October 8, 2026, 4:19 am
----------- Advertisement -----------
HomePunjabbusinessRBI ਤੋਂ ਬਾਅਦ ICICI ਨੇ ਵਿਆਜ ਦਰਾਂ 'ਚ ਕੀਤਾ ਵਾਧਾ, ਹੋਮ-ਆਟੋ ਲੋਨ...

RBI ਤੋਂ ਬਾਅਦ ICICI ਨੇ ਵਿਆਜ ਦਰਾਂ ‘ਚ ਕੀਤਾ ਵਾਧਾ, ਹੋਮ-ਆਟੋ ਲੋਨ ਹੋਣਗੇ ਮਹਿੰਗੇ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੀਤੇ ਦਿਨੀ ਰੈਪੋ ਦਰ 4% ਤੋਂ ਵਧਾ ਕੇ 4.40% ਕਰ ਦਿੱਤੀ ਹੈ। ਯਾਨੀ ਕਿ ਲੋਨ ਮਹਿੰਗਾ ਹੋਣ ਵਾਲਾ ਹੈ ਅਤੇ ਤੁਹਾਨੂੰ ਜ਼ਿਆਦਾ EMI ਅਦਾ ਕਰਨੀ ਪਵੇਗੀ। 2 ਅਤੇ 3 ਮਈ ਨੂੰ ਮੁਦਰਾ ਨੀਤੀ ਕਮੇਟੀ ਦੀ ਹੰਗਾਮੀ ਮੀਟਿੰਗ ਹੋਈ ਸੀ, ਜਿਸ ਵਿਚ ਇਹ ਫੈਸਲਾ ਲਿਆ ਗਿਆ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਕੇਂਦਰੀ ਬੈਂਕ ਦੀ ਘੋਸ਼ਣਾ ਤੋਂ ਬਾਅਦ ICICI ਬੈਂਕ ਨੇ ਆਪਣੀ ਬਾਹਰੀ ਬੈਂਚਮਾਰਕ ਉਧਾਰ ਦਰ (EBLR) ਵਿੱਚ ਵਾਧੇ ਦਾ ਐਲਾਨ ਕੀਤਾ।
ਬੈਂਕ ਨੇ ਇਸ ਨੂੰ 40 ਆਧਾਰ ਅੰਕ ਵਧਾ ਕੇ 8.10 ਫੀਸਦੀ ਕਰ ਦਿੱਤਾ ਹੈ। ਨਵੀਆਂ ਦਰਾਂ 4 ਮਈ, 2022 ਤੋਂ ਲਾਗੂ ਮੰਨੀਆਂ ਜਾਣਗੀਆਂ। ਬੈਂਕ ਨੇ ਆਪਣੀ ਵੈੱਬਸਾਈਟ ‘ਤੇ ਦਰਾਂ ‘ਚ ਵਾਧੇ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਜਦੋਂ ਰੇਪੋ ਦਰ ਵਿੱਚ ਵਾਧਾ ਹੁੰਦਾ ਹੈ, ਤਾਂ ਵਿਆਜ ਦਰਾਂ ਵਿੱਚ ਵਾਧੇ ਕਾਰਨ ਗਾਹਕ ਲਈ ਕਰਜ਼ਾ ਮਹਿੰਗਾ ਹੋ ਜਾਂਦਾ ਹੈ। ਇਹ ਇਸ ਲਈ ਹੈ ਕਿਉਂਕਿ ਵਪਾਰਕ ਬੈਂਕਾਂ ਨੂੰ ਕੇਂਦਰੀ ਬੈਂਕ ਤੋਂ ਉੱਚੀਆਂ ਕੀਮਤਾਂ ‘ਤੇ ਪੈਸਾ ਮਿਲਦਾ ਹੈ, ਜੋ ਉਨ੍ਹਾਂ ਨੂੰ ਦਰਾਂ ਵਧਾਉਣ ਲਈ ਮਜਬੂਰ ਕਰਦਾ ਹੈ।
ਇਸ ਤੋਂ ਪਹਿਲਾ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ‘ਚ ਇਕ ਬੈਠਕ ਹੋਈ, ਜਿਸ ‘ਚ ਕਮੇਟੀ ਦੇ ਬਾਕੀ ਸਾਰੇ ਮੈਂਬਰ ਸ਼ਾਮਲ ਹੋਏ। ਮੀਟਿੰਗ ਦੌਰਾਨ ਵਧਦੀ ਮਹਿੰਗਾਈ ਦੇ ਪ੍ਰਭਾਵ ਅਤੇ ਰੂਸ-ਯੂਕਰੇਨ ਯੁੱਧ ਤੋਂ ਪੈਦਾ ਹੋਈ ਭੂ-ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਰੈਪੋ ਦਰਾਂ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...