ਐਸ.ਏ.ਐਸ.ਨਗਰ 5 ਮਈ : – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਅਗਵਾਈ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਕਟਿਮ ਕੰਪਨਸੇਸ਼ਨ ਸਕੀਮ ਵਿਸ਼ੇ ਤੇ ਪੁਲਿਸ ਦੇ ਇੰਨਵੈਸਟੀਗੇਟਿੰਗ ਅਧਿਕਾਰੀਆਂ ਲਈ ਕੋਰਟਸ ਕੰਪਲੈਕਸ ਵਿਖੇ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸ੍ਰੀ ਬਲਜਿੰਦਰ ਸਿੰਘ ਮਾਨ, ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ, 2017 ਅਤੇ ਨਾਲਾਸਾ-ਕੰਪਨਸੇਸ਼ਨ ਸਕੀਮ ਫਾਰ ਵੂਮੈਨ ਵਿਕਟਿਮਜ਼/ਸਰਵਾਈਵਰਜ਼ ਆਫ਼ ਸੈਕਸੁਅਲ ਅਸਾਲਟ/ਅਦਰ ਕ੍ਰਾਈਮ-2018 ਸਕੀਮਾਂ ਅਧੀਨ ਜਾਣ ਵਾਲੇ ਮੁਆਵਜ਼ੇ ਸਬੰਧੀ ਵਿਸਥਾਰ ਸਹਿਤ ਦੱਸਦਿਆਂ ਕਿਹਾ ਕਿ ਪੀੜ੍ਹਤ ਵਿਅਕਤੀਆਂ ਨੂੰ ਉਨ੍ਹਾਂ ਕੇਸਾਂ ਵਿਚ ਮੁਆਵਜ਼ਾ ਅਦਾ ਕੀਤਾ ਜਾਂਦਾ ਹੈ ਜਿਸ ਕੇਸ ਵਿਚ ਦੋਸ਼ੀ ਨਾ ਲੱਭਿਆ ਜਾ ਸਕੇ ਜਾਂ ਦੋਸ਼ੀ ਦੀ ਪਹਿਚਾਣ ਨਾ ਹੋ ਸਕੇ ਪ੍ਰੰਤੂ ਪੀੜ੍ਹਤ ਦੀ ਪਹਿਚਾਣ ਹੋ ਗਈ ਹੋਵੇ।
ਇਸ ਤੋਂ ਇਲਾਵਾ ਜੇਕਰ ਅਦਾਲਤ ਵਲੋਂ ਸੈਕਸ਼ਨ 357-ਏ ਦੇ ਸਬ ਸੈਕਸ਼ਨ (2) ਅਤੇ (3) ਕੋਡ ਆਫ਼ ਕ੍ਰਿਮੀਨਲ ਪ੍ਰੋਸੀਜ਼ਰ ਅਧੀਨ ਪੀੜ੍ਹਤ ਜਾਂ ਉਸ ਦੇ ਨਿਰਭਰ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਨ੍ਹਾਂ ਕੇਸਾਂ ਵਿਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਇੰਨਵੈਸਟੀਗੇਟਿੰਗ ਅਧਿਕਾਰੀਆਂ ਨੂੰ ਪੌਕਸੋ ਐਕਟ ਅਧੀਨ ਪੀੜ੍ਹਤ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਅੰਤਰਿਮ ਰਾਹਤ ਸਬੰਧੀ ਦੀ ਜਾਣਕਾਰੀ ਦਿੱਤੀ ਗਈ।
----------- Advertisement -----------
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਕਟਿਮ ਕੰਪਨਸੇਸ਼ਨ ਸਕੀਮ ਵਿਸ਼ੇ ਤੇ ਇੰਨਵੈਸਟੀਗੇਟਿੰਗ ਅਧਿਕਾਰੀਆਂ ਲਈ ਟ੍ਰੇਨਿੰਗ ਪ੍ਰੋਗਰਾਮ
Published on
----------- Advertisement -----------
----------- Advertisement -----------












