August 1, 2026, 2:43 pm
----------- Advertisement -----------
HomeNewsEntertainmentਸਪਨਾ ਚੌਧਰੀ ਦਾ ਪਤੀ ਨਾਲ ਇਹ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ...

ਸਪਨਾ ਚੌਧਰੀ ਦਾ ਪਤੀ ਨਾਲ ਇਹ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਹੋ ਰਿਹਾ ਵਾਇਰਲ

Published on

----------- Advertisement -----------

ਹਰਿਆਣਵੀ ਡਾਂਸਰ ਸਪਨਾ ਚੌਧਰੀ, ਜੋ ਆਪਣੇ ਸ਼ਾਨਦਾਰ ਗੀਤਾਂ ਅਤੇ ਸ਼ਾਨਦਾਰ ਡਾਂਸ ਮੂਵਜ਼ ਲਈ ਜਾਣੀ ਜਾਂਦੀ ਹੈ, ਅਕਸਰ ਸੋਸ਼ਲ ਮੀਡੀਆ ‘ਤੇ ਚਰਚਾ ਵਿੱਚ ਰਹਿੰਦੀ ਹੈ। ਬਿੱਗ ਬੌਸ ਫੇਮ ਸਪਨਾ ਚੌਧਰੀ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਫੈਨ ਫਾਲੋਇੰਗ ਦੇ ਮਾਮਲੇ ‘ਚ ਵੱਡੇ-ਵੱਡੇ ਅਦਾਕਾਰਾਂ ਦਾ ਮੁਕਾਬਲਾ ਕਰਨ ਵਾਲੀ ਅਦਾਕਾਰਾ ਦੇ ਪ੍ਰਸ਼ੰਸਕ ਨਾ ਸਿਰਫ ਉਸ ਦੀਆਂ ਪੋਸਟਾਂ ਨੂੰ ਲਾਈਕ ਕਰਦੇ ਹਨ ਸਗੋਂ ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਹਾਲ ਹੀ ਵਿੱਚ ਉਸ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ।

ਜਿਸ ‘ਚ ਅਦਾਕਾਰਾ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਵਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਦੋਵਾਂ ਦਾ ਇਹ ਵੀਡੀਓ ਛਾ ਗਿਆ ਹੈ । ਸਪਨਾ ਚੌਧਰੀ ਦੇ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਾਮ ਦਾ ਸਮਾਂ ਹੈ ਅਤੇ ਸਪਨਾ ਦਾ ਪਤੀ ਛੱਤ ‘ਤੇ ਖੜਾ ਹੋਇਆ ਹੈ ।ਇਸੇ ਦੌਰਾਨ ਸਪਨਾ ਉੱਥੇ ਆਉਂਦੀ ਹੈ ਤਾਂ ਵੀਰ ਸਾਹੂ ਉਸ ਨੂੰ ਆਪਣੀਆਂ ਬਾਹਾਂ ‘ਚ ਭਰ ਲੈਂਦਾ ਹੈ । ਇਸ ਤੋਂ ਬਾਅਦ ਦੋਵੇਂ ਜਣੇ ਉਸ ਢੱਲਦੇ ਹੋਏ ਸੂਰਜ ਨੂੰ ਵੇਖਣ ਲੱਗ ਪੈਂਦੇ ਹਨ । ਸਪਨਾ ਚੌਧਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੇ ਡਾਂਸ ਦੇ ਲਈ ਦੁਨੀਆ ਭਰ ‘ਚ ਜਾਣੀ ਜਾਂਦੀ ਹੈ ।

ਉਸ ਦੇ ਡਾਂਸ ਦੇ ਵੀਡੀਓ ਖੂਬ ਪਸੰਦ ਕੀਤੇ ਜਾਂਦੇ ਹਨ।ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਹੁਤ ਹੀ ਛੋਟੀ ਜਿਹੀ ਉਮਰ ‘ਚ ਕਰ ਦਿੱਤੀ ਸੀ । ਕਿਉਂਕਿ ਉਸ ਦੇ ਪਿਤਾ ਜੀ ਦਾ ਦਿਹਾਂਤ ਜਦੋਂ ਉਹ ਬਹੁਤ ਛੋਟੀ ਸੀ ਉਦੋਂ ਹੋ ਗਿਆ ਸੀ । ਹਾਲਾਂਕਿ ਸਪਨਾ ਨੇ ਕਦੇ ਵੀ ਨਹੀਂ ਸੀ ਸੋਚਿਆ ਕਿ ਉਹ ਡਾਂਸਰ ਬਣੇ । ਉਹ ਪੜ੍ਹ ਲਿਖ ਕੇ ਅਫਸਰ ਬਣਨਾ ਚਾਹੁੰਦੀ ਸੀ ਪਰ ਕਿਸਮਤ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ । ਉਸ ਦੇ ਪਤੀ ਵੀਰ ਸਾਹੂ ਵੀ ਕਾਫੀ ਮਸ਼ਹੂਰ ਹਨ ਅਤੇ ਉਸ ਨੂੰ ਹਰਿਆਣਾ ਦਾ ਬੱਬੂ ਮਾਨ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...