November 22, 2026, 11:50 pm
----------- Advertisement -----------
HomeNewsBreaking Newsਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ, 8 ਮਈ ਤੋਂ 825 ਮੰਡੀਆਂ ਬੰਦ...

ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ, 8 ਮਈ ਤੋਂ 825 ਮੰਡੀਆਂ ਬੰਦ ਕਰਨ ਲਈ ਨੋਟੀਫੀਕੇਸ਼ਨ ਜਾਰੀ : ਕਟਾਰੂਚੱਕ

Published on

----------- Advertisement -----------
  • ਪੰਜਾਬ ਮੰਡੀ ਬੋਰਡ ਨੇ ਕੀਤਾ ਨੋਟੀਫਿਕੇਸ਼ਨ ਜਾਰੀ
  • ਹੁਣ ਤੱਕ 1099 ਮੰਡੀਆਂ ਵਿੱਚ ਖਰੀਦ ਕਾਰਜ ਬੰਦ

ਚੰਡੀਗੜ੍ਹ, 7 ਮਈ 2022 – ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 8 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਦੀਆਂ 825 ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਇਹ ਜਾਣਕਾਰੀ ਸਾਂਝੀ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੰਡੀ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਉਪਰੋਕਤ ਮੰਡੀਆਂ ਵਿੱਚੋਂ ਬਠਿੰਡਾ ਵਿੱਚ 126, ਮੋਗਾ ਵਿੱਚ 80, ਫਾਜ਼ਿਲਕਾ ਦੀਆਂ 76, ਮਾਨਸਾ ਦੀਆਂ 65, ਫਿਰੋਜ਼ਪੁਰ ਦੀਆਂ 62, ਪਟਿਆਲਾ ਵਿੱਚ 61, ਸੰਗਰੂਰ ’ਚ 56, ਬਰਨਾਲਾ ਵਿੱਚ 54, ਲੁਧਿਆਣਾ ਪੱਛਮੀ ਵਿੱਚ 41, ਫਰੀਦਕੋਟ ‘ਚ 39, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 28-28, ਜਲੰਧਰ ‘ਚ 21, ਸ੍ਰੀ ਮੁਕਤਸਰ ਸਾਹਿਬ ‘ਚ 19, ਫਤਿਹਗੜ ਸਾਹਿਬ ਦੀਆਂ 17, ਕਪੂਰਥਲਾ ‘ਚ 16, ਮਲੇਰਕੋਟਲਾ ‘ਚ 13, ਐੱਸ.ਏ.ਐੱਸ. ਨਗਰ ਦੀਆਂ 10, ਰੋਪੜ ਵਿੱਚ 9 ਅਤੇ ਐੱਸ.ਬੀ.ਐੱਸ. ਨਗਰ ਵਿੱਚ 4 ਮੰਡੀਆਂ ਸ਼ਾਮਲ ਹਨ।

ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜਤੀਆਂ, ਮੰਡੀ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨਾਂ ਨੇ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਸਮੇਂ ਸਿਰ ਪਾਉਣ ‘ਤੇ ਤਸੱਲੀ ਪ੍ਰਗਟਾਈ।

ਜ਼ਿਕਰਯੋਗ ਹੈ ਕਿ ਸੂਬੇ ਦੀਆਂ ਕੁੱਲ 1099 ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬੰਦ ਹੈ ਅਤੇ 274 ਮੰਡੀਆਂ ਪਹਿਲਾਂ ਹੀ ਬੰਦ ਹੋ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...