June 10, 2026, 7:12 pm
----------- Advertisement -----------
HomePunjabbusinessਡੇਅਰੀ ਸਿਖਲਾਈ ਦਾ ਤੀਜਾ ਬੈਚ 9 ਮਈ ਤੋਂ ਸ਼ੁਰੂ

ਡੇਅਰੀ ਸਿਖਲਾਈ ਦਾ ਤੀਜਾ ਬੈਚ 9 ਮਈ ਤੋਂ ਸ਼ੁਰੂ

Published on

----------- Advertisement -----------

ਸਿਖਲਾਈ ਉਪਰੰਤ ਡੇਅਰੀ ਕਰਜੇ ਤੇ ਦਿੱਤੀ ਜਾਵੇਗੀ ਜਨਰਲ ਜਾਤੀ ਨੂੰ 25% ਅਤੇ ਅਨੁਸੂਚਿਤ ਜਾਤੀ ਨੂੰ 33% ਸਬਸਿਡੀ

ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ:98784-41386 ਤੇ ਕੀਤਾ ਜਾ ਸਕਦਾ ਹੈ ਸੰਪਰਕ

ਐਸ.ਏ.ਐਸ ਨਗਰ 5 ਮਈ : ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਤੀਜਾ ਬੈਚ 9 ਮਈ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਬੰਧੀ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ,ਐਸ.ਏ.ਐਸ ਨਗਰ ਦੇ ਕਮਰਾ ਨੰਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ‘ਚ ਭਾਗ ਲੈਣ ਵਾਲੇ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਣ ਉਮਰ 18 ਸਾਲ ਤੋਂ 50 ਸਾਲ ਤੱਕ ਹੋਵੇ । ਉਨ੍ਹਾਂ ਨੇ ਖਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ ।

ਉਨ੍ਹਾਂ ਕਿਹਾ ਕਿ ਚਾਹਵਾਨ ਕਿਸਾਨ ਉਪਰੋਕਤ ਦਰਸਾਏ ਗਏ ਪਤੇ ਤੇ ਜਾ ਕੇ ਅਪਲਾਈ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ 9878441386 ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...