਿਲਾਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਏ ਹਨ। ਹਾਲਾਤ ਇਹ ਹਨ ਕਿ ਦੇਸ਼ ਦੇ 16 ਰਾਜਾਂ ਵਿੱਚ ਕੋਲੇ ਦੀ ਘਾਟ ਕਾਰਨ ਬਿਜਲੀ ਦੇ ਲੰਬੇ ਕੱਟ ਲੱਗ ਰਹੇ ਹਨ। ਲੋਕਾਂ ਨੂੰ 2 ਤੋਂ 10 ਘੰਟੇ ਤੱਕ ਦੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...