August 23, 2026, 7:38 pm
----------- Advertisement -----------
HomeNewsLatest Newsਸਿੰਘ ਸਭਾ ਦੇ ਆਗੂਆ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮਿਲ ਕੇ...

ਸਿੰਘ ਸਭਾ ਦੇ ਆਗੂਆ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮਿਲ ਕੇ ਕਮੇਟੀ ਦੇ ਚੈਨਲ ਚਲਾਉਣ ਉੱਤੇ ਦਿੱਤਾ ਜ਼ੋਰ

Published on

----------- Advertisement -----------

ਚੰਡੀਗੜ੍ਹ 6 ਮਈ (2022) : – ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦੇ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੇ ਅਤੇ ਪੀਟੀਸੀ ਰਾਹੀਂ ਗੁਰਬਾਣੀ ਦਾ ਦਰਬਾਰ ਸਾਹਿਬ ਵਿੱਚੋਂ ਪ੍ਰਸਾਰਣ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਵਫਦ ਵਿੱਚ ਸ਼ਾਮਿਲ ਡਾ. ਖੁਸ਼ਹਾਲ ਸਿੰਘ, ਜਸਪਾਲ ਸਿੰਘ ਸਿੱਧੂ ਪੱਤਰਕਾਰ, ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਗੁਰਬਾਣੀ ਦੇ ਵਸਤੂਕਰਨ ਅਤੇ ਵਪਾਰੀਕਰਨ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦੀਆਂ ਬੀੜ੍ਹਾਂ ਦੀ ਛਪਾਈ ਨੂੰ ਆਪਣੇ ਰਾਹੀਂ ਸ਼ੁਰੂ ਕਰਕੇ ਪ੍ਰਾਈਵੇਟ ਕੰਪਨੀਆਂ ਵੱਲੋਂ ਬੀੜ੍ਹਾਂ ਛਾਪਣ ਉੱਤੇ ਪੂਰਨ ਪਾਬੰਦੀ ਲਾ ਦਿੱਤੀ ਸੀ। ਉਸੇ ਤਰਜ਼ ਉੱਤੇ ਬਾਦਲਾਂ ਦੇ ਨਿੱਜੀ ਟੀਵੀ ਚੈਨਲ ਪੀਟੀਸੀ ਵੱਲੋਂ ਪੇਡ ਕੇਬਲ ਨੈੱਟਵਰਕ ਰਾਹੀਂ ਦਰਬਾਰ ਸਾਹਿਬ ਤੋ ਰੋਜ਼ਾਨਾ ਕੀਰਤਨ ਪ੍ਰਸਾਰਣ ਕਰਨ ਨਾਲ ਗੁਰਬਾਣੀ ਦੇ ਹੋ ਰਹੇ ਵਪਾਰੀਕਰਨ ਨੂੰ ਸ਼੍ਰੋਮਣੀ ਕਮੇਟੀ ਤਰੁੰਤ ਬੰਦ ਕਰੇ।
