November 15, 2026, 10:07 am
----------- Advertisement -----------
HomeNewsBreaking Newsਬੱਗਾ ਮਾਮਲੇ 'ਚ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਨਹੀਂ ਮਿਲੀ ਰਾਹਤ, ਸੁਣਵਾਈ...

ਬੱਗਾ ਮਾਮਲੇ ‘ਚ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਨਹੀਂ ਮਿਲੀ ਰਾਹਤ, ਸੁਣਵਾਈ ਕੱਲ ਤੱਕ ਮੁਲਤਵੀ

Published on

----------- Advertisement -----------

ਦਿੱਲੀ ਪੁਲਿਸ ਨੇ ਦੱਸਿਆ ਕਿ ਬੱਗਾ ਨੂੰ ਦਵਾਰਕਾ ਅਦਾਲਤ ਵੱਲੋਂ ਜਾਰੀ ਸਰਚ ਵਾਰੰਟ ‘ਤੇ ਦਿੱਲੀ ਲਿਜਾਇਆ ਗਿਆ ਸੀ

ਨੌਜਵਾਨ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਹਿਰਾਸਤ ‘ਚ ਲੈਣ ਵਾਲੀ ਪੁਲਿਸ ਪਾਰਟੀ ਨੂੰ ਹਰਿਆਣਾ ‘ਚ ਨਜ਼ਰਬੰਦੀ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਹਾਈਕੋਰਟ ‘ਚ ਦਾਇਰ ਕੀਤੀ ਗਈ ਅਰਜ਼ੀ ‘ਤੇ ਅੱਜ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਕੋਈ ਰਾਹਤ ਨਹੀਂ ਮਿਲੀ ਹੈ, ਜਿਸ ‘ਤੇ ਸੁਣਵਾਈ ਸ਼ਨੀਵਾਰ ਤੱਕ ਟਾਲਦਿਆਂ ਹਰਿਆਣਾ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿੱਚ ਲਿਖਤੀ ਜਵਾਬ ਦਾਇਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪਹਿਲੇ ਮਾਮਲੇ ਦੀ ਸੁਣਵਾਈ ਦੁਪਹਿਰ 2 ਵਜੇ ਹੋਈ, ਜਿਸ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ ‘ਚ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਕਿਵੇਂ ਹਿਰਾਸਤ ‘ਚ ਲਿਆ ਗਿਆ। ਇਸ ਤੋਂ ਬਾਅਦ ਜਦੋਂ 4 ਵਜੇ ਸੁਣਵਾਈ ਸ਼ੁਰੂ ਹੋਈ ਤਾਂ ਹਰਿਆਣਾ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਪੁਲਿਸ ਤੋਂ ਸੁਨੇਹਾ ਮਿਲਿਆ ਹੈ ਕਿ ਬੱਗਾ ਦੇ ਪਿਤਾ ਦੀ ਸ਼ਿਕਾਇਤ ‘ਤੇ ਦਵਾਰਕਾ ਅਦਾਲਤ ਨੇ ਸਰਚ ਵਾਰੰਟ ਜਾਰੀ ਕੀਤੇ ਹਨ।
ਇਸ ਤੋਂ ਬਾਅਦ ਟ੍ਰੈਫਿਕ ਪੁਲਸ ਨੇ ਉਨ੍ਹਾਂ ਵਾਹਨਾਂ ਨੂੰ ਕੁਰੂਕਸ਼ੇਤਰ ਵਿਖੇ ਰੋਕ ਲਿਆ ਅਤੇ ਬਾਅਦ ‘ਚ ਜਦੋਂ ਦਿੱਲੀ ਪੁਲਸ ਨੇ ਸਰਚ ਵਾਰੰਟ ਦਿਖਾਏ ਤਾਂ ਬੱਗਾ ਦੀ ਹਿਰਾਸਤ ਦਿੱਲੀ ਪੁਲਸ ਨੂੰ ਦੇ ਦਿੱਤੀ ਗਈ। ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਅਤੇ ਹੁਣ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਚਲੇ ਗਏ ਹਨ, ਇਸ ਲਈ ਗੈਰ-ਕਾਨੂੰਨੀ ਹਿਰਾਸਤ ਦੀ ਇਹ ਪਟੀਸ਼ਨ ਬੇਬੁਨਿਆਦ ਹੈ।
ਇਸ ਜਵਾਬ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ‘ਚ ਪੰਜਾਬ ਸਰਕਾਰ ‘ਤੇ ਲਗਾਏ ਗਏ ਦੋਸ਼ਾਂ ‘ਤੇ ਦਿੱਲੀ ਪੁਲਸ ਅਤੇ ਹਰਿਆਣਾ ਸਰਕਾਰ ਨੂੰ ਸ਼ਨੀਵਾਰ ਸਵੇਰੇ ਲਿਖਤੀ ਜਵਾਬ ਦਾਖਲ ਕਰਨ ਦੇ ਹੁਕਮ ਦਿੰਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...