ਚੰਡੀਗੜ੍ਹ : – ਚੰਡੀਗੜ੍ਹ ਅਤੇ ਪੰਜਾਬ ਦੌਰੇ ਦੇ ਆਖਰੀ ਦਿਨ ਅੱਜ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਵੈਂਕਾਇਆਹ ਨਾਇਡੂ ਦੇ ਨਾਲ ਦੁਪਹਿਰ ਦਾ ਖਾਣਾ ਖਾਧਾ | ਇਸ ਮੌਕੇ ਉਪ ਰਾਸ਼ਟਰਪਤੀ ਵੈਂਕਾਇਆਹ ਨਾਇਡੂ, ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ , ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ , ਮੰਤਰੀ ਹਰਜੋਤ ਬੈਂਸ, ਪੰਜਾਬ ਜਨਰਲ ਸਕੱਤਰ ਅਨਿਰੁੱਧ ਤਿਵਾੜੀ ਵੀ ਰਹੇ ਮੌਜੂਦ |