ਸਿੰਘ ਸਭਾ ਆਗੂਆਂ ਨੇ ਕਿਹਾ ਕਿ ਪਿਛਲੇ ਮਾਰਚ ਮਹੀਨੇ ਵਿੱਚ ਪੀਟੀਸੀ ਚੈਨਲ ਦੇ ਸੈਕਸ ਸਕੈਂਡਲ ਵਿੱਚ ਸ਼ਮੂਲੀਅਤ ਹੋਣ ਉਪਰੰਤ ਮੁਹਾਲੀ ਵਿੱਚ ਪੁਲਿਸ ਕੇਸ ਦਰਜ਼ ਹੋ ਗਿਆ ਹੈ। ਜਿਸ ਕਰਕੇ, ਇਹ ਚੈਨਲ ਪਵਿੱਤਰ ਗੁਰਬਾਣੀ ਨੂੰ ਟੈਲੀਕਾਸਟ ਕਰਨ ਦਾ ਨੈਤਿਕ ਅਧਿਕਾਰ ਵੀ ਖੋ ਬੈਠਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 8 ਅਪ੍ਰੈਲ 2022 ਨੂੰ ਸ਼੍ਰੋਮਣੀ ਕਮੇਟੀ ਨੂੰ ਆਪਣਾ ਟੀਵੀ ਚੈਨਲ ਚਲਾ ਕੇ ਸਿੱਖ ਸੰਗਤ ਲਈ ਗੁਰਬਾਣੀ ਦਾ ਮੁਫਤ ਪ੍ਰਸਾਰ ਦੇ ਆਦੇਸ਼ ਦਿੱਤੇ ਸਨ। ਜਿਵੇਂ ਹਿੰਦੂ, ਮਸੁਲਮਾਨ ਅਤੇ ਬੌਧੀ ਤੀਰਥ ਅਸਥਾਨ ਪਹਿਲਾਂ ਹੀ ਕਰ ਰਹੇ ਹਨ।
ਲੰਬੇ ਸਮੇਂ ਤੋਂ ਬਾਦਲਾਂ ਦੀ ਕੰਟਰੋਲ ਹੇਠ ਚਲਦੀ ਸ਼੍ਰੌਮਣੀ ਕਮੇਟੀ ਨੇ ਸਿੱਖ ਸੰਗਤ ਦੀਆਂ ਪੀਟੀਸੀ ਵਿਰੁੱਧ ਹਜ਼ਾਰਾਂ ਸ਼ਿਕਾਇਤਾਂ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਮਤੇ ਦੀ ਪ੍ਰਵਾਹ ਨਾ ਕਰਦਿਆਂ ਇਸ ਚੈਨਲ ਨੇ ਆਪਣੀ ਅਜ਼ਾਰੇਦਾਰੀ ਅਤੇ ਆਪ ਹੁਦਰਾਪਣ ਕਾਇਮ ਰੱਖਿਆ ਹੋਇਆ ਹੈ।
ਤ੍ਰਿਪਤੀ ਅਤੇ ਹੋਰ ਹਿੰਦੂ ਮੰਦਰ ਬਕਾਇਦਾ ਪਾਰਦਰਸ਼ੀ ਤਰੀਕੇ ਨਾਲ ਟੈਲੀਕਾਸਟ ਦੇ ਹੱਕ ਦਿੰਦੇ ਹਨ। ਮੱਕਾ ਸ਼ਰੀਫ ਨੇ ਹਾਜੀਆਂ ਲਈ ਧਾਰਮਿਕ ਪ੍ਰੋਗਰਾਮ ਮੁਫਤ ਪ੍ਰਸਾਰਣ ਕਰਨ ਲਈ ਸੌਦੀ ਬਰਾਡ ਕਾਸਟਿੰਗ ਕਾਰਪੋਰੇਸ਼ਨ ਬਣਾਈ ਹੈ, ਕਾਂਸ਼ੀ ਵਿਸ਼ਵਾਨਾਥ, ਵੈਸ਼ਨੋ ਦੇਵੀ, ਜਗਨ ਨਾਥਪੁਰੀ ਅਤੇ ਬੌਧੀ ਮੰਦਰਾਂ ਨੇ ਮੁਫਤ ਧਾਰਮਿਕ ਪ੍ਰਸਾਰਣ ਕਰਨ ਬੰਦੋਬਸ਼ਤ ਕੀਤੇ ਹੋਏ ਹਨ।
ਕੇਂਦਰੀ ਸਿੰਘ ਸਭਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਧਾਮੀ ਨੂੰ ਅਪੀਲ ਕੀਤੀ ਕਿ ਪੰਥ ਦੀ ਇੱਕ-ਸੁਰ ਅਵਾਜ਼ ਸੁਣਦਿਆਂ ਉਹ ਗੁਰਬਾਣੀ ਦੇ ਵਸਤੂਕਰਨ ਅਤੇ ਵਪਾਰੀਕਰਨ ਨੂੰ ਤਰੁੰਤ ਰੋਕੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਗੁਰਬਾਣੀ ਪ੍ਰਸਾਰ ਕਰਨ ਹਿੱਤ ਆਪਣਾ ਚੈਨਲ ਤੁਰੰਤ ਸ਼ੁਰੂ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...