September 11, 2026, 9:16 pm
----------- Advertisement -----------
HomeNewsLatest Newsਅੰਮ੍ਰਿਤਸਰ ਦੇ ਬੈਂਕ 'ਚ ਲੱਖਾਂ ਦੀ ਲੁੱਟ; ਚਾਰ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ...

ਅੰਮ੍ਰਿਤਸਰ ਦੇ ਬੈਂਕ ‘ਚ ਲੱਖਾਂ ਦੀ ਲੁੱਟ; ਚਾਰ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Published on

----------- Advertisement -----------

ਅੰਮ੍ਰਿਤਸਰ : – ਅੰਮ੍ਰਿਤਸਰ ਜੀਟੀ ਰੋਡ ਅਲਫ਼ਾ ਵਨ ਦੇ ਸਾਹਮਣੇ ਨਕਾਬ ਪਹਿਨੇ ਚਾਰ ਨੌਜਵਾਨਾਂ ਨੇ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਨੌਜਵਾਨਾਂ ਨੇ ਬੈਂਕ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਕਰੀਬ 6 ਲੱਖ ਰੁਪਏ ਲੁੱਟ ਲਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਵਿਭਾਗ ਅਤੇ ਡਾਗ ਸਕੁਐਡ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ।
ਇਹ ਘਟਨਾ ਸ਼ੁੱਕਰਵਾਰ ਦੁਪਹਿਰ ਨੂੰ ਅਲਫਾ ਵਨ ਦੇ ਸਾਹਮਣੇ ਸਥਿਤ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ‘ਚ ਵਾਪਰੀ। ਬੈਂਕ ਮੈਨੇਜਰ ਨੇ ਦੱਸਿਆ ਕਿ ਪਹਿਲਾਂ ਇੱਕ ਵਿਅਕਤੀ ਗਾਹਕ ਬਣ ਕੇ ਬੈਂਕ ਅੰਦਰ ਆਇਆ। ਉਸਨੇ ਦੇਖਿਆ ਕਿ ਬੈਂਕ ਵਿੱਚ ਭੀੜ ਘੱਟ ਹੈ ਅਤੇ ਹਰ ਕੋਈ ਆਪਣੇ ਸਾਥੀਆਂ ਨਾਲ ਰੁੱਝਿਆ ਹੋਇਆ ਹੈ। ਤਿੰਨ ਹੋਰ ਨੌਜਵਾਨ ਹਥਿਆਰਾਂ ਨਾਲ ਬੈਂਕ ਅੰਦਰ ਦਾਖਲ ਹੋਏ। ਚਾਰਾਂ ਨੇ ਆਪਣੇ ਚਿਹਰਿਆਂ ‘ਤੇ ਮਾਸਕ ਪਾਏ ਹੋਏ ਸਨ ਅਤੇ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ ਸੀ। ਕੈਸ਼ੀਅਰ ਕੋਲ ਰੱਖੇ ਕਰੀਬ 6 ਲੱਖ ਰੁਪਏ ਲੁੱਟ ਕੇ ਆਪਣੇ ਨਾਲ ਲੈ ਗਏ।
ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮੁਲਾਜ਼ਮਾਂ ਦੇ ਬਿਆਨ ਲੈਣੇ ਸ਼ੁਰੂ ਕਰ ਦਿੱਤੇ ਹਨ। ਫੋਰੈਂਸਿਕ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਡੌਗ ਸਕੁਐਡ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਫਿਲਹਾਲ ਪੁਲਿਸ ਟੀਮ ਲੁਟੇਰਿਆਂ ਦੇ ਰਸਤੇ ਦਾ ਪਤਾ ਲਗਾਉਣ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਛਾਣਬੀਣ ਕਰ ਰਹੀ ਹੈ।
ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਸਾਰੇ ਲੁਟੇਰੇ ਸਫ਼ੈਦ ਰੰਗ ਦੀ ਕਾਰ ਵਿੱਚ ਬੈਂਕ ਦੇ ਬਾਹਰ ਪੁੱਜੇ ਸਨ। ਸਾਰੇ ਮੁਲਜ਼ਮਾਂ ਨੇ ਮਾਸਕ ਪਹਿਨੇ ਹੋਏ ਸਨ। ਫਿਲਹਾਲ ਟੀਮਾਂ ਜਾਂਚ ‘ਚ ਜੁਟੀਆਂ ਹੋਈਆਂ ਹਨ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰ ਲਈ ਹੈ। ਜਲਦ ਹੀ ਦੋਸ਼ੀਆਂ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...