November 21, 2026, 10:22 pm
----------- Advertisement -----------
HomeNewsLatest Newsਜਿਲ੍ਹੇ ’ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਜਿਲ੍ਹੇ ’ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

Published on

----------- Advertisement -----------

• 4 ਸਕੂਲੀ ਬੱਸਾਂ ਦੇ ਕੱਟੇ ਚਲਾਨ
• ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਕੀਤੀ ਜਾਵੇ : ਨਵਪ੍ਰੀਤ ਕੌਰ ਜਿਲ੍ਹਾ ਬਾਲ ਸੁਰੱਖਿਆ ਅਫਸਰ

ਐਸ.ਏ.ਐਸ.ਨਗਰ 5 ਮਈ : – ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ ,ਐਸ.ਏ.ਐਸ. ਨਗਰ ਵੱਲੋ ਗਠਿਤ ਕੀਤੀ ਗਈ ਜਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਦੌਰਾਨ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਦੀਆਂ 9 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 4 ਬੱਸਾਂ ਦੇ ਚਲਾਨ ਕੱਟੇ ਗਏ। ਜਿਸ ਵਿੱਚ 2 ਲੇਡੀ ਅਟੈਂਡੈਂਟ ਦਾ ਨਾ ਹੋਣਾ, ਐਮਰਜੈਂਸੀ ਐਗਸਿਟ ਦਾ ਨਾ ਹੋਣਾ ਅਤੇ ਐਕਸਪਾਇਰਡ ਫਸਟ-ਏਡ ਕਿੱਟ ਕਾਰਨ ਚਲਾਨ ਕੱਟੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀਮਤੀ ਨਵਪ੍ਰੀਤ ਕੌਰ, ਜਿਲ੍ਹਾ ਬਾਲ ਸੁਰੱਖਿਆ ਅਫਸਰ ਐਸ.ਏ.ਐਸ. ਨਗਰ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ।


ਉਨ੍ਹਾਂ ਕਿਹਾ ਜਿਹੜੀਆਂ ਸਕੂਲੀ ਬੱਸਾ ਵਿੱਚ ਬੱਚੇ ਸਫਰ ਕਰ ਰਹੇ ਹਨ ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ । ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀ ਚਲਾ ਰਹੇ ਹਨ ਜਿਸ ਕਾਰਨ ਅਕਸਰ ਸਕੂਲ ਬੱਸਾਂ ਦੇ ਚਲਾਨ ਕੱਟਣੇ ਪੈ ਰਹੇ ਹਨ।
ਜਿਲ੍ਹਾ ਐਸ.ਏ ਐਸ. ਨਗਰ ਦੀ ਗਠਿਤ ਇੰਸਪੈਕਸ਼ਨ ਟੀਮ ਵਿੱਚੋਂ ਮਨਿੰਦਰ ਸਿੰਘ (ਸੋਸ਼ਲ ਵਰਕਰ), ਕਿਰਨਪਾਲ ਕੌਰ (ਕਾਊਂਸਲਰ), ਜਨਕ ਰਾਜ (ਇੰਚਾਰਜ ਟਰ੍ਰੈਫਿਕ ਐਜੂਕੇਸ਼ਨ), ਮੈਡਮ ਰਾਜ ਕੁਮਾਰੀ (ਆਰ. ਟੀ. ਓ. ਦਫਤਰ) ਦੁਆਰਾ ਬੱਸਾਂ ਦੀ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸੰਬੰਧੀ ਬੱਸਾਂ ਦੇ ਡਰਾਇਵਰਾਂ ਅਤੇ ਲੇਡੀ ਅਟੈਂਡੈਟ ਨੂੰ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਰੂਲਜ ਬਾਰੇ ਜਾਣਕਾਰੀ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...