November 22, 2026, 11:56 pm
----------- Advertisement -----------
HomeNewsLatest Newsਚੌਹਾਲ ਨੇਚਰ ਅਵੇਅਰਨੈਸ ਕੈਂਪ ਦੀ ਸਥਾਪਤੀ ਨਾਲ ਖਿੱਤਾ ਦੁਨੀਆਂ ਦੇ ਨਕਸ਼ੇ ਉੱਤੇ...

ਚੌਹਾਲ ਨੇਚਰ ਅਵੇਅਰਨੈਸ ਕੈਂਪ ਦੀ ਸਥਾਪਤੀ ਨਾਲ ਖਿੱਤਾ ਦੁਨੀਆਂ ਦੇ ਨਕਸ਼ੇ ਉੱਤੇ ਉੱਭਰੇਗਾ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਦੀ ਵੱਡੀ ਭੂਮਿਕਾ

ਪ੍ਰਾਜੈਕਟ ਉੱਤੇ ਖਰਚ ਹੋਣਗੇ 4 ਕਰੋੜ ਰੁਪਏ

ਹੁਸ਼ਿਆਰਪੁਰ/ਚੰਡੀਗੜ੍ਹ, 6 ਮਈ : – ”ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਬਹੁਤ ਵੱਡੀ ਭੂਮਿਕਾ ਨਿਭਾਉਣ ਦੀ ਸਮਰੱਥਾ ਰੱਖਦਾ ਹੈ ਅਤੇ ਰੋਜ਼ਗਾਰ ਸਿਰਜਣ ਵਿੱਚ ਵੀ ਈਕੋ ਟੂਰਿਜ਼ਮ ਦਾ ਅਹਿਮ ਕਿਰਦਾਰ ਹੈ।” ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹੁਸ਼ਿਆਰਪੁਰ ਵਿਖੇ ਚੌਹਾਲ ਨੇਚਰ ਅਵੇਅਰਨੈਸ ਕੈਂਪ ਦੇ ਨਿਰੀਖਣ ਮੌਕੇ ਪ੍ਰਗਟ ਕੀਤੇ।

ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਸ ਸੁਪਨਮਈ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਉਹ ਮੁੱਖ ਮੰਤਰੀ ਦੀਆਂ ਹਦਾਇਤਾਂ ਉੱਤੇ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਬਾਰੀਕੀ ਨਾਲ ਹਰ ਪੱਖ ਤੋਂ ਜਾਇਜਾ ਲੈਣ ਆਏ ਹਨ। ਉਹਨਾਂ ਵਿਸ਼ਵਾਸ਼ ਪ੍ਰਗਟ ਕੀਤਾ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣ ਵਾਲੇ ਇਸ ਪ੍ਰਾਜੈਕਟ ਤਹਿਤ ਚੌਹਾਲ ਡੈਮ ਦੇ ਨੇੜੇ ਇਕ ਨੇਚਰ ਅਵੇਅਰਨੈਸ ਕੈਂਪ ਸਥਾਪਿਤ ਕੀਤਾ ਜਾਵੇਗਾ ਜਿਸ ਵਿੱਚ ਇਕ ਨੇਚਰ ਟਰੇਲ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ 5 ਟੈਂਟ ਵਾਲੀਆਂ ਰਿਹਾਇਸ਼ਾਂ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਸਥਾਨਕ ਰੈਸਟ ਹਾਊਸ ਦੀ ਦਿੱਖ ਵਿੱਚ ਵੀ ਸੁਧਾਰ ਕੀਤਾ ਜਾਵੇਗਾ।

ਉਹਨਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਸੈਲਾਨੀਆਂ ਲਈ ਬੇਹੱਦ ਖਿੱਚ ਦਾ ਕੇਂਦਰ ਸਾਬਤ ਹੋਵੇਗਾ ਜਿਸ ਨਾਲ ਇਸ ਖਿੱਤੇ ਨੂੰ ਸੈਰ-ਸਪਾਟੇ ਪੱਖੋਂ ਦੁਨੀਆਂ ਦੇ ਨਕਸ਼ੇ ਉੱਪਰ ਉੱਭਰਨ ਵਿੱਚ ਕਾਫੀ ਮਦਦ ਮਿਲੇਗੀ। ਉਹਨਾਂ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿੱਚ ਸੈਰ-ਸਪਾਟਾ ਵਿਸ਼ਵ ਭਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੀ ਪੁਰਜੋਰ ਕੋਸ਼ਿਸ਼ ਕਰ ਰਹੀ ਹੈ ਕਿ ਇਸ ਖੇਤਰ ਵਿੱਚ ਮੌਜੂਦ ਅਸੀਮਿਤ ਸਮਰੱਥਾਵਾਂ ਦਾ ਭਰਪੂਰ ਇਸਤਿਮਾਲ ਕਰਦੇ ਹੋਏ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਜਾਵੇ।

ਉਨ੍ਹਾਂ ਇਸ ਮੌਕੇ ਥਾਨਾ ਡੈਮ ਦਾ ਦੌਰਾ ਵੀ ਕੀਤਾ।

ਇਸ ਮੌਕੇ ਪੰਜਾਬ ਦੇ ਮਾਲ ਅਤੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਾਂਡਾ ਉੜਮੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਪ੍ਰਮੁੱਖ ਮੁੱਖ ਵਣਪਾਲ ਪ੍ਰਵੀਨ ਥਿੰਦ ਤੇ ਮੁੱਖ ਵਣਪਾਲ (ਹੁਸ਼ਿਆਰਪੁਰ) ਸੰਜੀਵ ਤਿਵਾਰੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...