August 11, 2026, 5:48 am
----------- Advertisement -----------
HomeNewsLatest Newsਬੀਐਸਐਫ ਨੇ ਪਾਕਿਸਤਾਨ ਸਰਹੱਦ ਤੋਂ ਸਿਰਫ਼ 150 ਮੀਟਰ ਦੂਰ ਸੁਰੰਗ ਲੱਭੀ

ਬੀਐਸਐਫ ਨੇ ਪਾਕਿਸਤਾਨ ਸਰਹੱਦ ਤੋਂ ਸਿਰਫ਼ 150 ਮੀਟਰ ਦੂਰ ਸੁਰੰਗ ਲੱਭੀ

Published on

----------- Advertisement -----------

ਬੀਐਸਐਫ ਅਧਿਕਾਰੀਆਂ ਨੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਚੱਕ ਫਕੀਰਾ ਵਿਖੇ ਇੱਕ ਸੁਰੰਗ ਦੇਖੀ। ਇਹ ਇਲਾਕਾ ਗੁਆਂਢੀ ਦੇਸ਼ ਪਾਕਿਸਤਾਨ ਦੀ ਸਰਹੱਦ ਦੇ ਨੇੜੇ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਬੀਐਸਐਫ ਅਧਿਕਾਰੀ ਅਲਰਟ ਮੋਡ ‘ਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਇਸ ਸੁਰੰਗ ਰਾਹੀਂ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਦੀ ਘੁਸਪੈਠ ਹੋਈ ਸੀ।
ਸੂਤਰਾਂ ਮੁਤਾਬਕ ਇਹ ਸੁਰੰਗ ਕੌਮਾਂਤਰੀ ਸਰਹੱਦ ਤੋਂ ਮਹਿਜ਼ 150 ਮੀਟਰ ਦੂਰ ਹੈ। ਇਹ ਪਾਕਿਸਤਾਨ ਪੋਸਟ ਚਮਨ ਖੁਰਦ ਤੋਂ ਸਿਰਫ਼ 900 ਮੀਟਰ ਦੀ ਦੂਰੀ ‘ਤੇ ਹੈ। ਇਸ ਸੁਰੰਗ ਦਾ ਪਤਾ ਬੀਐਸਐਫ ਵੱਲੋਂ ਵਿਸ਼ੇਸ਼ ਚੈਕਿੰਗ ਅਪਰੇਸ਼ਨ ਦੌਰਾਨ ਪਾਇਆ ਗਿਆ।
ਬੀਐਸਐਫ ਦੇ ਡੀਆਈਜੀ ਐਸਪੀਐਸ ਸੰਧੂ ਦਾ ਕਹਿਣਾ ਹੈ ਕਿ ਅਜਿਹਾ ਲੱਗਦਾ ਹੈ ਕਿ ਇਹ ਕੋਈ ਸੁਰੰਗ ਹੋ ਸਕਦੀ ਹੈ ਜੋ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੀ ਹੈ। ਹਨੇਰਾ ਹੋਣ ਕਾਰਨ ਇਸ ਦੀ ਸਹੀ ਢੰਗ ਨਾਲ ਜਾਂਚ ਨਹੀਂ ਹੋ ਸਕੀ। ਅਜਿਹੇ ‘ਚ ਹੁਣ ਵੀਰਵਾਰ ਸਵੇਰੇ ਹੀ ਜਾਂਚ ਹੋਵੇਗੀ।
ਦੱਸ ਦੇਈਏ ਕਿ 22 ਅਪ੍ਰੈਲ ਨੂੰ ਜੰਮੂ ਦੇ ਸੁੰਜਵਾਂ ਇਲਾਕੇ ‘ਚ ਸਰਹੱਦ ਪਾਰ ਤੋਂ ਅੱਤਵਾਦੀਆਂ ਨੇ ਸੀਆਈਐਸਐਫ ਦੀ ਬੱਸ ਨੂੰ ਨਿਸ਼ਾਨਾ ਬਣਾਇਆ ਸੀ। ਇਸ ਤੋਂ ਤੁਰੰਤ ਬਾਅਦ ਅੱਤਵਾਦੀਆਂ ਨੇ ਨਾਕੇ ‘ਤੇ ਤਾਇਨਾਤ ਪੁਲਿਸ ਦੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਹਮਲੇ ‘ਚ ਦੋਵੇਂ ਅੱਤਵਾਦੀ ਮਾਰੇ ਗਏ ਸਨ। ਇਸ ਤੋਂ ਬਾਅਦ ਪਿਛਲੇ ਹਫਤੇ ਸਿਦਰਾ ਦੇ ਰਗੁੜਾ ਇਲਾਕੇ ‘ਚ ਹਾਈਵੇਅ ਨੇੜੇ ਵੀ ਆਈਈਡੀ ਬਰਾਮਦ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...