November 17, 2026, 2:06 pm
----------- Advertisement -----------
HomeNewsBreaking Newsਰਾਜਾ ਵੜਿੰਗ ਨੇ ਝਾਰਖੰਡ 'ਚ ਕੋਲੇ ਦੀ ਖਾਣ ਨੂੰ ਲੈ ਕੇ ਮਾਨ...

ਰਾਜਾ ਵੜਿੰਗ ਨੇ ਝਾਰਖੰਡ ‘ਚ ਕੋਲੇ ਦੀ ਖਾਣ ਨੂੰ ਲੈ ਕੇ ਮਾਨ ਦੇ ਝੂਠੇ ਦਾਅਵਿਆਂ ਦੀ ਕਢੀ ਹਵਾ

Published on

----------- Advertisement -----------

ਚੰਡੀਗੜ੍ਹ, 5 ਮਈ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦੀ ਨਿੰਦਾ ਕੀਤੀ ਹੈ, ਜੋ ਉਨ੍ਹਾਂ ਦੀ ਅਗਿਆਨਤਾ ਜਾਂ ਸਰਾਸਰ ਝੁਠੇਪਣ ਦਾ ਪ੍ਰਗਟਾਵਾ ਕਰਦਾ ਹੈ।
ਮਾਨ ਦੇ ਦਾਅਵਿਆਂ ਦੇ ਜਵਾਬ ਵਿੱਚ ਕਿ ਪਚਵਾੜਾ ਕੋਲਾ ਖਾਣ ਪਿਛਲੀ ਸਰਕਾਰ ਦੁਆਰਾ ਬੰਦ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਦੀ ਸਰਕਾਰ ਇਸਨੂੰ ਜਲਦੀ ਸ਼ੁਰੂ ਕਰੇਗੀ, ਵੜਿੰਗ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਝਾਰਖੰਡ ਵਿੱਚ ਸਥਿਤ ਪਚਵਾੜਾ ਕੋਲਾ ਖਾਣ ਵਿੱਚ ਕੰਮ ਸ਼ੁਰੂ ਕਰਨ ਲਈ ਸੁਪਰੀਮ ਕੋਰਟ ਵਿੱਚ ਇਹ ਕੇਸ ਜਿੱਤਿਆ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਝੂਠ ਬੋਲਣ ਵਿੱਚ ਪੁਰਾਣੇ ਅਤੇ ਪੱਕੇ ਲੋਕ ਹਨ, ਜੋ ਪਚਵਾੜਾ ਕੋਲਾ ਖਾਣ ਬਾਰੇ ਵੀ ਝੂਠ ਬੋਲ ਰਹੇ ਹਨ। ਮਾਮਲੇ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਸਲ ਵਿੱਚ ਇਹ ਮਾਈਨ 2001 ਵਿੱਚ ਪੰਜਾਬ ਨੂੰ ਜਾਰੀ ਕੀਤੀ ਗਈ ਸੀ।
ਇਹ ਖਾਨ 2014 ਤੋਂ ਬੰਦ ਪਈ ਸੀ, ਜਿਸ ਦਾ ਕੰਮ ਸਰਕਾਰ ਨੇ ਬੰਦ ਨਹੀਂ ਕੀਤਾ ਸੀ, ਸਗੋਂ ਸੁਪਰੀਮ ਕੋਰਟ ਵੱਲੋਂ ਭਾਰਤ ਭਰ ਰੱਦ ਕੀਤੀਆਂ 212 ਹੋਰ ਖਾਣਾਂ ਦੀ ਅਲਾਟਮੈਂਟ ਵਿੱਚ ਇਹ ਸ਼ਾਮਲ ਸੀ।
