November 24, 2026, 7:46 pm
----------- Advertisement -----------
HomeNewsਵਿਅਕਤੀ ਨੇ ਗੱਡੀ ਸਣੇ ਮਾਰੀ ਭਾਖੜਾ ਨਹਿਰ 'ਚ ਛਾਲ ! ਗੋਤਾਖੋਰਾਂ ਨੇ...

ਵਿਅਕਤੀ ਨੇ ਗੱਡੀ ਸਣੇ ਮਾਰੀ ਭਾਖੜਾ ਨਹਿਰ ‘ਚ ਛਾਲ ! ਗੋਤਾਖੋਰਾਂ ਨੇ ਕੀਤੀ ਬਚਾਉਣ ਦੀ ਕੋਸ਼ਿਸ਼ ਪਰ ਨਹੀਂ ਖੋਲ੍ਹਿਆ ਸ਼ੀਸ਼ਾ

Published on

----------- Advertisement -----------

ਰੂਪਨਗਰ ‘ਚ ਸ਼ਨਿਚਰਵਾਰ ਸਵੇਰੇ ਕਾਰ ਚਾਲਕ ਨੇ ਭਿਓਰਾ ਪੁਲ (ਰੂਪਨਗਰ-ਚੰਡੀਗੜ੍ਹ ਰੋਡ) ਦੇ ਹੇਠਾਂ ਤੋਂ ਲੰਘਦੀ ਭਾਖੜਾ ਨਹਿਰ ‘ਚ ਫੋਰਡ ਐਂਡੇਵਰ ਕਾਰ ਸੁੱਟ ਦਿੱਤੀ।ਮੌਕੇ ‘ਤੇ ਮੌਜੂਦ ਗੋਤਾਖੋਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮੌਕੇ ‘ਤੇ ਰੱਸੀ ਵੀ ਸੁੱਟੀ ਗਈ। ਪਰ ਕਾਰ ਚਾਲਕ ਬਾਹਰ ਨਹੀਂ ਆਇਆ। ਗੋਤਾਖੋਰਾਂ ਨੇ ਕਾਰ ਦੇ ਡੁੱਬਣ ਤੋਂ ਪਹਿਲਾਂ ਹੀ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਕਾਰ ਚਾਲਕ ਨੇ ਕਾਰ ਦੀਆਂ ਖਿੜਕੀਆਂ ਨਹੀਂ ਖੋਲ੍ਹੀਆਂ।

ਗੋਤਾਖੋਰ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਭਾਖੜਾ ਨਹਿਰ ਦੇ ਪੁਲ ਦੇ ਵਿਚਕਾਰ ਪੈਦਲ ਜਾ ਰਿਹਾ ਸੀ ਤਾਂ ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਵੱਲ ਆ ਕੇ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ ਹੈ। ਇਸ ਤੋਂ ਬਾਅਦ ਕਾਰ ਚਾਲਕ ਨੇ ਪੁਲ ਪਾਰ ਕਰਨ ਤੋਂ ਬਾਅਦ ਕਾਰ ਨੂੰ ਨਹਿਰ ਦੇ ਨਾਲ ਲੱਗਦੇ ਕੱਚੇ ਫੁੱਟਪਾਥ ‘ਤੇ ਲੈ ਕੇ ਨਹਿਰ ‘ਚ ਸੁੱਟ ਦਿੱਤਾ। ਮੌਕੇ ‘ਤੇ ਮੌਜੂਦ ਗੋਤਾਖੋਰਾਂ ਨੇ ਕਾਰ ਦੇ ਨਹਿਰ ‘ਚ ਡਿੱਗਣ ਦੀ ਵੀਡੀਓ ਫੁਟੇਜ ਬਣਾਈ। ਗੋਤਾਖੋਰਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...