September 3, 2026, 1:47 am
----------- Advertisement -----------
HomeNewsLatest Newsਸਮੁੱਚੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ-ਭਗਵੰਤ...

ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ-ਭਗਵੰਤ ਮਾਨ

Published on

----------- Advertisement -----------

·ਨੌਜਵਾਨਾਂ ਨੂੰ ਛੇਤੀ ਹੀ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਸਿਰਜਣ ਦਾ ਭਰੋਸਾ

ਅਗਲੇ ਬਜਟ ਕਈ ਹੋਰ ਲੋਕ ਪੱਖੀ ਪਹਿਲਕਦਮੀਆਂ ਦਾ ਐਲਾਨ ਕੀਤਾ ਜਾਵੇਗਾ

ਚੰਡੀਗੜ੍ਹ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਸਰਕਾਰ ਦੇ 50 ਦਿਨ ਪੂਰੇ ਹੋਣ ‘ਤੇ ਵੱਡੀ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਐਲਾਨ ਕਰਦੇ ਹੋਏ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਵਿਦਿਅਕ ਯੋਗਤਾ ਮੁਤਾਬਕ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵੱਡੇ ਪੱਧਰ ਉਤੇ ਚੱਲ ਰਹੀ ਭਰਤੀ ਮੁਹਿੰਮ ਵਿਚ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਨੂੰ ਕੋਈ ਥਾਂ ਨਹੀਂ ਮਿਲੇਗੀ।

ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 25 ਵੱਖ-ਵੱਖ ਵਿਭਾਗਾਂ ਵਿੱਚ 26,454 ਅਸਾਮੀਆਂ ਲਈ ਭਰਤੀ ਭ੍ਰਿਸ਼ਟਾਚਾਰ ਮੁਕਤ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਅਖਬਾਰਾਂ ਵਿੱਚ ਵਿਸਥਾਰਪੂਰਵਕ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਵਿਦਿਅਕ ਯੋਗਤਾ ਦੇ ਅਨੁਸਾਰ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਖਾਲੀ ਅਸਾਮੀਆਂ ਦੀ ਗਿਣਤੀ, ਭਰਤੀ ਏਜੰਸੀਆਂ (ਪੀ.ਪੀ.ਐਸ.ਸੀ./ਐਸ.ਐਸ.ਐਸ.ਬੀ./ਤੀਜੀ ਧਿਰ/ਵਿਭਾਗ) ਅਤੇ ਭਰਤੀ ਦੇ ਵੇਰਵੇ ਜਾਣਨ ਵਿਭਾਗੀ ਵੈਬਸਾਈਟਾਂ ਦੇ ਲਿੰਕ ਸ਼ਾਮਲ ਕੀਤੇ ਗਏ ਹਨ।

ਨੌਜਵਾਨਾਂ ਲਈ ਰੁਜ਼ਗਾਰ ਦੇ ਬੇਸ਼ੁਮਾਰ ਮੌਕਿਆਂ ਦਾ ਵਾਅਦਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿਚ ਹੋਰ ਨੌਕਰੀਆਂ ਵੀ ਲੈ ਕੇ ਆਵੇਗੀ ਤਾਂ ਜੋ ਨੌਜਵਾਨਾਂ ਨੂੰ ਮਾਣ-ਇੱਜ਼ਤ ਨਾਲ ਜੀਵਨ ਬਤੀਤ ਕਰਨ ਲਈ ਰੋਜ਼ੀ-ਰੋਟੀ ਦੇ ਸਮਰਥ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਈ ਹੋਰ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਦਾ ਐਲਾਨ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੇਸ਼ ਹੋਣ ਵਾਲੇ ਸਾਲਾਨਾ ਆਮ ਬਜਟ 2022-23 ਵਿੱਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...