July 29, 2026, 5:53 am
----------- Advertisement -----------
HomeNewsLatest Newsਉਤਰਾਖੰਡ ਦੌਰੇ ਦੇ ਤੀਜੇ ਦਿਨ ਹਰਿਦੁਆਰ ਪੁੱਜੇ ਸੀ.ਐਮ ਯੋਗੀ

ਉਤਰਾਖੰਡ ਦੌਰੇ ਦੇ ਤੀਜੇ ਦਿਨ ਹਰਿਦੁਆਰ ਪੁੱਜੇ ਸੀ.ਐਮ ਯੋਗੀ

Published on

----------- Advertisement -----------

3 ਮਈ ਤੋਂ ਸੀਐਮ ਯੋਗੀ ਤਿੰਨ ਦਿਨਾਂ ਉਤਰਾਖੰਡ ਦੌਰੇ ‘ਤੇ ਹਨ ਅੱਜ ਉਹ ਆਪਣੇ ਦੌਰੇ ਦੇ ਤੀਜੇ ਦਿਨ ਹਰਿਦੁਆਰ ਪੁੱਜੇ। ਦੁਪਹਿਰ 2.15 ਵਜੇ, ਸੀਐਮ ਯੋਗੀ ਰਿਸ਼ੀਕੁਲ ਮਹਾਵਿਦਿਆਲਿਆ ਵਿੱਚ ਸਪਰਸ਼ ਗੰਗਾ ਸਵੱਛਤਾ ਅਭਿਆਨ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਜੌਲੀ ਗ੍ਰਾਂਟ ਹਵਾਈ ਅੱਡੇ ਲਈ ਰਵਾਨਾ ਹੋਣਗੇ।
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਲਕਨੰਦਾ ਘਾਟ ਦੇ ਕੰਢੇ ‘ਤੇ ਬਣੇ ਯੂਪੀ ਟੂਰਿਜ਼ਮ ਵਿਭਾਗ ਦੇ ਨਵੇਂ ਹੋਟਲ ਭਾਗੀਰਥੀ ਟੂਰਿਸਟ ਰਿਹਾਇਸ਼ ਦਾ ਉਦਘਾਟਨ ਕਰਨਗੇ। ਇਸ ਮੌਕੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ, ਭਾਜਪਾ ਦੇ ਸੂਬਾ ਪ੍ਰਧਾਨ ਮਦਨ ਕੌਸ਼ਿਕ ਸਮੇਤ ਕਈ ਸੰਤ ਮੌਜੂਦ ਹੋਣਗੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸੁਰੱਖਿਆ ਲਈ 300 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਅਤੇ ਪੀਏਸੀ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਦੱਸ ਦਈਏ ਕਿ ਅਲਕਨੰਦਾ ਘਾਟ ‘ਤੇ ਉੱਤਰ ਪ੍ਰਦੇਸ਼ ਸੈਰ-ਸਪਾਟਾ ਵਿਭਾਗ ਵੱਲੋ ਭਾਗੀਰਥੀ ਟੂਰਿਸਟ ਰਿਹਾਇਸ਼ ਦਾ ਨਿਰਮਾਣ ਕੀਤਾ ਗਿਆ ਹੈ। ਯੂਪੀ ਟੂਰਿਜ਼ਮ ਦੇ ਪੁਰਾਣੇ ਹੋਟਲ ਅਲਕਨੰਦਾ ਨੂੰ ਉਤਰਾਖੰਡ ਟੂਰਿਜ਼ਮ ਕਾਰਪੋਰੇਸ਼ਨ ਨੂੰ ਸੌਂਪਿਆ ਜਾਣਾ ਹੈ। ਪਹਾੜੀ ਸ਼ੈਲੀ ਵਿੱਚ ਬਣੇ ਭਾਗੀਰਥੀ ਹੋਟਲ ਵਿੱਚ 100 ਤੋਂ ਵੱਧ ਕਮਰਿਆਂ ਵਿੱਚੋ 12 ਵੀਆਈਪੀ ਅਤੇ 88 ਲਗਜ਼ਰੀ ਕਮਰੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...