November 22, 2026, 11:56 pm
----------- Advertisement -----------
HomeNewsLatest Newsਤੇਜਿੰਦਰ ਸਿੰਘ ਬੱਗਾ ਦੀ ਰਿਹਾਈ ਨਾਲ ਅਹੰਕਾਰੀ ਤੇ ਬਦਲਾਖੋਰ ਲੋਕਾਂ ਦੀ ਹਾਰ...

ਤੇਜਿੰਦਰ ਸਿੰਘ ਬੱਗਾ ਦੀ ਰਿਹਾਈ ਨਾਲ ਅਹੰਕਾਰੀ ਤੇ ਬਦਲਾਖੋਰ ਲੋਕਾਂ ਦੀ ਹਾਰ ਹੋਈ : ਮਨਜਿੰਦਰ ਸਿੰਘ ਸਿਰਸਾ

Published on

----------- Advertisement -----------

ਨਵੀਂ ਦਿੱਲੀ, 6 ਮਈ : – ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਅਗਵਾ ਕੀਤੇ ਗਏ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੀ ਰਿਹਾਈ ਨਾਲ ਅਹੰਕਾਰੀ, ਬਦਲਾਖੋਰੀ ਤੇ ਦੁਰਾਚਾਰ ਲੋਕਾਂ ਦੀ ਹਾਰ ਹੋਈ ਹੈ ਅਤੇ ਸੱਚਾਈ, ਇਨਸਾਫ, ਕਾਨੂੰਨ ਤੇ ਸੰਵਿਧਾਨ ਦੀ ਬਹੁਤ ਵੱਡੀ ਜਿੱਤ ਹੋਈ ਹੈ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਇਹ ਯਾਦ ਰੱਖਣ ਕਿ ਪੰਜਾਬ ਦੀ ਸਰਕਾਰ ਨੇ ਅੱਜ ਪੂਰੇ ਦੇਸ਼ ਅੰਦਰ ਸਿੱਖਾਂ ਨੂੰ ਬਦਨਾਮ ਕੀਤਾ ਤੇ ਪੰਜਾਬ ਪੁਲਿਸ ਨੁੰ ਟਕਰਾਅ ਦੇ ਰਾਹ ਪਾਇਆ ਤਾਂ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਊਮੈ ਤੇ ਬਦਲਾਖੋਰੀ ਦੀ ਪੂਰਤੀ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਅੱਜ ਅਗਵਾਕਾਰੀ ਵਿਚ ਸ਼ਾਮਲ ਪੁਲਿਸ ਅਫਸਰਾਂ ਨੇ ਇਹ ਪਾਪ ਕੀਤਾ ਹੈ ਤੇ ਇਹ ਗੈਰ ਕਾਨੂੰਨੀ ਕੰਮ ਕੀਤਾ ਜਿਸਦੀ ਸਜ਼ਾ ਅਸੀਂ ਉਹਨਾਂ ਨੂੰ ਕਾਨੂੰਨ ਮੁਤਾਬਕ ਦੁਆਵਾਂਗੇ।
ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਇਹ ਯਾਦ ਰੱਖਣ ਕਿ ਉਹ ਸਾਨੁੰ ਜੇਲ੍ਹਾਂ ਵਿਚ ਤਾਂ ਬੰਦ ਕਰ ਸਕਦੇ ਹਨ ਪਰ ਸਾਨੂੰ ਡਰਾ ਧਮਕਾ ਨਹੀਂ ਸਕਦੇ ਤੇ ਨਾ ਸਾਡੀ ਆਵਾਜ਼ ਬੰਦ ਕਰ ਸਕਦੇ ਹਨ। ਉਹਨਾਂ ਕਿਹਾ ਕਿ ਤੁਸੀਂ ਜੇਲ੍ਹਾਂ ਵਿਚ ਸਾਨੁੰ ਰੱਖ ਸਕਦੇ ਹੋ, ਅਤਿਆਚਾਰ ਕਰ ਸਕਦੇ ਹੋ ਪਰ ਜੋ ਤੁਸੀਂ ਪੰਜਾਬ ਦੀ ਲੁੱਟ ਖਸੁੱਟ ਕਰ ਰਹੇ ਹੋ ਅਤੇ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿਚ ਲੁਟਾ ਰਹੇ ਹੋ, ਇਹ ਸਾਰੀਆਂ ਚੀਜ਼ਾਂ ਅਸੀਂ ਦੇਸ਼ ਦੇ ਅੱਗੇ ਲਿਆਂਦੇ ਰਹਾਂਗੇ।
ਉਹਨਾਂ ਕਿਹਾ ਕਿ ਅੱਜ ਦੀ ਜਿੱਤ ਅਹੰਕਾਰੀਆਂ ਤੇ ਦੁਰਾਚਾਰੀਆਂ ਦੀ ਹਾਰ ਹੈ ਤੇ ਭਾਜਪਾ ਦੇ ਵਰਕਰ ਦੀ ਜਿੱਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...