ਖਾਨ ਨੂੰ 2015 ਵਿੱਚ ਇੱਕ ਵਾਰ ਫਿਰ ਸੂਬੇ ਨੂੰ ਜਾਰੀ ਕੀਤਾ ਗਿਆ ਸੀ ਅਤੇ ਇਸਨੂੰ ਚਲਾਉਣ ਲਈ ਇੱਕ ਆਪਰੇਟਰ ਦੀ ਚੋਣ ਸਭ ਤੋਂ ਘੱਟ ਬੋਲੀ ਲਈ ਬੋਲੀ ਤੋਂ ਬਾਅਦ ਕੀਤੀ ਗਈ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਖਾਨ ਦੇ ਪੁਰਾਣੇ ਬੋਲੀਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ, ਜਿਸਨੇ ਉਸ ਨੂੰ ਕਾਰਵਾਈ ਚਲਾਉਣ ਦਾ ਅਧਿਕਾਰ ਦਿੱਤਾ ਸੀ। ਕਿਉਂਕਿ ਇਸ ਨਾਲ ਸੂਬੇ ਨੂੰ ਨੁਕਸਾਨ ਹੋਇਆ, ਪੀਐਸਪੀਸੀਐਲ ਸੁਪਰੀਮ ਕੋਰਟ ਗਿਆ, ਜਿਸਨੇ 21 ਸਤੰਬਰ, 2021 ਨੂੰ ਇਸਦੇ ਹੱਕ ਵਿੱਚ ਫੈਸਲਾ ਸੁਣਾਇਆ। ਇਸ ਨਾਲ ਪੀਐਸਪੀਸੀਐਲ ਨੂੰ ਸਾਲਾਨਾ 600 ਕਰੋੜ ਰੁਪਏ ਦੀ ਬਚਤ ਹੋਵੇਗੀ।
ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਅਪਰੇਸ਼ਨ ਨੂੰ ਚਲਾਉਣ ਲਈ 6 ਮਹੀਨੇ ਦਾ ਸਮਾਂ ਲੱਗਦਾ ਹੈ। ਜਿਨ੍ਹਾਂ ਨੇ ਮਾਨ ਨੂੰ ਸਵਾਲ ਕੀਤਾ ਕਿ ਇਸ ਵਿਚ ਉਨ੍ਹਾਂ ਦਾ ਜਾਂ ਉਨ੍ਹਾਂ ਦੀ ਸਰਕਾਰ ਦਾ ਕੀ ਯੋਗਦਾਨ ਹੈ। ਇਹ ਸਭ ਸਾਡੀ ਸਰਕਾਰ ਨੇ ਕੀਤਾ ਹੈ।
ਇਸਨੂੰ ‘ਆਪ’ ਸਰਕਾਰ ਦਾ ਇੱਕ ਹੋਰ ਝੂਠ ਕਰਾਰ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਨੇ ਕੋਲੇ ਦੀ ਸਪਲਾਈ ਨੂੰ ਲੈ ਕੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨ ਦਾ ਦਾਅਵਾ ਕੀਤਾ ਸੀ ਅਤੇ ਮੰਤਰੀ ਨੇ ਸਿੱਧੇ ਤੌਰ ‘ਤੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਮਾਨ ਨੇ ਉਨ੍ਹਾਂ ਨਾਲ ਕਦੇ ਮੁਲਾਕਾਤ ਨਹੀਂ ਕੀਤੀ। ਉਨ੍ਹਾਂ ਕਿਹਾ ਸੀ ਕਿ ਝੂਠ ਬੋਲਣਾ ‘ਆਪ’ ਦੀ ਆਦਤ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲਾ ਸੰਕਟ ਨੂੰ ਲੈ ਕੇ ਉਨ੍ਹਾਂ ਨੂੰ ਕਦੇ ਨਹੀਂ ਮਿਲੇ। ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਮਾਨ ਨੇ ਕੇਂਦਰੀ ਕੋਲਾ ਮੰਤਰੀ ਨਾਲ ਮੁਲਾਕਾਤ ਕੀਤੀ ਸੀ, ਜਿਸ ਨੂੰ ਬਾਅਦ ‘ਚ ਉਨ੍ਹਾਂ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...