April 23, 2026, 11:27 pm
----------- Advertisement -----------
HomeNewsEntertainmentਕੇ.ਐੱਲ.ਰਾਹੁਲ ਨਾਲ ਵਿਆਹ ਦੀਆਂ ਖ਼ਬਰਾਂ 'ਤੇ ਆਥੀਆ ਸ਼ੈੱਟੀ ਨੇ ਤੋੜੀ ਚੁੱਪੀ, ਆਖੀ...

ਕੇ.ਐੱਲ.ਰਾਹੁਲ ਨਾਲ ਵਿਆਹ ਦੀਆਂ ਖ਼ਬਰਾਂ ‘ਤੇ ਆਥੀਆ ਸ਼ੈੱਟੀ ਨੇ ਤੋੜੀ ਚੁੱਪੀ, ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੁਨੀਲ ਸ਼ੈੱਟੀ ਦੀ ਬੇਟੀ ਅਥੀਆ ਸ਼ੈੱਟੀ ਪਿਛਲੇ ਕਾਫੀ ਸਮੇਂ ਤੋਂ ਆਪਣੇ ਕਥਿਤ ਰਿਸ਼ਤੇ ਨੂੰ ਲੈ ਕੇ ਚਰਚਾ ‘ਚ ਹੈ। ਪਿਛਲੇ ਦਿਨੀਂ ਸਾਹਮਣੇ ਆਈਆਂ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਆਥੀਆ ਸ਼ੈੱਟੀ ਅਤੇ ਕ੍ਰਿਕਟਰ ਕੇਐਲ ਰਾਹੁਲ ਇਸ ਸਾਲ ਦਸੰਬਰ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਦੇ ਨਾਲ ਹੀ ਹੁਣ ਅਦਾਕਾਰਾ ਆਥੀਆ ਸ਼ੈੱਟੀ ਨੇ ਖੁਦ ਆਪਣੇ ਵਿਆਹ ਦੀਆਂ ਖਬਰਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਹਾਲ ਹੀ ‘ਚ ਦਿੱਤੇ ਇੰਟਰਵਿਊ ‘ਚ ਅਦਾਕਾਰਾ ਨੇ ਦੱਸਿਆ ਕਿ ਅਜਿਹੀਆਂ ਅਫਵਾਹਾਂ ਸੁਣ ਕੇ ਉਹ ਉਸ ‘ਤੇ ਹੱਸ ਪਈ।

ਦਰਅਸਲ, ਪਿਛਲੇ ਦਿਨੀਂ ਕੁਝ ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਆਥੀਆ ਅਤੇ ਕੇਐਲ ਰਾਹੁਲ ਨੇ ਬਾਂਦਰਾ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਆਪਣੇ ਲਈ ਇੱਕ ਘਰ ਬੁੱਕ ਕਰਵਾਇਆ ਹੈ। ਅਜਿਹੇ ‘ਚ ਹੁਣ ਇਨ੍ਹਾਂ ਖਬਰਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਆਥੀਆ ਨੇ ਕਿਹਾ ਕਿ ਇਹ ਸੱਚ ਹੈ ਕਿ ਉਹ ਨਵੇਂ ਘਰ ‘ਚ ਜਾ ਰਹੀ ਹੈ ਪਰ ਉਹ ਆਪਣੇ ਮਾਤਾ-ਪਿਤਾ ਸੁਨੀਲ ਸ਼ੈੱਟੀ ਅਤੇ ਮਾਨਾ ਸ਼ੈੱਟੀ ਅਤੇ ਭਰਾ ਅਹਾਨ ਸ਼ੈੱਟੀ ਨਾਲ ਨਵੇਂ ਘਰ ‘ਚ ਸ਼ਿਫਟ ਹੋ ਰਹੀ ਹੈ। ਇੱਕ ਵੈੱਬਸਾਈਟ ਨਾਲ ਗੱਲਬਾਤ ਕਰਦਿਆਂ ਅਦਾਕਾਰਾ ਨੇ ਕਿਹਾ, “ਮੈਂ ਕਿਸੇ ਹੋਰ ਨਾਲ ਨਹੀਂ, ਸਗੋਂ ਆਪਣੇ ਮਾਤਾ-ਪਿਤਾ ਨਾਲ ਨਵੇਂ ਘਰ ਵਿੱਚ ਜਾ ਰਹੀ ਹਾਂ। ਇਸ ਨਵੇਂ ਘਰ ਵਿੱਚ ਮੈਂ ਅਤੇ ਮੇਰਾ ਪਰਿਵਾਰ ਇਕੱਠੇ ਰਹਾਂਗੇ।” ਤੁਹਾਨੂੰ ਦੱਸ ਦੇਈਏ ਕਿ ਆਥੀਆ ਅਤੇ ਉਨ੍ਹਾਂ ਦਾ ਪਰਿਵਾਰ ਫਿਲਹਾਲ ਦੱਖਣੀ ਮੁੰਬਈ ‘ਚ ਆਪਣੇ ਅਲਟਾਮਾਉਂਟ ਰੋਡ ਵਾਲੇ ਘਰ ‘ਚ ਰਹਿੰਦਾ ਹੈ।

