June 11, 2026, 7:50 am
----------- Advertisement -----------
HomeNewsPunjabਨਸ਼ੇ ਕਰਨ ਤੋਂ ਰੋਕਣ 'ਤੇ ਦੋ ਗੁੱਟਾਂ ਵਿਚਾਲੇ ਲੜਾਈ, ਇੱਕ ਵਿਅਕਤੀ ਦੀ...

ਨਸ਼ੇ ਕਰਨ ਤੋਂ ਰੋਕਣ ‘ਤੇ ਦੋ ਗੁੱਟਾਂ ਵਿਚਾਲੇ ਲੜਾਈ, ਇੱਕ ਵਿਅਕਤੀ ਦੀ ਮੌਤ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਘਣੂਪੁਰ ਕਾਲੇ ਵਿੱਚ ਨਸ਼ੇ ਕਰਨ ਤੋਂ ਰੋਕਣ ਨੂੰ ਲੈ ਕੇ ਦੋ ਧੜਿਆਂ ਵਿੱਚ ਲੜਾਈ ਹੋ ਗਈ। ਰਾਤ ਸਮੇਂ ਨੌਜਵਾਨਾਂ ਦਰਮਿਆਨ ਇੱਟਾਂ-ਰੋੜੇ ਵੀ ਚੱਲੇ ਜਿਸ ਦੌਰਾਨ ਦੋ ਨੌਜਵਾਨ ਜ਼ਖ਼ਮੀ ਹੋ ਗਏ ਅਤੇ ਇੱਕ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਤਿੰਨ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਘਣੂਪੁਰ ਕਲਾ ਵਜੋਂ ਹੋਈ ਹੈ।
ਗੁਰਵਿੰਦਰ ਦੇ ਪਿਤਾ ਸੱਜਣ ਸਿੰਘ ਨੇ ਦੱਸਿਆ ਕਿ ਮੁਲਜ਼ਮ ਇਲਾਕੇ ਵਿੱਚ ਨਸ਼ਾ ਵੇਚਦਾ ਹੈ ਅਤੇ ਲੜਕਾ ਖੁਦ ਵੀ ਨਸ਼ੇ ਦਾ ਆਦੀ ਹੈ। ਰਾਤ ਸਮੇਂ ਮੁਲਜ਼ਮ ਨਸ਼ੇ ਦੀ ਹਾਲਤ ਵਿੱਚ ਛੱਤ ਤੋਂ ਇੱਟਾਂ ਮਾਰ ਰਿਹਾ ਸੀ। ਉਸਦਾ ਲੜਕਾ ਗਲੀ ‘ਚ ਪੈਦਲ ਜਾ ਰਿਹਾ ਸੀ ਕਿ ਉਸ ਦੇ ਸਿਰ ‘ਤੇ ਇੱਟ ਵੱਜੀ ਅਤੇ ਉਹ ਹੇਠਾਂ ਡਿੱਗ ਗਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਸਵੇਰੇ ਉਸ ਦੀ ਮੌਤ ਹੋ ਗਈ।
ਪੁਲਿਸ ਦਾ ਕਹਿਣਾ ਹੈ ਕਿ ਸੱਜਣ ਸਿੰਘ ਦੇ ਬਿਆਨਾਂ ’ਤੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪਹਿਲਾਂ ਦੋ ਗੁੱਟਾਂ ਵਿਚਕਾਰ ਲੜਾਈ ਹੋਈ। ਪਹਿਲਾਂ ਤਾਂ ਸਾਰੇ ਘਰ ਚਲੇ ਗਏ ਪਰ ਕੁਝ ਸਮੇਂ ਬਾਅਦ ਫਿਰ ਝਗੜਾ ਸ਼ੁਰੂ ਹੋ ਗਿਆ। ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਇੱਕ ਮੁਲਜ਼ਮ ਹਾਲੇ ਫਰਾਰ ਹੈ। ਉਸ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...