ਇਸ ਦੌਰਾਨ ਉਨ੍ਹਾਂ ਨੇ ਕੇਐਲ ਰਾਹੁਲ ਨਾਲ ਆਪਣੇ ਵਿਆਹ ਦੀਆਂ ਖ਼ਬਰਾਂ ਬਾਰੇ ਵੀ ਗੱਲ ਕੀਤੀ। ਆਥੀਆ ਨੇ ਕਿਹਾ, ”ਮੈਂ ਇਨ੍ਹਾਂ ਸਵਾਲਾਂ ਦਾ ਜਵਾਬ ਨਹੀਂ ਦੇ ਰਹੀ ਹਾਂ। ਮੈਂ ਇਨ੍ਹਾਂ ਸਭ ਤੋਂ ਥੱਕ ਗਈ ਹਾਂ, ਹੁਣ ਮੈਂ ਇਨ੍ਹਾਂ ਖ਼ਬਰਾਂ ਦਾ ਮਜ਼ਾਕ ਹੀ ਉਡਾ ਰਹੀ ਹਾਂ। ਲੋਕਾਂ ਨੂੰ ਉਹ ਸੋਚਣ ਦਿਓ ਜੋ ਉਹ ਸੋਚਣਾ ਚਾਹੁੰਦੇ ਹਨ।” ਪਿਛਲੇ ਦਿਨੀਂ ਆਥੀਆ ਦੇ ਭਰਾ ਅਹਾਨ ਨੇ ਵੀ ਅਭਿਨੇਤਰੀ ਅਤੇ ਕ੍ਰਿਕਟਰ ਦੇ ਵਿਆਹ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਸੀ। ਅਹਾਨ ਨੇ ਇਕ ਵੈੱਬਸਾਈਟ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ”ਇਸ ਤਰ੍ਹਾਂ ਦੀ ਕੋਈ ਰਸਮ ਨਹੀਂ ਹੈ, ਇਹ ਸਾਰੀਆਂ ਅਫਵਾਹਾਂ ਹਨ। ਜਦੋਂ ਵਿਆਹ ਨਹੀਂ ਹੈ ਤਾਂ ਅਸੀਂ ਤੁਹਾਨੂੰ ਡੇਟ ਕਿਵੇਂ ਦੇ ਸਕਦੇ ਹਾਂ? ਸਗਾਈ ਵੀ ਨਹੀਂ ਹੋਈ ਹੈ। ਫਿਲਹਾਲ ਅਜਿਹੀ ਕੋਈ ਗੱਲ ਨਹੀਂ ਹੈ। ਕੋਈ ਪਲਾਨ ਨਹੀਂ ਹਨ। ਅਗਲੇ ਕੁਝ ਮਹੀਨਿਆਂ ਵਿੱਚ ਵੀ ਵਿਆਹ ਦੀ ਕੋਈ ਯੋਜਨਾ ਨਹੀਂ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...